ਕੈਨੇਡਾ ਦੀ ਧਰਤੀ ਨੇ ਖੋਹਿਆ ਇਕ ਹੋਰ ਪੰਜਾਬੀ ਨੌਜਵਾਨ

Thursday, Jun 26, 2025 - 01:41 PM (IST)

ਕੈਨੇਡਾ ਦੀ ਧਰਤੀ ਨੇ ਖੋਹਿਆ ਇਕ ਹੋਰ ਪੰਜਾਬੀ ਨੌਜਵਾਨ

ਵੈਨਕੂਵਰ: ਕੈਨੇਡਾ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਜਸ਼ਨਪ੍ਰੀਤ ਸਿੰਘ ਸਟੱਡੀ ਵੀਜ਼ਾ ’ਤੇ ਕੈਨੇਡਾ ਪੁੱਜਾ ਸੀ ਅਤੇ ਖੁਸ਼ਹਾਲ ਜ਼ਿੰਦਗੀ ਦੇ ਸੁਪਨੇ ਪੂਰੇ ਕਰਨ ਲਈ ਸਖ਼ਤ ਮਿਹਨਤ ਵੀ ਕਰ ਰਿਹਾ ਸੀ ਪਰ ਹਾਲਾਤ ਕਦੋਂ ਬਦਲ ਗਏ ਕਿਸੇ ਨੂੰ ਪਤਾ ਹੀ ਨਾ ਲੱਗਾ। 

ਪੜ੍ਹੋ ਇਹ ਅਹਿਮ ਖ਼ਬਰ-ਵੱਡੀ ਖ਼ਬਰ : ਪ੍ਰੀਖਿਆ ਦੌਰਾਨ ਹਾਈ ਸਕੂਲ 'ਚ ਧਮਾਕਾ

ਬੀ.ਸੀ. ਦੇ ਕਰੈਨਬਰੂਕ ਸ਼ਹਿਰ ਨਾਲ ਸਬੰਧਤ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਜਸ਼ਨਪ੍ਰੀਤ ਸਿੰਘ ਅਚਨਚੇਤ ਅਕਾਲ ਚਲਾਣਾ ਕਰ ਗਿਆ। ਉਸ ਦੀ ਦੇਹ ਪੰਜਾਬ ਭੇਜਣ ਲਈ ਗੋਫੰਡਮੀ ਪੇਜ ਸਥਾਪਤ ਕੀਤਾ ਗਿਆ ਹੈ। ਜਸ਼ਨਪ੍ਰੀਤ ਦੇ ਮਾਪੇ ਆਖਰੀ ਵਾਰ ਉਸ ਦਾ ਚਿਹਰਾ ਦੇਖਣਾ ਚਾਹੁੰਦੇ ਹਨ ਜਿਸ ਦੇ ਮੱਦੇਨਜ਼ਰ ਭਾਈਚਾਰੇ ਨੂੰ ਆਰਥਿਕ ਸਹਾਇਤਾ ਦੀ ਅਪੀਲ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News