ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ ਖ਼ੌਫਨਾਕ ਕਦਮ, ਮਾਪਿਆਂ ਦਾ ਬੁਰਾ ਹਾਲ
Tuesday, Aug 04, 2026 - 11:07 AM (IST)
ਇੰਟਰਨੈਸ਼ਨਲ ਡੈਸਕ : ਕੈਨੇਡਾ ਦੀ ਧਰਤੀ ਨੇ ਇਕ ਹੋਰ ਪੰਜਾਬੀ ਨੌਜਵਾਨ ਖੋਹ ਲਿਆ ਹੈ। ਕੈਨੇਡਾ ਦੀ ਪੀ.ਆਰ. ਜਾਂ ਵਰਕ ਪਰਮਿਟ ਪੰਜਾਬੀ ਨੌਜਵਾਨਾਂ ਲਈ ਜ਼ਿੰਦਗੀ ਅਤੇ ਮੌਤ ਦਾ ਸਵਾਲ ਬਣਦਾ ਜਾ ਰਿਹਾ ਹੈ। ਸੁਨਹਿਰੀ ਭਵਿੱਖ ਦੇ ਸੁਪਨੇ ਖੇਰੂੰ ਖੇਰੂੰ ਹੋਣ ਮਗਰੋਂ ਇਮੀਗ੍ਰੇਸ਼ਨ ਸਟੇਟਸ ਦੀ ਚਿੰਤਾ ਨੇ ਨੌਜਵਾਨਾਂ ਨੂੰ ਨਿਗਲਣਾ ਸ਼ੁਰੂ ਕਰ ਦਿੱਤਾ ਹੈ। ਤਾਜ਼ਾ ਮਾਮਲਾ ਵਿੰਨੀਪੈਗ ਤੋਂ ਸਾਹਮਣੇ ਆਇਆ ਹੈ ਜਿਥੇ ਪ੍ਰਭਦੀਪ ਸਿੰਘ ਵੱਲੋਂ ਚੁੱਕਿਆ ਕਦਮ ਮਾਪਿਆਂ ਨੂੰ ਕੱਖੋਂ ਹੌਲਾ ਕਰ ਗਿਆ।
ਪੜ੍ਹੋ ਇਹ ਅਹਿਮ ਖ਼ਬਰ-"ਬਰਬਾਦੀ ਤੋਂ ਪਹਿਲਾਂ'' ਇਹ ਆਖਰੀ ਮੌਕਾ ! ਟਰੰਪ ਨੇ ਈਰਾਨ ਨੂੰ ਦੇ'ਤੀ ਚੇਤਾਵਨੀ
ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਪ੍ਰਭਦੀਪ ਸਿੰਘ 2021 ਵਿਚ ਸਟੱਡੀ ਵੀਜ਼ਾ ’ਤੇ ਕੈਨੇਡਾ ਪੁੱਜਾ ਪਰ ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਵਾਂਗ ਉਹ ਵੀ ਸਮੱਸਿਆਵਾਂ ਵਿਚ ਘਿਰ ਗਿਆ। ਉਸਨੂੰ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ, ਜੋ ਬਹੁਤ ਘੱਟ ਲੋਕ ਦੇਖ ਸਕਦੇ ਹਨ। ਮਾਪਿਆਂ ਤੋਂ ਹਜ਼ਾਰਾਂ ਮੀਲ ਦੂਰ ਪ੍ਰਭਦੀਪ ਸਿੰਘ ਮਾਨਸਿਕ ਬੋਝ ਬਰਦਾਸ਼ਤ ਨਾ ਕਰ ਸਕਿਆ ਅਤੇ ਉਸ ਨੇ ਖੌਫ਼ਨਾਕ ਕਦਮ ਚੁੱਕ ਲਿਆ। ਪ੍ਰਭਦੀਪ ਸਿੰਘ ਦੀ ਲਾਸ਼ ਯੂਨੀਵਰਸਿਟੀ ਆਫ਼ ਮੈਨੀਟੋਬਾ ਨੇੜਲੇ ਜੰਗਲੀ ਇਲਾਕੇ ਵਿਚੋਂ ਮਿਲੀ। ਕਿਰਤਅਸ਼ੀਸ਼ ਸਰਾਂ ਨੇ ਗੋਫੰਡਮੀ ਪੇਜ ਸਥਾਪਤ ਕਰਦਿਆਂ ਦੱਸਿਆ ਕਿ ਪ੍ਰਭਦੀਪ ਸਿੰਘ ਦੀ ਦੇਹ ਇੰਡੀਆ ਭੇਜਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
