ਕੈਨੇਡਾ ਤੋਂ ਅੱਜ ਫਿਰ ਆਈ ਦੁਖਦਾਇਕ ਖ਼ਬਰ, ਸੰਗਰੂਰ ਦੇ ਨੌਜਵਾਨ ਦੀ ਪਾਣੀ ''ਚ ਡੁੱਬਣ ਕਾਰਨ ਮੌਤ

Wednesday, Aug 31, 2022 - 06:59 PM (IST)

ਕੈਨੇਡਾ ਤੋਂ ਅੱਜ ਫਿਰ ਆਈ ਦੁਖਦਾਇਕ ਖ਼ਬਰ, ਸੰਗਰੂਰ ਦੇ ਨੌਜਵਾਨ ਦੀ ਪਾਣੀ ''ਚ ਡੁੱਬਣ ਕਾਰਨ ਮੌਤ

ਨਿਊਯਾਰਕ/ ਕੈਲਗਰੀ (ਰਾਜ ਗੋਗਨਾ)— ਇਸ ਸਾਲ ਕੈਨੇਡਾ ਦੀ ਧਰਤੀ 'ਤੇ ਪਾਣੀ 'ਚ ਡੁੱਬਣ ਕਾਰਨ ਕਾਫੀ ਭਾਰਤੀ ਮੂਲ ਦੇ ਨੌਜਵਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਇਸ ਤਰ੍ਹਾਂ ਦੀ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਬੀਤੇ ਦਿਨ ਕੈਨੇਡਾ ਦੇ ਸੂਬੇ ਅਲਬਰਟਾ ਦੇ ਸ਼ਹਿਰ ਕੈਲਗਰੀ ਨਾਲ ਸਬੰਧਤ ਇਕ 37 ਸਾਲਾ ਨੌਜਵਾਨ ਮਨਦੀਪ ਸਿੰਘ ਉੱਪਲ, ਉਰਫ (ਰਵੀ) ਦੀ ਡੂੰਘੇ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬੀ ਗਾਇਕ ਨਿਰਵੈਰ ਦੀ ਦਰਦਨਾਕ ਮੌਤ

ਇਹ ਨੌਜਵਾਨ ਆਪਣੇ ਸਾਥੀਆਂ ਦੇ ਨਾਲ Bow River ਵਿਖੇ ਘੁੰਮਣ ਗਿਆ ਸੀ, ਜਿਥੇ ਉਸ ਨਾਲ ਇਹ ਹਾਦਸਾ ਵਾਪਰ ਗਿਆ। ਮ੍ਰਿਤਕ ਨੌਜਵਾਨ ਦਾ ਪੰਜਾਬ ਤੋਂ ਪਿਛੋਕੜ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਨਾਲ ਸੀ। ਇੱਥੇ ਇਹ ਜ਼ਿਕਰਯੋਗ ਹੈ ਕਿ ਪਾਣੀ 'ਚ ਡੁੱਬਣ ਨਾਲ ਹੁੰਦੀਆਂ ਮੌਤਾਂ ਦਾ ਸਿਲਸਿਲਾ ਕੈਨੇਡਾ ਵਿਚ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਕਈ ਪੰਜਾਬੀ ਨੌਜਵਾਨ ਮੌਤ ਦੇ ਮੂੰਹ ਚਲੇ ਗਏ ਹਨ। ਭਾਵੇਂ ਇਸ ਬਾਬਤ ਲਗਾਤਾਰ ਜਨਤਾ ਦੇ ਬਚਾਉ ਲਈ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਹੁੰਦੀ ਰਹਿੰਦੀ ਹੈ ਪਰ ਜਨਤਾ ਅਮਲ ਨਹੀਂ ਕਰਦੀ।

ਇਹ ਵੀ ਪੜ੍ਹੋ: ਅਮਰੀਕੀ ਔਰਤ ਦੇ ਕਤਲ ਕੇਸ 'ਚੋਂ ਭਾਰਤੀ ਮੂਲ ਦਾ ਸਾਬਕਾ ਪੁਲਸ ਅਧਿਕਾਰੀ ਬਰੀ

 


author

cherry

Content Editor

Related News