ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ ਨੇ ਦੱਸੀ ਪੂਰੀ ਗੱਲ

Wednesday, Sep 09, 2026 - 10:56 AM (IST)

ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ ਨੇ ਦੱਸੀ ਪੂਰੀ ਗੱਲ

ਜਲੰਧਰ (ਵੈਬ ਡੈਸਕ) : ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਐਮੀ ਵਿਰਕ 'ਤੇ ਕੈਨੇਡਾ 'ਚ ਹੋਏ ਫਾਇਰਿੰਗ ਮਾਮਲੇ ਨੂੰ ਲੈ ਕੇ ਇਕ ਵੱਡਾ ਖੁਲਾਸਾ ਹੋਇਆ ਹੈ। ਐਮੀ ਵਿਰਕ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਚਲਾਈਆਂ ਗੋਲੀਆਂ ਦੀ ਘਟਨਾ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦਾ ਬਿਆਨ ਸਾਹਮਣੇ ਆਇਆ ਹੈ। ਜਗਬਾਣੀ ਨਾਲ ਫੋਨ 'ਤੇ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਐਮੀ ਵਿਰਕ ਅਤੇ ਉਸ ਦੀ ਗੱਡੀ 'ਤੇ ਕਿਸੇ ਤਰ੍ਹਾਂ ਦੀ ਕੋਈ ਗੋਲੀਬਾਰੀ ਨਹੀਂ ਹੋਈ। ਉਹ ਕੈਨੇਡਾ ਦੌਰੇ 'ਤੇ ਹਨ। ਉਹ ਬਿਲਕੁੱਲ ਠੀਕ-ਠਾਕ ਹਨ। 

ਇਹ ਵੀ ਪੜ੍ਹੋ : ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ

ਪਰਿਵਾਰ ਨੇ ਕਿਹਾ ਕਿ ਅਜਿਹੀ ਘਟਨਾ 5 ਦਿਨ ਪਹਿਲਾਂ ਵਾਪਰੀ ਹੈ ਪਰ ਉਸ ਨੂੰ ਐਮੀ ਨਾਲ ਜੋੜ ਕੇ ਦੱਸਿਆ ਜਾ ਰਿਹਾ ਹੈ, ਜੋ ਫਰਜ਼ੀ ਹੈ। ਕੁਝ ਦਿਨ ਪਹਿਲਾਂ ਹੋਈ ਗੋਲੀਬਾਰੀ ਦੀ ਘਟਨਾ ਕਿਸੇ ਹੋਰ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਲਈ ਕੀਤੀ ਗਈ ਸੀ। ਇਸ ਦੌਰਾਨ ਐਮੀ 'ਤੇ ਹਮਲਾ ਹੋਣ ਦੀ ਖ਼ਬਰ ਝੂਠੀ ਹੈ। ਪਰਿਵਾਰ ਨੇ ਕਿਹਾ ਕਿ ਐਮੀ ਵਿਰਕ ਕੈਨੇਡਾ ਵਿਚ ਆਪਣੇ ਸ਼ੋਅ ਨੂੰ ਲੈ ਕੇ ਗਏ ਹੋਏ ਹਨ ਅਤੇ ਉਹ ਬਿਲਕੁਲ ਠੀਕ ਹਨ। ਬੀਤੀ ਰਾਤ ਹੋਏ ਹਮਲੇ ਦੀਆਂ ਚੱਲ ਰਹੀਆਂ ਖ਼ਬਰਾਂ ਗਲਤ ਹਨ। ਜਿਸ ਦਿਨ ਇਹ ਹਮਲਾ ਹੋਇਆ ਸੀ, ਉਸ ਦਿਨ ਐਮੀ ਉਕਤ ਸਥਾਨ ਦੇ ਬਿਲਕੁਲ ਵੀ ਨੇੜੇ ਤੇੜੇ ਨਹੀਂ ਸੀ।  

ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! 20% ਵਾਧੂ DA ਨਾਲ ਮਿਲੇਗੀ ਐਂਡਵਾਸ ਸੈਲਰੀ, ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ

ਦੱਸ ਦੇਈਏ ਕਿ ਕੈਨੇਡਾ ਦੇ ਐਬਟਸਫੋਰਡ 'ਚ ਸ਼ਨੀਵਾਰ ਦੇਰ ਰਾਤ ਕਰੀਬ 11 ਵਜੇ ਸ਼ੋਅ ਖ਼ਤਮ ਹੋਣ ਤੋਂ ਬਾਅਦ ਐਮੀ ਵਿਰਕ 'ਤੇ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਸ਼ੋਅ ਤੋਂ ਬਾਅਦ ਜਦੋਂ ਐਮੀ ਵਿਰਕ ਆਪਣੀ ਰੌਲਸ ਰਾਇਸ ਕਾਰ ਵਿਚ ਸਵਾਰ ਹੋ ਕੇ ਵਾਪਸ ਜਾ ਰਹੇ ਸਨ ਤਾਂ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ। ਉਨ੍ਹਾਂ ਦੀ ਕਾਰ 'ਤੇ 7 ਗੋਲੀਆਂ ਲੱਗੀਆਂ ਹਨ। ਪਰ ਹੁਣ ਇਸ ਮਾਮਲੇ ਦੇ ਪਰਿਵਾਰਕ ਮੈਂਬਰਾਂ ਦਾ ਜੋ ਬਿਆਨ ਸਾਹਮਣੇ ਆਇਆ ਹੈ, ਉਸ ਮੁਤਾਬਕ ਕਾਰ ਵਿਚ ਐਮੀ ਵਿਰਕ ਨਹੀਂ ਸੀ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News