ਇੱਕ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਦੀ ਹਾਦਸੇ ਦੌਰਾਨ ਮੌਤ
Tuesday, Dec 10, 2024 - 01:37 PM (IST)
ਇੰਟਰਨੈਸ਼ਨਲ ਡੈਸਕ- ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਭਾਲ ਵਿੱਚ ਲਗਾਤਾਰ ਕੈਨੇਡਾ ਜਾ ਰਹੇ ਹਨ। ਬਦਕਿਸਮਤੀ ਨਾਲ ਹੀ ਵਿਦੇਸ਼ੀ ਧਰਤੀ 'ਤੇ ਵੀ ਇਨ੍ਹਾਂ ਨੌਜਵਾਨਾਂ ਨਾਲ ਹਾਦਸੇ ਵਾਪਰ ਰਹੇ ਹਨ। ਅਜਿਹੇ ਹੀ ਇੱਕ ਮਾਮਲੇ ਵਿਚ ਗੁਰਦਾਸਪੁਰ ਦੇ ਇਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜੋ ਇੱਕ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ। ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਸ਼ਹਿਰ ਦੇ ਪਿੰਡ ਭੱਟੀਵਾਲ ਦਾ ਜਗਜੀਤ ਸਿੰਘ (43) ਜੋ ਪਰਿਵਾਰ ਦੀ ਰੋਜ਼ੀ ਰੋਟੀ ਲਈ ਇਕ ਸਾਲ ਪਹਿਲਾਂ ਵਰਕ ਪਰਮਿਟ 'ਤੇ ਕੈਨੇਡਾ ਗਿਆ ਸੀ ਅਤੇ ਉਥੇ ਟਰੱਕ ਚਾਲਕ ਦਾ ਕੰਮ ਕਰਦਾ ਸੀ। ਬੀਤੇ ਕੱਲ੍ਹ ਟਰੱਕ ਦਾ ਟਾਇਰ ਬਦਲਦੇ ਸਮੇਂ ਪੈਰ ਫਿਸਲਣ ਕਾਰਨ ਉਹ ਪਿੱਛੇ ਡਿੱਗ ਪਿਆ। ਅਚਾਨਕ ਡਿੱਗਣ ਕਾਰਨ ਜਗਜੀਤ ਸਿੰਘ ਦੇ ਸਿਰ ਵਿੱਚ ਸੱਟ ਲੱਗ ਗਈ ਅਤੇ ਉਸ ਦੀ ਮੌਤ ਹੋ ਗਈ।
ਪੜ੍ਹੋ ਇਹ ਅਹਿਮ ਖ਼ਬਰ-Canada 'ਚ ਵਧੇ ਸਿੱਖਾਂ 'ਤੇ ਹਮਲੇ, ਫਿਕਰਾਂ 'ਚ ਪਏ ਮਾਪੇ
ਪਰਿਵਾਰ ਨੂੰ ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਮਿਲਦੇ ਹੀ ਪਿੰਡ ਅਤੇ ਪਰਿਵਾਰ ਵਿਚ ਸੋਗ ਦੀ ਲਹਿਰ ਛਾ ਗੀ। ਉੱਥੇ ਹੀ ਪਰਿਵਾਰ ਸਰਕਾਰ ਅੱਗੇ ਜਗਜੀਤ ਦੀ ਮ੍ਰਿਤਕ ਦੇਹ ਵਾਪਸ ਲੈ ਕੇ ਆਉਣ ਦੀ ਗੁਹਾਰ ਲਗਾ ਰਿਹਾ ਹੈ। ਮ੍ਰਿਤਕ ਜਗਜੀਤ ਸਿੰਘ ਇਕ ਬੇਟੇ ਦਾ ਪਿਤਾ ਸੀ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਜਗਜੀਤ ਸਿੰਘ ਇਕ ਸਾਲ ਪਹਿਲਾਂ ਵਰਕ ਪਰਮਿਟ 'ਤੇ ਕੈਨੇਡਾ ਗਿਆ ਸੀ ਅਤੇ ਉਥੇ ਡਰਾਈਵਰੀ ਦਾ ਕੰਮ ਕਰਦਾ ਸੀ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਜਗਜੀਤ ਜਿਸ ਵਿਅਕਤੀ ਨਾਲ ਕੰਮ ਕਰਦਾ ਸੀ, ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਾਦਸੇ ਦੀ ਸੂਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਜਗਜੀਤ ਸਿੰਘ ਟਰੱਕ ਦਾ ਟਾਇਰ ਬਦਲ ਰਿਹਾ ਸੀ। ਇਸ ਦੌਰਾਨ ਉਸ ਦਾ ਪੈਰ ਤਿਲਕ ਗਿਆ ਜਿਸ ਕਾਰਨ ਉਸ ਦੇ ਸਿਰ 'ਤੇ ਸੱਟ ਲੱਗ ਗਈ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਨੇ ਕਿਹਾ ਕਿ ਸਰਕਾਰ ਉਸ ਦੀ ਮਦਦ ਕਰੇ ਅਤੇ ਜਗਜੀਤ ਸਿੰਘ ਦੀ ਲਾਸ਼ ਨੂੰ ਭਾਰਤ ਵਾਪਸ ਲਿਆਂਦਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।