ਆਸਟ੍ਰੇਲੀਆ 'ਚ ਵਾਪਰੇ ਖ਼ੌਫਨਾਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
Saturday, May 10, 2025 - 02:05 PM (IST)

ਮੈਲਬੌਰਨ: ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਵਾਪਰੇ ਇਕ ਖ਼ੌਫਨਾਕ ਹਾਦਸੇ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ ਹੋ ਗਈ। 41 ਸਾਲ ਦਾ ਜਸਪ੍ਰੀਤ ਸਿੰਘ ਰੇਲਵੇ ਫਾਟਕ ਪਾਰ ਕਰ ਰਿਹਾ ਸੀ, ਜਦੋਂ ਇਕ ਮਾਲ ਗੱਡੀ ਨਾਲ ਟੱਕਰ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਆਰਮਾਡੇਲ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਜ਼ਖਮਾਂ ਦੀ ਤਾਬ ਨਾ ਝਲਦਿਆਂ ਉਸ ਨੇ ਦਮ ਤੋੜ ਦਿਤਾ। ਵੈਸਟ੍ਰਨ ਆਸਟ੍ਰੇਲੀਆ ਪੁਲਸ ਦੇ ਮੇਜਰ ਕ੍ਰੈਸ਼ ਯੂਨਿਟ ਵੱਲੋਂ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਜਸਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ ਅਮਨਦੀਪ ਕੌਰ, 12 ਸਾਲ ਦਾ ਬੇਟਾ ਸਮਰਵੀਰ ਸਿੰਘ ਅਤੇ ਬਜ਼ੁਰਗ ਮਾਪੇ ਛੱਡ ਗਿਆ ਹੈ।
ਆਰਥਿਕ ਸਹਾਇਤਾ ਦੀ ਮੰਗ
ਇੱਥੇ ਦੱਸ ਦੇਈਏ ਕਿ ਜਸਪ੍ਰੀਤ ਸਿੰਘ ਆਪਣੀ ਪਤਨੀ ਅਤੇ ਬੇਟੇ ਨਾਲ 2018 ਵਿਚ ਸਟੱਡੀ ਵੀਜ਼ਾ ’ਤੇ ਆਸਟ੍ਰੇਲੀਆ ਗਿਆ ਸੀ ਜਦਕਿ ਉਸ ਦਾ ਵੱਡਾ ਭਰਾ ਅਤੇ ਮਾਪੇ ਪਹਿਲਾਂ ਹੀ ਵੈਸਟ੍ਰਨ ਆਸਟ੍ਰੇਲੀਆ ਦੇ ਪਿਆਰਾ ਵਾਟਰਜ਼ ਇਲਾਕੇ ਵਿਚ ਰਹਿ ਰਹੇ ਸਨ। ਜਸਪ੍ਰੀਤ ਸਿੰਘ ਨੂੰ ਆਸਟ੍ਰੇਲੀਆ ਦੀ ਪਰਮਾਨੈਂਟ ਰੈਜ਼ੀਡੈਂਸੀ ਨਹੀਂ ਸੀ ਮਿਲੀ ਅਤੇ ਮੇਨ ਐਪਲੀਕੈਂਟ ਹੋਣ ਕਾਰਨ ਉਸ ਦੀ ਪਤਨੀ ਅਤੇ ਬੇਟੇ ਦਾ ਮੁਲਕ ਵਿਚ ਰਹਿਣਾ ਮੁਸ਼ਕਲ ਹੋ ਗਿਆ ਹੈ। ਦੁੱਖਾਂ ਵਿਚ ਡੁੱਬੀ ਅਮਨਦੀਪ ਕੌਰ ਨੇ ਗੋਫੰਡਮੀ ਪੇਜ ਸਥਾਪਤ ਕਰਦਿਆਂ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ। ਉਧਰ ਜਸਪ੍ਰੀਤ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਚਨਚੇਤ ਵਰਤੇ ਭਾਣੇ ’ਤੇ ਯਕੀਨ ਨਹੀਂ ਹੋ ਰਿਹਾ।
ਪੜ੍ਹੋ ਇਹ ਅਹਿਮ ਖ਼ਬਰ-ਹੁਣ US 'ਚ ਨਹੀਂ ਰਹਿ ਸਕਣਗੇ ਗੈਰ ਕਾਨੂੰਨੀ ਪ੍ਰਵਾਸੀ, Trump ਨੇ ਕਾਰਜਕਾਰੀ ਆਦੇਸ਼ 'ਤੇ ਕੀਤੇ ਦਸਤਖ਼ਤ
ਪਰਿਵਾਰ ਡੂੰਘੇ ਸਦਮੇ ਵਿਚ
ਜਸਪ੍ਰੀਤ ਸਿੰਘ ਦਾ ਪਰਿਵਾਰ ਡੂੰਘੇ ਸਦਮੇ ਵਿਚ ਹੈ ਅਤੇ ਉਸ ਦੀ ਪਤਨੀ ਅਤੇ ਪੁੱਤਰ ਭਵਿੱਖ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਉਨ੍ਹਾਂ ਦਾ ਕੋਈ ਪਰਿਵਾਰਕ ਮੈਂਬਰ ਨਹੀਂ, ਅਜਿਹੇ ਸਥਿਤੀ ਵਿਚ ਦੋਵੇਂ ਆਸਟ੍ਰੇਲੀਆ ਛੱਡ ਕੇ ਨਹੀਂ ਜਾ ਸਕਦੇ। ਵੈਸਟ੍ਰਨ ਆਸਟ੍ਰੇਲੀਆ ਵਿਚ ਰੇਲ, ਟ੍ਰੈਮ ਅਤੇ ਬੱਸ ਯੂਨੀਅਨ ਵੱਲੋਂ ਰੇਲਵੇ ਫਾਟਕ ’ਤੇ ਹਾਦਸੇ ਦੌਰਾਨ ਜਸਪ੍ਰੀਤ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਯੂਨੀਅਨ ਨੇ ਕਿਹਾ ਕਿ ਹਾਦਸੇ ਦੌਰਾਨ ਲੋਕੋਮੋਟਿਵ ਡਰਾਈਵਰ ਨੂੰ ਕੋਈ ਸੱਟ-ਫੇਟ ਨਹੀਂ ਵੱਜੀ ਪਰ ਟਰੱਕ ਡਰਾਈਵਰ ਦੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮੌਕੇ ’ਤੇ ਪੁੱਜੇ ਟ੍ਰਾਂਜ਼ਿਟ ਅਫ਼ਸਰਾਂ ਵੱਲੋਂ ਜਸਪ੍ਰੀਤ ਸਿੰਘ ਨੂੰ ਟਰੱਕ ਵਿਚੋਂ ਬਾਹਰ ਕੱਢਣ ਵਿਚ ਮਦਦ ਕੀਤੀ ਗਈ ਪਰ ਇਸ ਗੱਲ ਦਾ ਬੇਹੱਦ ਅਫਸੋਸ ਹੈ ਕਿ ਉਸ ਜਾਨ ਨਾ ਬਚ ਸਕੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।