ਸਾਊਦੀ ਅਰਬ ’ਚ ਵਾਪਰੇ ਭਿਆਨਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

Sunday, Nov 13, 2022 - 07:14 PM (IST)

ਬਟਾਲਾ/ਨੌਸ਼ਹਿਰਾ ਮੱਝਾ ਸਿੰਘ (ਗੋਰਾਇਆ) : ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਇਕ ਨੌਜਵਾਨ ਦੀ ਸਾਊਦੀ ਅਰਬ ’ਚ ਕੈਮੀਕਲ ਟੈਂਕਰ ਧਮਾਕੇ ਦੌਰਾਨ ਝੁਲਸਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਿਤਾ ਸਰੂਪ ਸਿੰਘ ਵਾਸੀ ਨੌਸ਼ਹਿਰਾ ਮੱਝਾ ਸਿੰਘ ਕਾਹਲੋਂ ਕਾਲੋਨੀ ਨੇ ਦੱਸਿਆ ਕਿ ਉਸ ਦਾ ਇਕਲੌਤਾ ਪੁੱਤਰ ਜਸਕਰਨ ਸਿੰਘ (21) ਤਕਰੀਬਨ 8 ਮਹੀਨੇ ਪਹਿਲਾਂ ਸਾਊਦੀ ਅਰਬ ’ਚ ਗਿਆ ਸੀ ਅਤੇ ਬੀਤੇ 2 ਮਹੀਨਿਆਂ ਤੋਂ ਟਰੱਕ ਡਰਾਈਵਰ ਵਜੋਂ ਨੌਕਰੀ ਕਰਦਾ ਸੀ।

ਇਹ ਖ਼ਬਰ ਵੀ ਪੜ੍ਹੋ : SGPC ਦੀ ਚੋਣ ਲੜਨ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਕੀਤਾ ਖ਼ੁਲਾਸਾ, ਕਹੀਆਂ ਇਹ ਗੱਲਾਂ (ਵੀਡੀਓ)

ਸਾਨੂੰ ਸਾਊਦੀ ਅਰਬ ਦੇ ਸ਼ਹਿਰ ਰਿਆਤ ਤੋਂ ਫ਼ੋਨ ਆਇਆ ਕਿ ਤੁਹਾਡੇ ਲੜਕੇ ਜਸਕਰਨ ਨਾਲ ਹਾਦਸਾ ਹੋ ਗਿਆ, ਜੋ ਹਸਪਤਾਲ ’ਚ ਜ਼ੇਰੇ ਇਲਾਜ ਹੈ ਪਰ ਉਸ ਨਾਲ ਕੋਈ ਗੱਲਬਾਤ ਨਹੀਂ ਸੀ ਹੁੰਦੀ। ਬੀਤੇ ਦਿਨ ਫ਼ੋਨ ’ਤੇ ਪਤਾ ਲੱਗਾ ਕਿ ਦੀਵਾਲੀ ਵਾਲੇ ਦਿਨ ਕੈਮੀਕਲ ਵਾਲੇ ਟੈਂਕਰ ’ਚ ਧਮਾਕਾ ਹੋਣ ਨਾਲ ਉਨ੍ਹਾਂ ਦਾ ਪੁੱਤਰ ਇਕ ਹੋਰ ਨੌਜਵਾਨ ਸਮੇਤ ਬੁਰੀ ਤਰ੍ਹਾਂ ਝੁਲਸ ਗਿਆ ਸੀ ਅਤੇ ਹਸਪਤਾਲ ’ਚ ਇਲਾਜ ਅਧੀਨ ਦੂਜੇ ਨੌਜਵਾਨ ਦੀ ਪਹਿਲਾਂ ਹੀ ਮੌਤ ਹੋ ਗਈ ਸੀ ਅਤੇ ਬੀਤੇ ਦਿਨ 9 ਨਵੰਬਰ ਨੂੰ ਤੜਕੇ ਸਵੇਰੇ ਜਸਕਰਨ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਨੇ ‘ਆਪ’ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ


Manoj

Content Editor

Related News