ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

Tuesday, May 05, 2026 - 10:17 AM (IST)

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

ਵੈਨਕੂਵਰ (ਮਲਕੀਤ ਸਿੰਘ) – ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਦੇ ਨਿਊਟਨ ਇਲਾਕੇ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਗੋਲੀਬਾਰੀ ਦੀ ਇਸ ਘਟਨਾ ਦੌਰਾਨ ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਬਾਅਦ ਦੁਪਹਿਰ ਵਾਪਰੀ।

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ : ਵ੍ਹਾਈਟ ਹਾਊਸ ਨੇੜੇ ਮੁੜ ਗੋਲੀਬਾਰੀ, ਲੱਗਾ ਲਾਕਡਾਊਨ! ਇਕ ਵਿਅਕਤੀ ਗ੍ਰਿਫ਼ਤਾਰ

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੂੰ ਇੱਕ ਵਿਅਕਤੀ ਗੰਭੀਰ ਹਾਲਤ ਵਿੱਚ ਮਿਲਿਆ, ਜਿਸਨੂੰ ਬਚਾਇਆ ਨਾ ਜਾ ਸਕਿਆ ਅਤੇ ਉਸਦੀ ਮੌਤ ਹੋ ਗਈ। ਇਹ ਘਟਨਾ ਪਿਛਲੇ ਇੱਕ ਹਫ਼ਤੇ ਦੇ ਅੰਦਰ ਸ਼ਹਿਰ ਵਿੱਚ ਵਾਪਰੀ ਦੂਜੀ ਮਾਰੂ ਗੋਲੀਬਾਰੀ ਦੱਸੀ ਜਾ ਰਹੀ ਹੈ, ਜਿਸ ਕਾਰਨ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਪੁਲਿਸ ਵੱਲੋਂ ਘਟਨਾ ਸਥਾਨ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲੇ ਨਾਲ ਸੰਬੰਧਿਤ ਸਬੂਤ ਇਕੱਠੇ ਕੀਤੇ ਜਾ ਰਹੇ ਹਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News