ਸਰੀ ''ਚ ਗੋਲੀਬਾਰੀ ਦੀ ਘਟਨਾ ''ਚ ਪੰਜਾਬੀ ਨੌਜਵਾਨ ਦੀ ਮੌਤ

Thursday, Jun 04, 2026 - 12:22 AM (IST)

ਸਰੀ ''ਚ ਗੋਲੀਬਾਰੀ ਦੀ ਘਟਨਾ ''ਚ ਪੰਜਾਬੀ ਨੌਜਵਾਨ ਦੀ ਮੌਤ

ਵੈਨਕੂਵਰ (ਮਲਕੀਤ ਸਿੰਘ) – ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਹਾਲ ਹੀ ਵਿੱਚ ਵਾਪਰੀ ਇੱਕ ਹੋਰ ਗੋਲੀਬਾਰੀ ਦੀ ਘਟਨਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਦੁੱਖਦਾਈ ਸੂਚਨਾ ਮਿਲੀ ਹੈ। ਮ੍ਰਿਤਕ 18 ਸਾਲਾ ਨੌਜਵਾਨ ਦੀ ਪਛਾਣ ਗੌਰਵ ਦਿਓਲ ਵਜੋਂ ਹੋਈ ਹੈ। ਕਤਲ ਮਾਮਲਿਆਂ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਉਸ ਦੀ ਪਛਾਣ ਜਨਤਕ ਕੀਤੀ।

ਜਾਣਕਾਰੀ ਅਨੁਸਾਰ ਗੌਰਵ ਦਿਓਲ ਇੱਕ ਵਾਹਨ ਵਿੱਚ ਸਵਾਰ ਸੀ ਜਦੋਂ ਉਸ ਨੂੰ ਗੋਲੀ ਮਾਰੀ ਗਈ। ਗੋਲੀਬਾਰੀ ਤੋਂ ਬਾਅਦ ਉਸ ਦਾ ਵਾਹਨ ਸਰੀ ਦੇ 138 ਸਟ੍ਰੀਟ ਅਤੇ 62 ਐਵੇਨਿਊ ਇਲਾਕੇ ਵਿੱਚ ਇੱਕ ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ। ਐਮਰਜੈਂਸੀ ਸੇਵਾਵਾਂ ਮੌਕੇ ’ਤੇ ਪਹੁੰਚੀਆਂ ਪਰ ਨੌਜਵਾਨ ਦੀ ਜਾਨ ਨਹੀਂ ਬਚਾਈ ਜਾ ਸਕੀ। ਅਧਿਕਾਰੀਆਂ ਵੱਲੋਂ ਘਟਨਾ ਦੇ ਕਾਰਨਾਂ ਅਤੇ ਸੰਭਾਵਿਤ ਸ਼ੱਕੀਆਂ ਬਾਰੇ ਜਾਂਚ ਜਾਰੀ ਹੈ।


author

Inder Prajapati

Content Editor

Related News