ਦੀਵਾਲੀ ਤੋਂ ਪਹਿਲਾਂ ਘਰ ''ਚ ਪਏ ਵੈਣ, ਪਰਦੇਸੋਂ ਆਈ ਖ਼ਬਰ ਨੇ ਤੋੜਿਆ ਮਾਪਿਆਂ ਦਾ ਲੱਕ
Wednesday, Oct 30, 2024 - 11:02 AM (IST)
ਕੈਨੇਡਾ/ਫਾਜ਼ਿਲਕਾ : ਕੈਨੇਡਾ ਦੇ ਸਰੀ ਸ਼ਹਿਰ 'ਚ ਦਰਦਨਾਕ ਘਟਨਾ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਦਰਅਸਲ ਪੰਜਾਬੀ ਨੌਜਵਾਨ ਸਰੀ ਦੀ ਸੜਕ 'ਤੇ ਪੈਦਲ ਜਾ ਰਿਹਾ ਸੀ, ਜਿਸ ਨੂੰ ਪਿੱਛੇ ਤੋਂ ਆ ਰਹੀ ਕਾਰ ਨੇ ਦਰੜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਮੂਲਿਆਂਵਾਲੀ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਰੋਜ਼ੀ-ਰੋਟੀ ਦੀ ਭਾਲ ਲਈ ਕੈਨੇਡਾ ਗਿਆ ਸੀ।
ਇਹ ਵੀ ਪੜ੍ਹੋ : ਸਟ੍ਰੋਕ ਦੇ ਮਰੀਜ਼ਾਂ ਨੂੰ ਇਹ ਮੁਫ਼ਤ ਸਹੂਲਤ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਉਹ ਸੜਕ 'ਤੇ ਪੈਦਲ ਚੱਲ ਰਿਹਾ ਸੀ ਕਿ ਅਚਾਨਕ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਦਰੜ ਦਿੱਤਾ, ਜਿਸ ਤੋਂ ਬਾਅਦ ਮੌਕੇ 'ਤੇ ਹੀ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ। ਜਦੋਂ ਇਸ ਘਟਨਾ ਬਾਰੇ ਗੁਰਪ੍ਰੀਤ ਦੇ ਮਾਤਾ-ਪਿਤਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।
ਇਹ ਵੀ ਪੜ੍ਹੋ : ਮਠਿਆਈ ਵੇਚਣ ਵਾਲੇ ਨੂੰ ਪੂਰਾ ਦਿਨ ਅਦਾਲਤ 'ਚ ਖੜ੍ਹਨਾ ਪਿਆ, ਜਾਣੋ ਕਾਰਨ
ਉੁਨ੍ਹਾਂ ਨੇ ਕਦੇ ਨਹੀਂ ਸੋਚਿਆ ਸੀ ਕਿ ਜਿਹੜੇ ਪੁੱਤ ਨੂੰ ਚਾਈਂ-ਚਾਈਂ ਸੁਨਿਹਰੀ ਭਵਿੱਖ ਬਣਾਉਣ ਲਈ ਪਰਦੇਸ ਭੇਜਿਆ ਸੀ, ਉਹ ਕਦੇ ਵਾਪਸ ਨਹੀਂ ਪਰਤੇਗਾ। ਫਿਲਹਾਲ ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਗੁਹਾਰ ਲਾਈ ਹੈ ਕਿ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪੁੱਤ ਨੂੰ ਆਖ਼ਰੀ ਵਾਰ ਦੇਖ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8