ਇਟਲੀ 'ਚ ਪੰਜਾਬੀ ਨੌਜਵਾਨ ਨੇ ਵਧਾਇਆ ਭਾਈਚਾਰੇ ਦਾ ਮਾਣ, ਹਾਸਲ ਕੀਤੀ ਵੱਡੀ ਉੁੁੁਪਲਬਧੀ

12/04/2023 6:20:23 PM

ਮਿਲਾਨ/ਇਟਲੀ (ਸਾਬੀ ਚੀਨੀਆ): ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਹਮੇਸ਼ਾ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਇਟਲੀ ਰਹਿੰਦੇ ਪੰਜਾਬੀ ਨੌਜਵਾਨ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਸਖ਼ਤ ਮਿਹਨਤ ਸਦਕਾ ਇਟਲੀ ਪੁਲਸ ਵਿੱਚ ਭਰਤੀ ਹੋਕੇ ਭਾਈਚਾਰੇ ਦਾ ਮਾਣ ਵਧਾਇਆ ਹੈ। 26 ਸਾਲਾ ਅਰਸ਼ਪ੍ਰੀਤ ਸਿੰਘ ਭੁੱਲਰ ਜੋ ਕਿ ਪੰਜਾਬ ਦੀ ਤਹਿਸੀਲ ਸਮਰਾਲਾ ਦੇ ਪਿੰਡ ਹਰਿੳ ਕਲਾਂ ਦਾ ਰਹਿਣ ਵਾਲਾ ਹੈ, ਇਟਲੀ ਦੇ ਸ਼ਹਿਰ ਮੋਦਨੇ ਵਿੱਚ ਰਹਿੰਦਾ ਹੈ। ਪਿਤਾ ਸੁਰਿੰਦਰ ਸਿੰਘ ਭੁੱਲਰ ਅਤੇ ਮਾਤਾ ਨਰਿੰਦਰ ਕੌਰ ਨਾਲ ਰਹਿੰਦਿਆਂ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਇਟਲੀ ਦੇ ਪਾਰਮਾ ਇਲਾਕੇ ਵਿੱਚ ਪੁਲੀਸੀਆ ਲੋਕਾਲੇ ਵਿੱਚ ਨੌਕਰੀ ਪ੍ਰਾਪਤ ਕੀਤੀ ਹੈ। 

PunjabKesari

PunjabKesari

ਇਕ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸੁਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਉਹਨਾਂ ਦਾ ਸਪੁੱਤਰ ਪੜ੍ਹਾਈ ਵਿੱਚ ਹਮੇਸ਼ਾ ਹੀ ਹੁਸ਼ਿਆਰ ਰਿਹਾ ਹੈ। ਆਪਣੀ ਮਿਹਨਤ ਅਤੇ ਲਗਨ ਸਦਕਾ ਉਸਨੇ ਇਟਲੀ ਵਿੱਚ ਭਾਈਚਾਰੇ ਦਾ ਨਾਮ ਰੌਸ਼ਨ ਕੀਤਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਅਰਸ਼ਪ੍ਰੀਤ ਸਿੰਘ ਭੁੱਲਰ ਦੀ ਮਾਤਾ ਨਰਿੰਦਰ ਕੌਰ ਪਿਛਲੇ 22 ਸਾਲਾਂ ਤੋਂ ਹਸਪਤਾਲ ਵਿੱਚ ਟਰਾਂਸਲੇਟਰ ਦੇ ਤੌਰ 'ਤੇ ਨੌਕਰੀ ਕਰ ਰਹੇ ਹਨ। ਬੀਤੇ ਦਿਨੀ ਇਸ ਪਰਿਵਾਰ ਨੇ ਗੁਰਦੁਆਰਾ ਸਾਹਿਬ ਗੁਰੂ  ਨਾਨਕ ਦਰਬਾਰ ਕਸਤਲਫਰਾਂਕੋ ਵਿਖੇ ਨਤਮਸਤਕ ਹੋਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਨੌਜਵਾਨ ਅਤੇ ਪਰਿਵਾਰ ਦਾ ਸਨਮਾਨ ਕੀਤਾ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਗ੍ਰੀਨ ਕਾਰਡ ਦੇ ਬੈਕਲਾਗ ਨੂੰ ਘੱਟ ਕਰਨ ਲਈ ਬਿੱਲ ਪੇਸ਼, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ

ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸੇਵਾਦਾਰ ਭਾਈ ਸੁਖਵਿੰਦਰ ਸਿੰਘ, ਭਾਈ ਬਹਾਦਰ ਸਿੰਘ, ਹੈਡ ਗ੍ਰੰਥੀ ਭਾਈ ਤਰਸੇਮ ਸਿੰਘ,ਜੱਥੇਦਾਰ ਗੁਰਚਰਨ ਸਿੰਘ ਭੂੰਗਰਨੀ, ਅਜਾਦ ਸਿੰਘ, ਸੁਖਪਾਲ ਸਿੰਘ, ਬਲਵਿੰਦਰ ਸਿੰਘ ਬੱਬੀ,ਗੁਰਬਿੰਦਰ ਸਿੰਘ, ਜਤਿੰਦਰ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਹਰਦੀਪ ਸਿੰਘ ਬੋਦਲ, ਸੁਖਵਿੰਦਰ ਸਿੰਘ, ਜਸਪਾਲ ਭੂੰਗਰਨੀ, ਪ੍ਰਬਮਨਦੀਪ ਸਿੰਘ, ਪਰਮਿੰਦਰ ਸਿੰਘ,ਹਰਜੀਤ ਸਿੰਘ, ਮਨਜਿੰਦਰ ਸਿੰਘ ਅਤੇ ਜੋਧਾ ਸਿੰਘ ਆਦਿ ਸ਼ਾਮਿਲ ਸਨ। ਉਹਨਾਂ ਨੇ ਪਰਿਵਾਰ ਨੂੰ ਮੁਬਾਰਕ ਦਿੰਦਿਆ ਕਿਹਾ ਕਿ ਪੰਜਾਬੀਆਂ ਦੀ ਨਵੀਂ ਪੀੜ੍ਹਾ ਇਟਲੀ ਵਿੱਚ ਤਰੱਕੀ ਦੇ ਰਾਹ 'ਤੇ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 


Vandana

Content Editor

Related News