ਆਸਟਰੇਲੀਆ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਗਾਇਕ ਨਿੰਮਾ ਖਰੌੜ ਦੀ ਮੌਤ
Monday, Jan 09, 2023 - 11:59 AM (IST)
ਜਲੰਧਰ (ਬਿਊਰੋ) - ਆਏ ਦਿਨ ਵਿਦੇਸ਼ਾਂ ਤੋਂ ਮੰਦਭਾਗੀਆਂ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਇਸ ਵੇਲੇ ਦੀ ਵੱਡੀ ਮੰਦਭਾਗੀ ਖ਼ਬਰ ਪੰਜਾਬੀ ਸੰਗੀਤ ਜਗਤ ਨਾਲ ਜੁੜੀ ਹੈ।ਦਰਅਸਲ, ਖ਼ਬਰ ਹੈ ਕਿ ਪੰਜਾਬੀ ਗਾਇਕ ਨਿੰਮਾ ਖਰੌੜ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ‘ਲੌਬੀ’ ਗੀਤ ਦੇ ਵਿਵਾਦ ’ਤੇ ਬੋਲੀ ਜੈਨੀ ਜੌਹਲ, ਕੌਰ ਬੀ ਤੇ ਅਫਸਾਨਾ ਖ਼ਾਨ ਨੂੰ ਲੈ ਕੇ ਆਖੀ ਵੱਡੀ ਗੱਲ
ਦੱਸ ਦਈਏ ਕਿ ਨਿੰਮਾ ਖਰੌੜ ਆਸਟਰੇਲੀਆ 'ਚ ਸਨ। ਉਨ੍ਹਾਂ ਦੀ ਅਚਨਚੇਤ ਮੌਤ ਨਾਲ ਪੰਜਾਬੀ ਸੰਗੀਤ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਪਈ ਹੈ। ਨਿੰਮਾ ਖਰੌੜ ਦੀ ਮੌਤ ਦਾ ਅਸਲ ਕਾਰਨ ਕੀ ਹੈ, ਇਸ ਬਾਰੇ ਹਾਲੇ ਤੱਕ ਕੋਈ ਪੁਖਤਾ ਜਾਣਕਾਰੀ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ : ਮੈਨੇਜਰ ਡਿਪਟੀ ਵੋਹਰਾ ਦੀ ਮੌਤ ਨਾਲ ਸਦਮੇ 'ਚ ਰਣਜੀਤ ਬਾਵਾ, ਸੋਸ਼ਲ ਮੀਡੀਆ 'ਤੇ ਲਿਖੀਆਂ ਭਾਵੁਕ ਗੱਲਾਂ
ਦੱਸਣਯੋਗ ਹੈ ਕਿ ਬੀਤੇ ਦਿਨੀਂ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਵੀ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਮੈਨੇਜਰ ਦੀ ਮੌਤ ਨਾਲ ਰਣਜੀਤ ਬਾਵਾ ਨੂੰ ਡੂੰਘਾ ਧੱਕਾ ਲੱਗਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ, 'ਮੇਰਾ ਭਰਾ ਡਿਪਟੀ ਵੋਹਰਾ ਇਸ ਦੁਨੀਆ ਨੂੰ ਛੱਡ ਕੇ ਚਲਾ ਗਿਆ, ਭਰਾ ਹਾਲੇ ਅਸੀਂ ਬਹੁਤ ਕੰਮ ਕਰਨਾ ਸੀ, ਬਹੁਤ ਅੱਗੇ ਜਾਣਾ ਸੀ। ਸਾਡੀ 20 ਸਾਲ ਦੀ ਯਾਰੀ ਨੂੰ ਤੋੜ ਗਿਆ ਯਾਰਾ, ਮੈਂ ਕਿੱਥੇ ਲੱਭੂ ਤੇਰੇ ਵਰਗਾ ਇਮਾਨਦਾਰ, ਦਲੇਰ ਤੇ ਦਿਲ ਦਾ ਰਾਜਾ ਭਰਾ, ਅਲਵਿਦਾ ਭਰਾ।'
ਇਹ ਖ਼ਬਰ ਵੀ ਪੜ੍ਹੋ : ਪੁੱਤ ਦੇ ਇਨਸਾਫ਼ ਲਈ ਮੁੜ ਤਰਸਦੇ ਦਿਖੇ ਬਲਕੌਰ ਸਿੰਘ, ਦੇਖੋ ਵੀਡੀਓ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।