ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ
Friday, May 08, 2026 - 06:49 PM (IST)
ਵੈਨਕੂਵਰ (ਮਲਕੀਤ ਸਿੰਘ) - ਆਪਣੇ ਜਿੰਦਗੀ 'ਚ ਸੰਜੋਏ ਸੁਨਹਿਰੀ ਸੁਪਨਿਆਂ ਦੀ ਸਕਾਰਤਾ ਲਈ ਪੰਜਾਬ ਤੋਂ ਤਿੰਨ ਸਾਲ ਪਹਿਲਾਂ ਸਪਾਊਜ ਵੀਜ਼ੇ 'ਤੇ ਕੈਨੇਡਾ ਪੁੱਜਣ ਮਗਰੋਂ ਬਰੈਂਪਟਨ ਸ਼ਹਿਰ 'ਚ ਕੰਮ ਕਰਨ ਵਾਲੇ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਦੁਖਦਾਈ ਮੌਤ ਹੋਣ ਦੀ ਸੂਚਨਾ ਮਿਲੀ ਹੈ।
ਪ੍ਰਾਪਤ ਵੇਰਵਿਆ ਮੁਤਾਬਕ 28 ਸਾਲਾ ਰਾਜਵਿੰਦਰ ਸਿੰਘ ਦੀ ਸਿਹਤ ਵਿਗੜਨ ਮਗਰੋਂ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ।
