ਕੈਨੇਡਾ ''ਚ ਪੰਜਾਬੀ ਵਿਦਿਆਰਥੀ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

Friday, Nov 29, 2024 - 12:01 PM (IST)

ਕੈਨੇਡਾ ''ਚ ਪੰਜਾਬੀ ਵਿਦਿਆਰਥੀ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

ਬਰੈਂਪਟਨ: ਕੈਨੇਡਾ ਦੀ ਪੀਲ ਪੁਲਸ ਨੇ ਤਿੰਨ ਵੱਖ-ਵੱਖ ਘਟਨਾਵਾਂ ਵਿੱਚ ਔਰਤਾਂ ਨਾਲ ਜਬਰ ਜ਼ਿਨਾਹ ਕਰਨ ਦੇ ਦੋਸ਼ ਵਿੱਚ ਪੰਜਾਬੀ ਮੂਲ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੀਆਂ ਵਾਰਦਾਤਾਂ ਇਸੇ ਮਹੀਨੇ ਵਾਪਰੀਆਂ ਅਤੇ ਉਹ ਲਗਾਤਾਰ ਔਰਤਾਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਸੀ। ਮੁਲਜ਼ਮ ਪਹਿਲਾਂ ਔਰਤਾਂ ਨੂੰ ਰਾਈਡਸ਼ੇਅਰ ਆਪ੍ਰੇਟਰ ਦੱਸ ਕੇ ਵਰਗਲਾਉਂਦਾ ਸੀ ਅਤੇ ਫਿਰ ਉਨ੍ਹਾਂ ਨੂੰ ਅਲੱਗ-ਥਲੱਗ ਥਾਵਾਂ 'ਤੇ ਲੈ ਜਾਂਦਾ ਸੀ ਅਤੇ ਉਨ੍ਹਾਂ ਨਾਲ ਜਬਰ ਜ਼ਿਨਾਹ ਕਰਦਾ ਸੀ।

ਫੜੇ ਗਏ ਨੌਜਵਾਨ ਦੀ ਪਛਾਣ ਅਰਸ਼ਦੀਪ ਸਿੰਘ (22) ਵਾਸੀ ਬਰੈਂਪਟਨ ਵਜੋਂ ਹੋਈ ਹੈ। ਇਹ ਨੌਜਵਾਨ ਦਸੰਬਰ 2022 'ਚ ਸਟੱਡੀ ਵੀਜ਼ੇ 'ਤੇ ਪੰਜਾਬ ਤੋਂ ਕੈਨੇਡਾ ਪਹੁੰਚਿਆ ਸੀ। ਮੁਲਜ਼ਮਾਂ ਨੇ ਬਰੈਂਪਟਨ ਵਿੱਚ ਬੱਸ ਹੜਤਾਲ ਦਾ ਫਾਇਦਾ ਉਠਾਇਆ ਅਤੇ ਰਾਈਡਸ਼ੇਅਰ ਆਪਰੇਟਰ ਦੇ ਰੂਪ ਵਿੱਚ ਔਰਤਾਂ ਨੂੰ ਲਿਫਟਾਂ ਦਿੱਤੀਆਂ। ਇਸੇ ਮਹੀਨੇ ਤਿੰਨ ਅਜਿਹੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ, ਦੋ ਖੇਤਰਾਂ ਪੀਲ ਅਤੇ ਯੈਕ ਦੀ ਪੁਲਸ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ। ਸਥਾਨਕ ਪੁਲਸ ਨੇ ਮੁਲਜ਼ਮ ਖ਼ਿਲਾਫ਼ 3 ਕੇਸ ਦਰਜ ਕਰ ਲਏ ਹਨ। ਜਿਸ ਵਿੱਚ ਜਿਨਸੀ ਸ਼ੋਸ਼ਣ, ਹਥਿਆਰਾਂ ਨਾਲ ਜਿਨਸੀ ਸ਼ੋਸ਼ਣ, ਗਲਾ ਘੁੱਟ ਕੇ ਜਿਨਸੀ ਸ਼ੋਸ਼ਣ, ਲੁੱਟਮਾਰ ਅਤੇ ਧਮਕੀਆਂ ਦੇਣ ਦੀਆਂ ਧਾਰਾਵਾਂ ਜੋੜੀਆਂ ਗਈਆਂ ਹਨ। ਦੋਸ਼ੀ ਨੂੰ ਬਰੈਂਪਟਨ ਦੀ ਓਂਟਾਰੀਓ ਕੋਰਟ ਆਫ ਜਸਟਿਸ ਵਿੱਚ ਪੇਸ਼ ਕੀਤਾ ਗਿਆ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਹੋਰ ਨੂੰ ਉਕਤ ਦੋਸ਼ੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਸ ਨਾਲ ਸੰਪਰਕ ਕਰਨ |

ਪੜ੍ਹੋ ਇਹ ਅਹਿਮ ਖ਼ਬਰ-Trudeau ਸਰਕਾਰ ਦੀ ਸ਼ਰਮਨਾਕ ਹਰਕਤ, ਭਾਰਤੀ ਡਿਪਲੋਮੈਟਾਂ ਨਾਲ ਕਰ ਰਹੀ ਇਹ ਕੰਮ

ਤਿੰਨਾਂ ਪੀੜਤ ਔਰਤਾਂ ਨੇ ਦੱਸਿਆ ਕਿ ਉਕਤ ਨੌਜਵਾਨ ਸਮੇਂ-ਸਮੇਂ 'ਤੇ ਪੰਜਾਬੀ 'ਚ ਗੱਲ ਕਰਦਾ ਸੀ। ਜਿਸ ਤੋਂ ਬਾਅਦ ਪੁਲਸ ਨੇ ਪੰਜਾਬੀ ਮੂਲ ਦੇ ਨੌਜਵਾਨ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਬੀਤੇ ਕੱਲ੍ਹ ਪੀਲ ਪੁਲਸ ਨੂੰ ਸਫ਼ਲਤਾ ਮਿਲੀ ਅਤੇ ਜਨਤਕ ਤੌਰ 'ਤੇ ਐਲਾਨ ਕੀਤਾ ਕਿ ਜੇਕਰ ਨੌਜਵਾਨ ਵੱਲੋਂ ਕਿਸੇ ਹੋਰ ਔਰਤ ਨਾਲ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ ਤਾਂ ਜਾਣਕਾਰੀ ਸਾਂਝੀ ਕੀਤੀ ਜਾਵੇ। ਪੀਲ ਰੀਜਨਲ ਪੁਲਸ ਦੇ ਡਿਪਟੀ ਚੀਫ਼ ਨਿਕ ਮਿਲਿਨੋਵਿਚ ਨੇ ਕਿਹਾ ਕਿ ਇਹ ਗ੍ਰਿਫਤਾਰੀ ਸਾਡੀ ਟੀਮ ਦੀ ਸਖ਼ਤ ਮਿਹਨਤ ਅਤੇ ਵਚਨਬੱਧਤਾ ਦਾ ਨਤੀਜਾ ਹੈ। ਅਸੀਂ ਜਿਨਸੀ ਹਿੰਸਾ ਅਤੇ ਲਿੰਗ ਆਧਾਰਿਤ ਅਪਰਾਧਾਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨਾ ਜਾਰੀ ਰੱਖਾਂਗੇ।

ਆਈ.ਐੱਸ.ਆਈ. ਦਾ ਹੱਥ ਹੋਣ ਦਾ ਖਦਸ਼ਾ

ਮੰਨਿਆ ਜਾ ਰਿਹਾ ਹੈ ਕਿ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਖਰਾਬ ਸਬੰਧਾਂ ਕਾਰਨ ਭਾਰਤੀ ਮੂਲ ਦੇ ਲੋਕਾਂ ਨੂੰ ਬਦਨਾਮ ਕਰਨ ਦੇ ਉਦੇਸ਼ ਨਾਲ ਅਜਿਹੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਪਿੱਛੇ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐੱਸ.ਆਈ. ਦਾ ਹੱਥ ਹੋਣ ਦਾ ਵੀ ਖਦਸ਼ਾ ਹੈ। ਪਹਿਲਾਂ ਵੀ ਅਜਿਹੇ ਕਈ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News