ਗਾਇਕ ਜੱਸੀ ਗਿੱਲ ਨੂੰ ਆਇਆ ਪਾਕਿਸਤਾਨੋਂ ਫੋਨ, ਜੱਸੀ ਨੇ ਆਖੀ ਵੱਡੀ ਗੱਲ
Wednesday, Dec 25, 2024 - 01:47 PM (IST)
ਐਂਟਰਟੇਨਮੈਂਟ ਡੈਸਕ - 'ਲੈਂਸਰ' ਤੇ 'ਬਾਪੂ ਜਿਮੀਂਦਾਰ' ਵਰਗੇ ਸੁਪਰਹਿੱਟ ਗੀਤਾਂ ਨਾਲ ਪ੍ਰਸਿੱਧੀ ਖੱਟਣ ਵਾਲੇ ਖੰਨਾ ਸ਼ਹਿਰ ਦੇ ਨਾਮੀ ਗਾਇਕ ਤੇ ਅਦਾਕਾਰ ਜੱਸੀ ਗਿੱਲ ਦੀ ਫੈਨ ਫਾਲੋਇੰਗ ਸਿਰਫ਼ ਭਾਰਤ 'ਚ ਹੀ ਨਹੀਂ ਸਗੋਂ ਦੇਸ਼ਾਂ-ਵਿਦੇਸ਼ਾਂ 'ਚ ਵੀ ਕਾਫ਼ੀ ਹੈ। ਹਾਲ ਹੀ 'ਚ ਇਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜੋ ਜੱਸੀ ਗਿੱਲ ਦੇ ਫੀਮੇਲ ਫੈਨ ਦੀ ਹੈ। ਦਰਅਸਲ, ਪਾਕਿ ਦੇ ਇਕ ਸ਼ੋਅ ਦੀ ਇਕ ਛੋਟੀ ਜਿਹੀ ਕਲਿੱਪ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ 'ਚ ਪੰਜਾਬੀ ਫ਼ਿਲਮ ਇੰਡਸਟਰੀ ਦੇ ਕਈ ਨਾਮੀ ਕਲਾਕਾਰ ਵੀ ਨਜ਼ਰ ਆ ਰਹੇ ਹਨ। ਇਸ ਸ਼ੋਅ ਦੌਰਾਨ ਮਹਿਲਾ ਫੈਨ ਜੱਸੀ ਗਿੱਲ ਤੇ ਪਾਕਿ ਐਂਕਰ ਦੀ ਇਕ ਤਸਵੀਰ ਲੈ ਕੇ ਆਉਂਦੀ ਹੈ ਅਤੇ ਨਾਲ ਹੀ ਐਂਕਰ ਨੂੰ ਬੇਨਤੀ ਕਰਦੀਹੈ ਕਿ ਮੇਰੀ ਜੱਸੀ ਗਿੱਲ ਨਾਲ ਗੱਲ ਕਰਵਾ ਦਿਓ। ਇਸ ਤੋਂ ਬਾਅਦ ਉਹ ਜੱਸੀ ਗਿੱਲ ਨੂੰ ਫੋਨ ਲਗਾਉਂਦਾ ਹੈ ਅਤੇ ਆਖਦਾ ਹੈ ਕਿ ਜੱਸੀ ਇਸ ਸਮੇਂ ਕੈਨੇਡਾ ਹੈ, ਹੋ ਸਕਦਾ ਉਹ ਫੋਨ ਨਾ ਚੱਕੇ ਪਰ ਇੰਨੇ 'ਚ ਜੱਸੀ ਗਿੱਲ ਫੋਨ ਚੱਕ ਲੈਂਦਾ ਹੈ। ਇਸ ਤੋਂ ਬਅਦ ਜੱਸੀ ਗਿੱਲ ਉਸ ਕੁੜੀ ਨਾਲ ਗੱਲ ਕਰਦਾ ਹੈ ਪਰ ਇਸ ਦੌਰਾਨ ਉਹ ਕੁਝ ਬਹੁਤ ਜ਼ਿਆਦਾ ਇਮੋਸ਼ਨਲ ਹੋ ਜਾਂਦੀ ਹੈ ਅਤੇ ਬਹੁਤ ਜ਼ਿਆਦਾ ਰੋਣ ਲੱਗ ਜਾਂਦੀ ਹੈ। ਇਸ ਦੌਰਾਨ ਜੱਸੀ ਗਿੱਲ ਕਹਿੰਦਾ ਹੈ ਮੈਂ ਬਹੁਤ ਜਲਦੀ ਪਾਕਿਸਤਾਨ ਆਉਣ ਵਾਲਾ ਹਾਂ।
ਇਹ ਵੀ ਪੜ੍ਹੋ- ਮਸ਼ਹੂਰ ਗਾਇਕ ਦੇ ਘਰ ਲੱਗੀ ਅੱਗ 'ਚ 80 ਸਾਲਾ ਔਰਤ ਜ਼ਖਮੀ, 9 ਲੋਕਾਂ ਨੂੰ ਬਚਾਇਆ
ਖੁਦ ਨੂੰ ਕੀਤਾ ਫਿੱਟ
ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ’ਚ ਵੀ ਮੱਲਾਂ ਮਾਰੀਆਂ ਹਨ ਤੇ ਪਾਲੀਵੁੱਡ ਦੇ ਨਾਲ-ਨਾਲ ਉਹ ਬਾਲੀਵੁੱਡ ’ਚ ਵੀ ਕਈ ਫ਼ਿਲਮਾਂ ’ਤੇ ਕੰਮ ਕਰ ਰਹੇ ਹਨ। ਕੋਈ ਸਮਾਂ ਸੀ ਜਦੋਂ ਜੱਸੀ ਗਿੱਲ ਕਾਫੀ ਮੋਟੇ ਹੁੰਦੇ ਸਨ ਤੇ ਕੱਪੜੇ ਖਰੀਦਣ ਸਮੇਂ ਉਨ੍ਹਾਂ ਨੂੰ ਕਾਫੀ ਸੋਚਣਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੇ ਖੁਦ ਨੂੰ ਫਿੱਟ ਕਰ ਲਿਆ ਹੈ। ਜੱਸੀ ਨੇ ਇਕ ਇੰਟਰਵਿਊ ਦੌਰਾਨ ਕਈ ਗੱਲਾਂ ਸਾਂਝੀਆਂ ਕੀਤੀਆਂ।
ਇਹ ਵੀ ਪੜ੍ਹੋ- ਅੱਲੂ ਅਰਜੁਨ ਦੀ ‘ਪੁਸ਼ਪਾ-2’ ਨੇ ਰਚਿਆ ਇਤਿਹਾਸ! 20ਵੇਂ ਦਿਨ ਮਾਰੀ ਵੱਡੀ ਬਾਜ਼ੀ
ਵੀਡੀਓ ਵੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ-
ਪੜ੍ਹਾਈ ਤੋਂ ਬਚਣ ਲਈ ਰੱਖਿਆ ਮਿਊਜ਼ਿਕ
ਜੱਸੀ ਗਿੱਲ ਨੇ ਪੜ੍ਹਾਈ ਤੋਂ ਬਚਣ ਲਈ ਮਿਊਜ਼ਿਕ ਦਾ ਪ੍ਰੈਕਟੀਕਲ ਵਿਸ਼ਾ ਰੱਖਿਆ ਸੀ ਪਰ ਇਹ ਵਿਸ਼ਾ ਉਨ੍ਹਾਂ ਦੇ ਕਰੀਅਰ ਲਈ ਇਕ ਨਵਾਂ ਰਾਹ ਖੋਲ੍ਹ ਦੇਵੇਗਾ, ਇਸ ਦਾ ਅੰਦਾਜ਼ਾ ਸ਼ਾਇਦ ਜੱਸੀ ਗਿੱਲ ਨੂੰ ਨਹੀਂ ਸੀ ਤੇ ਕਾਲਜ ਦੀ ਪੜ੍ਹਾਈ ਦੌਰਾਨ ਹੀ ਉਨ੍ਹਾਂ ਨੇ ਗੀਤ ਗਾਉਣੇ ਸ਼ੁਰੂ ਕਰ ਦਿੱਤੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਸਰਾਹਿਆ ਗਿਆ ਤੇ ਫਿਰ ਉਨ੍ਹਾਂ ਨੇ ਗਾਇਕ ਬਣਨ ਦਾ ਫ਼ੈਸਲਾ ਲਿਆ।
ਇਹ ਵੀ ਪੜ੍ਹੋ-ਖਨੌਰੀ ਬਾਰਡਰ ਪੁੱਜੇ ਗਾਇਕ ਰਵਿੰਦਰ ਗਰੇਵਾਲ, ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਹੋਏ ਭਾਵੁਕ
ਕ੍ਰਿਕਟ ਖੇਡਣ ਦੇ ਸ਼ੌਕੀਨ ਜੱਸੀ ਗਿੱਲ
ਜੱਸੀ ਗਿੱਲ ਵਾਲੀਬਾਲ ਦੇ ਨੈਸ਼ਨਲ ਖਿਡਾਰੀ ਵੀ ਰਹੇ ਹਨ। ਇਸ ਤੋਂ ਇਲਾਵਾ ਆਪਣੇ ਵਿਹਲੇ ਸਮੇਂ ’ਚ ਉਹ ਕ੍ਰਿਕਟ ਖੇਡਣਾ ਵੀ ਪਸੰਦ ਕਰਦੇ ਹਨ। ਵਿਰਾਟ ਕੋਹਲੀ ਉਨ੍ਹਾਂ ਦੇ ਪਸੰਦੀਦਾ ਕ੍ਰਿਕਟਰ ਹਨ। ਪਰਿਵਾਰ ’ਚ ਮਾਪਿਆਂ ਨੇ ਉਨ੍ਹਾਂ ਦੀ ਗਾਇਕੀ ਨੂੰ ਹਮੇਸ਼ਾ ਹੀ ਸਹਿਯੋਗ ਦਿੱਤਾ ਪਰ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਜਦੋਂ ਵੀ ਕੋਈ ਚੀਜ਼ ਲੈਣੀ ਹੁੰਦੀ ਸੀ ਤਾਂ ਉਹ ਆਪਣੀ ਮਾਂ ਨੂੰ ਕਹਿੰਦੇ ਹੁੰਦੇ ਸਨ। ਜੱਸੀ ਗਿੱਲ ਦੀ ਮਾਂ ਦੁੱਧ ਡੇਅਰੀ ’ਚ ਪਾਉਂਦੇ ਹੁੰਦੇ ਸਨ ਤੇ ਜੋ ਪੈਸੇ ਉਨ੍ਹਾਂ ਨੇ ਦੁੱਧ ਡੇਅਰੀ ’ਚੋਂ ਕਮਾਏ ਸਨ, ਉਨ੍ਹਾਂ ਪੈਸਿਆਂ ਨਾਲ ਹੀ ਜੱਸੀ ਅੱਜ ਇਸ ਮੁਕਾਮ ’ਤੇ ਹਨ। ਜੱਸੀ ਗਿੱਲ ਸੋਸ਼ਲ ਮੀਡੀਆ ’ਤੇ ਬਹੁਤ ਸਰਗਰਮ ਰਹਿੰਦੇ ਹਨ ਤੇ ਆਪਣੀ ਧੀ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।