ਮਾਪਿਆਂ ਦੀਆ ਅਰਦਾਸਾਂ ਦਾ ਅਸਰ, ਇਟਲੀ 'ਚ ਪੰਜਾਬਣ ਮੁਟਿਆਰ ਨੇ ਹਾਸਲ ਕੀਤੀ ਵੱਡੀ ਉਪਲਬਧੀ

Tuesday, Dec 05, 2023 - 03:12 PM (IST)

ਮਾਪਿਆਂ ਦੀਆ ਅਰਦਾਸਾਂ ਦਾ ਅਸਰ, ਇਟਲੀ 'ਚ ਪੰਜਾਬਣ ਮੁਟਿਆਰ ਨੇ ਹਾਸਲ ਕੀਤੀ ਵੱਡੀ ਉਪਲਬਧੀ

ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਵੱਸਦੇ ਪੰਜਾਬੀਆਂ ਦੇ ਬੱਚੇ ਸਫ਼ਲਤਾ ਦੇ ਝੰਡੇ ਬੁਲੰਦ ਕਰ ਰਹੇ ਹਨ। ਇਥੋਂ ਦੇ ਲੰਬਾਰਦੀਆ ਸੂਬੇ ਵਿੱਚ ਲੋਕਲ ਪੁਲਸ (ਪੁਲੀਸੀਆ ਲੋਕਾਲੇ) ਵਿੱਚ ਭਰਤੀ ਹੋਈ ਜਸਕੀਰਤ ਸੈਣੀ ਨੇ ਇਟਲੀ ਵਿੱਚ ਕਾਮਯਾਬੀ ਦੇ ਝੰਡੇ ਗੱਡੇ ਹਨ ਅਤੇ ਭਾਈਚਾਰੇ ਦਾ ਮਾਣ ਵਧਾਇਆ ਹੈ। 23 ਸਾਲਾ ਜਸਕੀਰਤ ਸੈਣੀ ਜੋ ਕਿ ਪੰਜਾਬ ਦੇ ਲੁਧਿਆਣਾ ਸ਼ਹਿਰ ਨਾਲ ਸੰਬੰਧਿਤ ਹੈ, ਦੇ ਪਿਤਾ ਸਤਪਾਲ ਸਿੰਘ ਅਤੇ ਮਾਤਾ ਪਰਮਜੀਤ ਕੌਰ ਨਾਲ ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਪਵੋਨੇ ਮੇਲਾ ਵਿਖੇ ਰਹਿ ਰਹੇ ਹਨ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਮੂਲ ਦੀ ਅਕਸ਼ਤਾ ਨੇ ਰਚਿਆ ਇਤਿਹਾਸ, ਮੰਗਲ 'ਤੇ ਚਲਾਇਆ ਰੋਵਰ, ਸਾਂਝਾ ਕੀਤਾ ਅਨੁਭਵ

ਉਸਨੇ ਦੱਸਿਆ ਕਿ ਉਸਦੇ ਮਾਪਿਆਂ ਦੀਆ ਅਰਦਾਸਾਂ ਅਤੇ ਵਾਹਿਗੁਰੂ ਦੀ ਕਿਰਪਾ ਸਦਕਾ ਉਸਨੇ ਲੋਕਾਲੇ ਪੁਲਸ ਵਿੱਚ ਨੌਕਰੀ ਪ੍ਰਾਪਤ ਕਰ ਲਈ ਹੈ। ਜਸਕੀਰਤ ਸੈਣੀ ਦੇ ਪਿਤਾ ਸਤਪਾਲ ਸਿੰਘ ਨੇ ਜਗਬਾਣੀ ਦੇ ਪੱਤਰਕਾਰ ਨੂੰ ਦੱਸਿਆ ਕਿ ਉਹਨਾਂ ਦੀ ਹੋਣਹਾਰ ਧੀ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਹੁਸ਼ਿਆਰ ਰਹੀ ਹੈ ਅਤੇ ਸਖਤ ਮਿਹਨਤ ਅਤੇ ਲਗਨ ਸਦਕਾ ਉੱਚੇ ਪੱਧਰ ਦੇ ਇਮਤਿਹਾਨ ਨਾਲ ਲੋਕਲ ਪੁਲਸ ਵਿੱਚ ਭਰਤੀ ਹੋਈ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News