22 ਲੱਖ ਫ਼ੀਸ ਦੇ ਕੇ ਵੀ ਨਹੀਂ ਮਿਲ ਰਿਹਾ ਵਰਕ ਪਰਮਿਟ ! ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੇ ਹੋਏ ਮੰਦੇ ਹਾਲ

Sunday, Jul 19, 2026 - 12:28 PM (IST)

22 ਲੱਖ ਫ਼ੀਸ ਦੇ ਕੇ ਵੀ ਨਹੀਂ ਮਿਲ ਰਿਹਾ ਵਰਕ ਪਰਮਿਟ ! ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੇ ਹੋਏ ਮੰਦੇ ਹਾਲ

ਇੰਟਰਨੈਸ਼ਨਲ ਡੈਸਕ-: ਕੈਨੇਡਾ ਦੇ ਕੈਲਗਰੀ ਸ਼ਹਿਰ ਵਿੱਚ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬੀ ਹਨ, ਇੱਕ ਵੱਡੀ ਮੁਸੀਬਤ ਵਿੱਚ ਫਸ ਗਏ ਹਨ। ਇਨ੍ਹਾਂ ਵਿਦਿਆਰਥੀਆਂ ਨੇ 32,000 ਡਾਲਰ ਫੀਸ ਭਰ ਕੇ ਦੋ ਸਾਲਾਂ ਦੀ ਪੜ੍ਹਾਈ ਪੂਰੀ ਕੀਤੀ ਹੈ, ਪਰ ਹੁਣ ਕੈਨੇਡਾ ਸਰਕਾਰ ਨੇ ਉਨ੍ਹਾਂ ਨੂੰ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇਣ ਤੋਂ ਮਨਾ ਕਰ ਦਿੱਤਾ ਹੈ।

ਪ੍ਰਭਾਵਿਤ ਵਿਦਿਆਰਥੀਆਂ ਨੇ ਪੋਰਟੇਜ ਕਾਲਜ ਅਤੇ ਕੈਨੇਡੀਅਨ ਇੰਸਟੀਚਿਊਟ ਆਫ ਓਸਟੀਓਪੈਥਿਕ ਥੈਰੇਪੀ ਤੋਂ ਬਿਜ਼ਨਸ ਮੈਨੇਜਮੈਂਟ ਡਿਪਲੋਮਾ ਪ੍ਰੋਗਰਾਮ ਕੀਤਾ ਹੈ। ਵਿਦਿਆਰਥੀਆਂ ਦਾ ਦਾਅਵਾ ਹੈ ਕਿ ਇਮੀਗ੍ਰੇਸ਼ਨ ਵਿਭਾਗ ਨੇ ਅਚਾਨਕ ਨਿਯਮ ਬਦਲ ਕੇ 'ਨਾਨ-ਕ੍ਰੈਡਿਟ' ਪ੍ਰੋਗਰਾਮਾਂ ਨੂੰ ਵਰਕ ਪਰਮਿਟ ਲਈ ਅਯੋਗ ਕਰ ਦਿੱਤਾ ਹੈ। ਪਰ ਉਨ੍ਹਾਂ ਨੇ  ਨਿਯਮ ਬਦਲਣ ਤੋਂ ਪਹਿਲਾਂ ਹੀ ਵਰਕ ਪਰਮਿਟ ਲਈ ਅਪਲਾਈ ਕਰ ਦਿੱਤਾ ਸੀ। ਦੂਜੇ ਪਾਸੇ ਕੈਨੇਡੀਅਨ ਇਮੀਗ੍ਰੇਸ਼ਨ (IRCC) ਦਾ ਕਹਿਣਾ ਹੈ ਕਿ ਨਿਯਮਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ, ਜਦਕਿ ਉਸੇ ਸੰਸਥਾ ਦੇ ਕੁਝ ਵਿਦਿਆਰਥੀਆਂ ਨੂੰ ਪਰਮਿਟ ਜਾਰੀ ਕੀਤੇ ਗਏ ਹਨ।

ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ ਦੇ ਨਿਸ਼ਾਨੇ 'ਤੇ ਭਾਰਤੀ ਏਅਰਲਾਈਨਾਂ, ਕਰ'ਤਾ ਇਹ ਐਲਾਨ

 

ਇਕ ਪੰਜਾਬੀ ਵਿਦਿਆਰਥਣ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦੇ ਪਿਤਾ ਨੇ ਆਪਣੀ ਸਾਰੀ ਜ਼ਿੰਦਗੀ ਦੀ ਬਚਤ ਉਸ ਦੀ ਪੜ੍ਹਾਈ 'ਤੇ ਲਗਾ ਦਿੱਤੀ ਹੈ। ਉਸ ਨੇ ਸੋਚਿਆ ਸੀ ਕਿ ਦੋ ਸਾਲ ਦੀ ਪੜ੍ਹਾਈ ਪੂਰੀ ਕਰਕੇ ਉਹ ਕੰਮ ਕਰੇਗੀ, ਪਰ ਹੁਣ ਸਭ ਕੁਝ ਖ਼ਤਮ ਹੁੰਦਾ ਜਾਪ ਰਿਹਾ ਹੈ।। ਇੱਕ ਹੋਰ ਭਾਰਤੀ ਵਿਦਿਆਰਥੀ ਨੇ ਇਸ ਫੈਸਲੇ ਨੂੰ ਹਜ਼ਾਰਾਂ ਵਿਦਿਆਰਥੀਆਂ ਨਾਲ ਵਿਸ਼ਵਾਸਘਾਤ ਦੱਸਦਿਆਂ ਕਿਹਾ ਕਿ ਇਹ ਸਿਰਫ਼ ਪ੍ਰਸ਼ਾਸਨਿਕ ਗਲਤੀ ਨਹੀਂ, ਸਗੋਂ ਇੱਕ ਮਨੁੱਖੀ ਸੰਕਟ ਹੈ।

ਕੈਲਗਰੀ ਦੀ ਇਮੀਗ੍ਰੇਸ਼ਨ ਵਕੀਲ ਲੌਰਾ-ਐਨੀ ਗੋਲਡਿੰਗ ਨੇ ਸੀਟੀਵੀ ਨੂੰ ਦੱਸਿਆ ਕਿ ਉਨ੍ਹਾਂ ਕੋਲ 200 ਤੋਂ ਵੱਧ ਅਜਿਹੇ ਵਿਦਿਆਰਥੀ ਪਹੁੰਚ ਚੁੱਕੇ ਹਨ, ਜਿਨ੍ਹਾਂ ਨੂੰ ਵਰਕ ਪਰਮਿਟ ਦੇਣ ਤੋਂ ਮਨਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਕੈਨੇਡੀਅਨ ਸਰਕਾਰ ਦੁਆਰਾ ਜਾਰੀ ਕੀਤਾ ਗਿਆ ਇੱਕ ਓਪਨ ਵਰਕ ਪਰਮਿਟ ਹੈ ਜੋ ਯੋਗ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇੱਕ ਮਨੋਨੀਤ ਸਿਖਲਾਈ ਸੰਸਥਾ ਵਿੱਚ ਯੋਗਤਾ ਪ੍ਰੋਗਰਾਮ ਪੂਰਾ ਕਰਨ ਤੋਂ ਬਾਅਦ ਕੈਨੇਡਾ ਵਿੱਚ ਕੰਮ ਕਰਨ ਦੀ ਆਗਿਆ ਦਿੰਦਾ ਹੈ। ਇਸ ਵਿਚਦੋ ਕਾਰਕ ਯੋਗਤਾ ਪ੍ਰੋਗਰਾਮ ਅਤੇ ਸੰਸਥਾ ਮਹੱਤਵਪੂਰਨ ਹਨ । ਇਹ ਵਰਕ ਪਰਮਿਟ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਕੰਮ ਦਾ ਤਜਰਬਾ ਪ੍ਰਦਾਨ ਕਰਦਾ ਹੈ ਅਤੇ ਹਾਲਾਂਕਿ ਇਸਨੂੰ ਨਵਿਆਇਆ ਨਹੀਂ ਜਾ ਸਕਦਾ ਪਰ ਇਹ ਕੈਨੇਡੀਅਨ ਪੀਆਰ (PR) ਪ੍ਰਾਪਤ ਕਰਨ ਦਾ ਰਸਤਾ ਪ੍ਰਦਾਨ ਕਰਦਾ ਹੈ। ਵਿਦਿਆਰਥੀਆਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵੀ ਬਹਿਸ ਤੇਜ਼ ਹੋ ਗਈ ਹੈ। ਕੁਝ ਲੋਕ ਇਸ ਨੂੰ ਕਾਲਜ ਵੱਲੋਂ ਕੀਤੀ ਗਈ ਵੱਡੀ ਧੋਖਾਧੜੀ ਦੱਸ ਰਹੇ ਹਨ, ਜਿਨ੍ਹਾਂ ਨੇ ਵਰਕ ਪਰਮਿਟ ਦਾ ਲਾਲਚ ਦੇ ਕੇ ਵਿਦਿਆਰਥੀਆਂ ਤੋਂ ਮੋਟੀ ਫੀਸ ਵਸੂਲੀ। ਕਾਲਜ ਪ੍ਰਸ਼ਾਸਨ ਨੇ ਇਸ ਮਾਮਲੇ 'ਤੇ ਫਿਲਹਾਲ ਚੁੱਪ ਧਾਰੀ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News