ਭਿਆਨਕ ਸੜਕ ਹਾਦਸੇ ''ਚ ਪੰਜਾਬੀ ਗਾਇਕ ਨਿਰਵੈਰ ਦੀ ਦਰਦਨਾਕ ਮੌਤ

Wednesday, Aug 31, 2022 - 06:59 PM (IST)

ਭਿਆਨਕ ਸੜਕ ਹਾਦਸੇ ''ਚ ਪੰਜਾਬੀ ਗਾਇਕ ਨਿਰਵੈਰ ਦੀ ਦਰਦਨਾਕ ਮੌਤ

ਮੈਲਬੌਰਨ (ਮਨਦੀਪ ਸਿੰਘ ਸੈਣੀ) - ਮੈਲਬੌਰਨ ਦੇ ਡਿੱਗਰਜ਼ ਰੈਸਟ ਇਲਾਕੇ ਵਿੱਚ ਬੀਤੇ ਕੱਲ੍ਹ ਦੁਪਹਿਰ ਨੂੰ ਵਾਪਰੇ  ਇੱਕ ਭਿਆਨਕ ਸੜਕ ਹਾਦਸੇ ਵਿੱਚ ਮੈਲਬੌਰਨ ਦੇ ਵਸਨੀਕ ਪੰਜਾਬੀ ਗਾਇਕ ਨਿਰਵੈਰ ਸਿੰਘ  ਦੀ ਦਰਦਨਾਕ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਦੂਜੀ ਕਾਰ ਦੇ ਡਰਾਈਵਰ ਵੱਲੋਂ ਗਲਤ ਤਰੀਕੇ ਨਾਲ ਗੱਡੀ ਚਲਾਉਣ ਕਰਕੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਨਿਰਵੈਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ਵਿਚ ਗਲਤ ਢੰਗ ਨਾਲ ਗੱਡੀ ਚਲਾਉਣ ਵਾਲੇ ਇਕ ਵਿਅਕਤੀ ਅਤੇ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ ਦੁਰਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅਮਰੀਕੀ ਔਰਤ ਦੇ ਕਤਲ ਕੇਸ 'ਚੋਂ ਭਾਰਤੀ ਮੂਲ ਦਾ ਸਾਬਕਾ ਪੁਲਸ ਅਧਿਕਾਰੀ ਬਰੀ

PunjabKesari

ਬਹੁਤ ਹੀ ਹਸਮੁੱਖ ਅਤੇ ਮਿਲਾਪੜੇ ਸੁਭਾਅ ਦੇ ਮਾਲਕ ਨਿਰਵੈਰ ਨੇ ਆਪਣੀ ਗਾਇਕੀ ਦਾ ਆਗਾਜ਼ 'ਤੇਰੇ ਬਿਨਾਂ ਲੱਗਦਾ ਨਾ ਦਿਲ'  ਗੀਤ ਨਾਲ ਕੀਤਾ ਸੀ ਜੋ ਕਿ ਬੇਹੱਦ ਮਕਬੂਲ ਹੋਇਆ ਸੀ। ਉਸ ਤੋਂ ਬਾਅਦ ਵੀ ਉਨ੍ਹਾਂ ਨੇ ਕਈ ਚਰਚਿਤ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ। ਨਿਰਵੈਰ ਦੇ ਅਚਾਨਕ ਇਸ ਜਹਾਨੋਂ ਜਾਣ ਕਾਰਨ ਪੰਜਾਬੀ ਇੰਡਸਟਰੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਨਿਰਵੈਰ ਦੇ ਇਸ  ਬੇਵਕਤੀ ਵਿਛੋੜੇ ਕਾਰਨ ਪੰਜਾਬੀ ਭਾਈਚਾਰੇ ਨੂੰ ਬਹੁਤ ਵੱਡਾ ਸਦਮਾ ਲੱਗਾ ਹੈ। ਵੱਡੀ ਗਿਣਤੀ ਵਿੱਚ ਦੋਸਤਾਂ, ਪ੍ਰਸ਼ੰਸਕਾਂ ਅਤੇ ਸੰਗੀਤਕ ਹਸਤੀਆਂ ਵੱਲੋਂ ਸੋਸ਼ਲ ਮੀਡੀਆ 'ਤੇ ਨਿਰਵੈਰ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਕੈਨੇਡਾ 'ਚ ਪੰਜਾਬੀ ਦਾ ਲੱਗਾ ਜੈਕਪਾਟ, ਜਿੱਤੀ 17 ਮਿਲੀਅਨ ਡਾਲਰ ਦੀ ਲਾਟਰੀ


author

cherry

Content Editor

Related News