ਪੰਜਾਬੀ ਸਾਹਿਤ ਸਭਾ ਕੈਲੀਫੌਰਨੀਆ ਦੀ ਮੀਟਿੰਗ ''ਚ ਹੋਇਆ ਫ਼ੈਸਲਾ, ਅਗਲੇ ਸਾਲ 17 ਮਾਰਚ ਨੂੰ ਹੋਵੇਗੀ ਕਾਨਫਰੰਸ

11/30/2023 5:10:19 PM

ਸੈਕਰਾਮੈਂਟੋ (ਰਾਜ ਗੋਗਨਾ)- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਅਮਰੀਕਾ ਦੀ ਮਹੀਨਾਵਾਰ ਮੀਟਿੰਗ ਇੰਡੀਅਨ ਰੈਸਟੋਰੈਂਟ, ਫਲੋਰਿਨ ਰੋਡ, ਸੈਕਰਾਮੈਂਟੋ ਵਿਖੇ ਹੋਈ। ਮੀਟਿੰਗ ਵਿਚ ਜਿੱਥੇ ਪੰਜਾਬੀ ਸਾਹਿਤ ਬਾਰੇ ਵਿਚਾਰ-ਵਟਾਂਦਰੇ ਹੋਏ, ਉੱਥੇ ਕਵੀ ਸੰਮੇਲਨ ਦਾ ਵੀ ਆਯੋਜਨ ਕੀਤਾ ਗਿਆ। ਉੱਘੇ ਸੀ.ਪੀ.ਏ. ਅਤੇ ਸਾਹਿਤਕਾਰ ਮਾਈਕਲ ਬਾਠਲਾ ਮੀਟਿੰਗ ਵਿਚ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।

ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 11 ਕਰੋੜ ਦੀ ਹੈਰੋਇਨ, BSF ਤੇ ਪੁਲਸ ਨੇ ਡਰੋਨ ਸਣੇ ਕੀਤੀ ਬਰਾਮਦ

ਇਸ ਮੀਟਿੰਗ ਦੀ ਸ਼ੁਰੂਆਤ 'ਚ ਸਭਾ ਦੇ ਜਨਰਲ ਸਕੱਤਰ ਗੁਰਜਤਿੰਦਰ ਸਿੰਘ ਰੰਧਾਵਾ ਨੇ ਆਏ ਮਹਿਮਾਨਾਂ ਅਤੇ ਸਾਹਿਤਕਾਰਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਸਭਾ ਦੇ ਪ੍ਰਧਾਨ ਦਲਵੀਰ ਨਿੱਜਰ ਨੂੰ ਮੰਚ ‘ਤੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਬੋਲਦਿਆਂ ਦਲਵੀਰ ਨਿੱਜਰ ਨੇ ਪੰਜਾਬੀ ਸਾਹਿਤ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਕਾਨਫਰੰਸ 17 ਮਾਰਚ, 2024 ਦਿਨ ਐਤਵਾਰ ਨੂੰ ਕਰਵਾਈ ਜਾਵੇਗੀ। ਇਸ ਕਾਨਫਰੰਸ ਵਿਚ ਉੱਚ ਕੋਟੀ ਦੇ ਬੁੱਧੀਜੀਵੀਆਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ। ਇਸ ਦੌਰਾਨ ਇਕ ਸੋਵੀਨਰ ਵੀ ਪ੍ਰਕਾਸ਼ਿਤ ਕੀਤਾ ਜਾਵੇਗਾ, ਜਿਸ ਵਿਚ ਸਥਾਨਕ ਲੇਖਕਾਂ ਦੀਆਂ ਰਚਨਾਵਾਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। 

ਇਹ ਵੀ ਪੜ੍ਹੋ- 10 ਦਿਨ ਪਹਿਲਾਂ ਸਾਈਪ੍ਰਸ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਘਰ 'ਚ ਵਿਛੇ ਸੱਥਰ

ਇਸ ਮੌਕੇ ਹਰਜਿੰਦਰ ਪੰਧੇਰ ਵੱਲੋਂ ਸੰਪਾਦਿਤ ਕਿਤਾਬ ‘ਨਿੱਗਰ ਖੰਭਾਂ ਦੀ ਉਡਾਣ’ ਰਿਲੀਜ਼ ਕੀਤੀ ਗਈ। ਕਵੀ ਸੰਮੇਲਨ ਵਿਚ ਦਲਵੀਰ ਨਿੱਜਰ, ਗੁਰਜਤਿੰਦਰ ਰੰਧਾਵਾ, ਹਰਜਿੰਦਰ ਮੱਟੂ, ਜੀਵਨ ਰੱਤੂ, ਰਾਠੇਸ਼ਵਰ ਸੂਰਾਪੁਰੀ, ਜੋਤੀ ਸਿੰਘ, ਮਾਈਕਲ ਬਾਠਲਾ, ਮਲਿਕ ਇਮਤਿਆਜ਼, ਅਜੈਬ ਚੀਮਾ, ਸੁਰਿੰਦਰ ਬੰਗੜ, ਬਲਜੀਤ ਸੋਹੀ, ਬਿੱਕਰ ਸਿੰਘ ਮਾਨ, ਹਰਜੀਤ ਸਿੰਘ ਹਮਸਫਰ, ਫਕੀਰ ਸਿੰਘ ਮੱਲੀ ਅਤੇ ਭਾਗ ਸਿੰਘ ਸਿੱਧੂ ਨੇ ਰਚਨਾਵਾਂ ਪੇਸ਼ ਕੀਤੀਆਂ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਬਾਸੀ, ਮਨਮੋਹਨ ਸਿੰਘ ਪੁਰੇਵਾਲ, ਜਗਰੂਪ ਸਿੰਘ ਮਾਂਗਟ, ਹਰਜਿੰਦਰ ਕੌਰ, ਰਜਿੰਦਰ ਕੌਰ, ਗੁਰਦੀਪ ਕੌਰ, ਸੁਰਿੰਦਰ ਪਾਲ, ਐਲਕਸ ਬਾਠਲਾ ਅਤੇ ਅਮਨਪ੍ਰੀਤ ਸਿੰਘ ਸਿੱਧੂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਸਾਬਕਾ ਅਮਰੀਕੀ ਵਿਦੇਸ਼ ਮੰਤਰੀ ਹੈਨਰੀ ਕਿਸਿੰਜਰ ਦਾ 100 ਸਾਲ ਦੀ ਉਮਰ 'ਚ ਹੋਇਆ ਦਿਹਾਂਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harpreet SIngh

This news is Content Editor Harpreet SIngh