ਦੀਵਾਲੀ ''ਤੇ ਕਰਨ ਔਜਲਾ ਦਾ ਨੇਕ ਉਪਰਾਲਾ, ਲੋੜਵੰਦ ਲੋਕਾਂ ਨੂੰ ਵੰਡਿਆ ਭੋਜਨ

Monday, Nov 13, 2023 - 02:21 PM (IST)

ਐਂਟਰਟੇਨਮੈਂਟ ਡੈਸਕ - ਬੀਤੇ ਦਿਨੀਂ ਦੀਵਾਲੀ ਦਾ ਤਿਉਹਾਰ ਦੁਨੀਆ ਭਰ 'ਚ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਉਥੇ ਹੀ ਕਰਨ ਔਜਲਾ ਇੰਨੀਂ ਦਿਨੀਂ ਦੁਬਾਈ 'ਚ ਹੈ, ਜਿਥੇ ਉਨ੍ਹਾਂ ਨੇ ਦੀਵਾਲੀ ਦਾ ਤਿਉਹਾਰ ਬਹੁਤ ਹੀ ਖ਼ਾਸ ਢੰਗ ਨਾਲ ਸੈਲੀਬ੍ਰੇਟ ਕੀਤਾ। ਕਰਨ ਔਜਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਚ ਕੁਝ ਵੀਡੀਓਜ਼ ਪੋਸਟ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਣ ਲੱਗੀਆਂ ਹਨ। ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ 'ਚ ਕਰਨ ਔਜਲਾ ਦੀਵਾਲੀ ਮੌਕੇ ਲੋੜਵੰਦ ਲੋਕਾਂ ਨੂੰ ਭੋਜਨ ਵੰਡਿਆ ਹੈ। ਉਨ੍ਹਾਂ ਦੇ ਇਸ ਨੇਕ ਉਪਰਾਲੇ ਦੀ ਹਰ ਪਾਸੇ ਤਾਰੀਫ਼ ਹੋ ਰਹੀ ਹੈ। 

PunjabKesari

ਕੁਝ ਦਿਨ ਪਹਿਲਾਂ ਹੀ ਦੁਬਈ 'ਚ ਹੋਏ ਸ਼ਿਫਟ
ਦੱਸ ਦਈਏ ਕਿ ਕਰਨ ਔਜਲਾ ਆਪਣੀ ਦਮਦਾਰ ਆਵਾਜ਼ ਦੇ ਸਦਕਾ ਪੰਜਾਬੀ ਇੰਡਸਟਰੀ ਦੇ ਰੌਕਸਟਾਰ ਬਣੇ ਹਨ। ਉਹ ਅਕਸਰ ਆਪਣੀ ਪ੍ਰੋਫ਼ੈਸ਼ਨਲ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਉਨ੍ਹਾਂ ਦਾ ਗਾਇਆ ਹਰ ਗੀਤ ਸੁਪਰਹਿੱਟ ਸਾਬਿਤ ਹੁੰਦਾ ਹੈ। ਬੀਤੇ ਕੁਝ ਦਿਨ ਪਹਿਲਾਂ ਹੀ ਕਰਨ ਔਜਲਾ ਆਪਣੀ ਸਨੈਪਚੈਟ 'ਤੇ ਲਾਈਵ ਹੋਏ ਸਨ। ਇਸ ਦੌਰਾਨ ਕਰਨ ਔਜਲਾ ਨੇ ਆਖਿਆ ਸੀ ਉਹ ਕੈਨੇਡਾ ਤੋਂ ਦੁਬਈ ਸ਼ਿਫਟ ਹੋ ਗਏ ਹਨ।

PunjabKesari

ਜੀ ਹਾਂ, ਇਸ ਵੀਡੀਓ ਕਰਨ ਆਖ ਰਿਹਾ ਹੈ ਕਿ ਜਲਦ ਹੀ ਉਹ ਕੈਨੇਡਾ ਛੱਡ ਦੇਵੇਗਾ ਅਤੇ ਦੁਬਈ ਸ਼ਿਫਟ ਹੋ ਜਾਵੇਗਾ। ਇਹ ਉਸ ਦਾ ਵੱਡਾ ਤੇ ਅਹਿਮ ਫੈਸਲਾ ਹੈ। ਇਸ ਤੋਂ ਪਹਿਲਾਂ ਕਰਨ ਔਜਲਾ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਰਹਿੰਦਾ ਸੀ।

PunjabKesari

ਕਰਨ ਔਜਲਾ ਨੇ ਹਾਲ ਹੀ 'ਚ ਵਿਆਹ ਕਰਵਾਇਆ ਸੀ। ਉਸ ਨੇ ਆਪਣੇ ਲੰਬੇ ਸਮੇਂ ਦੀ ਪ੍ਰੇਮਿਕਾ ਪਲਕ ਨਾਲ ਮਾਰਚ 2023 'ਚ ਵਿਆਹ ਕਰਵਾਇਆ ਸੀ। ਕਰਨ ਔਜਲਾ ਆਪਣੇ ਪਰਿਵਾਰ ਸਣੇ ਕੈਨੇਡਾ ਹੀ ਰਹਿ ਰਹੇ ਹਨ ਪਰ ਸਕਿਉਰਟੀ ਕਾਰਨਾਂ ਕਰਕੇ ਉਨ੍ਹਾਂ ਨੇ ਹੁਣ ਦੁਬਈ 'ਚ ਘਰ ਸ਼ਿਫਟ ਕਰ ਲਿਆ ਹੈ। 

PunjabKesari

ਮਾਪਿਆਂ ਦੀ ਮੌਤ ਮੇਰੇ ਲਈ ਬਹੁਤ ਵੱਡਾ ਝਟਕਾ ਸੀ
ਦੱਸਣਯੋਗ ਹੈ ਕਿ ਕਰਨ ਔਜਲਾ ਨੂੰ ਬਚਪਨ ਤੋਂ ਹੀ ਲਿਖਣ ਦਾ ਸ਼ੌਕ ਸੀ। ਉੇਹ ਹਮੇਸ਼ਾ ਕੁੱਝ ਨਾ ਕੁੱਝ ਲਿਖਦੇ ਰਹਿੰਦੇ ਸਨ। ਇਸ ਤੋਂ ਬਾਅਦ ਛੋਟੀ ਜਿਹੀ ਉਮਰ ਤੋਂ ਹੀ ਕਰਨ ਔਜਲਾ ਗੀਤ ਲਿਖਣ ਲੱਗ ਪਏ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਇੱਕ ਵਿਆਹ ਦੇ ਫ਼ੰਕਸ਼ਨ ਵਿਚ ਗਾਇਕ ਜੱਸੀ ਗਿੱਲ ਨਾਲ ਹੋਈ। ਹਾਲਾਂਕਿ ਇਹ ਮੁਲਾਕਾਤ ਪ੍ਰੋਫ਼ੈਸ਼ਨਲ ਨਹੀਂ ਸੀ।

PunjabKesari

ਇਸ ਤੋਂ ਬਾਅਦ ਔਜਲਾ ਆਪਣੀ ਪੜ੍ਹਾਈ ਪੂਰੀ ਕਰਨ ਲਈ ਕੈਨੇਡਾ ਚਲੇ ਗਏ। ਕਰਨ ਔਜਲਾ ਦਾ ਅਸਲੀ ਨਾਂ ਜਸਕਰਨ ਸਿੰਘ ਔਜਲਾ ਹੈ। ਉਨ੍ਹਾਂ ਨੇ ਇੰਡਸਟਰੀ 'ਚ ਆਉਣ ਤੋਂ ਪਹਿਲਾਂ ਆਪਣਾ ਨਾਂ ਕਰਨ ਔਜਲਾ ਰੱਖਿਆ। ਔਜਲਾ ਦਾ ਜਨਮ 18 ਜਨਵਰੀ 1997 ਨੂੰ ਲੁਧਿਆਣਾ ਦੇ ਪਿੰਡ ਘੁਰਾਲਾ ਵਿਚ ਹੋਇਆ ਸੀ।

PunjabKesari

ਕਰਨ ਔਜਲਾ ਦੇ ਮਾਪਿਆਂ ਦੀ ਮੌਤ ਉਦੋਂ ਹੋਈ, ਜਦੋਂ ਉਹ ਮਹਿਜ਼ 9 ਸਾਲ ਦੇ ਸਨ। ਇਹ ਕਰਨ ਔਜਲਾ ਲਈ ਬਹੁਤ ਵੱਡਾ ਝਟਕਾ ਸੀ। ਮਾਪਿਆਂ ਦੀ ਮੌਤ ਤੋਂ ਬਾਅਦ ਕਰਨ ਔਜਲਾ ਨੂੰ ਉਨ੍ਹਾਂ ਦੇ ਚਾਚਾ ਅਤੇ ਭੈਣਾਂ ਨੇ ਪਾਲਿਆ। 

PunjabKesari

ਵਰਕਫਰੰਟ ਦੀ ਗੱਲ ਕਰੀਏ ਤਾਂ ਕਰਨ ਔਜਲਾ ਆਪਣੀ ਐਲਬਮ 'ਮੇਕਿੰਗ ਮੈਮੋਰੀਜ਼' ਕਰਕੇ ਕਾਫੀ ਸੁਰਖੀਆਂ 'ਚ ਰਿਹਾ ਹੈ। ਉਸ ਦੀ ਐਲਬਮ ਨੂੰ ਪੂਰੀ ਦੁਨੀਆ 'ਚ ਜ਼ਬਰਦਸਤ ਹੁੰਗਾਰਾ ਮਿਲਿਆ ਹੈ। 

PunjabKesari

PunjabKesari


sunita

Content Editor

Related News