ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਟਰੱਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ

11/13/2021 9:15:45 AM

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ) - ਆਏ ਦਿਨ ਅਮੈਰੀਕਨ ਟਰੱਕਿੰਗ ਇੰਡਸਟਰੀ ਤੋਂ ਬਹੁਤ ਮੰਦਭਾਗੀਆਂ ਖ਼ਬਰਾਂ ਪ੍ਰਾਪਤ ਹੋ ਰਹੀਆਂ ਹਨ। ਇਸੇ ਤਰ੍ਹਾਂ ਹੁਣ ਇਕ ਹੋਰ ਮੰਦਭਾਗੀ ਖ਼ਬਰ ਅਮਰੀਕਾ ਦੇ ਫਰਿਜ਼ਨੋ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਟਰੱਕ ਡਰਾਈਵਰ ਪ੍ਰੀਤ ਸ਼ੇਰ ਗਿੱਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਹ ਹਾਦਸਾ ਹਾਲ-ਬਰੁੱਕ ਐਰੀਜ਼ੋਨਾਂ ਏਰੀਏ 'ਚ ਫਰੀਵੇਅ 40 ਈਸਟ ਬੌਂਡ 'ਤੇ ਵਾਪਰਿਆ। 

ਇਹ ਵੀ ਪੜ੍ਹੋ : ਅਮਰੀਕਾ 'ਚ ਭਾਰਤੀ ਮੂਲ ਦੀ 22 ਸਾਲਾ ਵਿਦਿਆਰਥਣ ਦੀ ਮੌਤ

ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪਤਾ ਲੱਗਾ ਹੈ ਕਿ ਪ੍ਰੀਤ ਸ਼ੇਰ ਗਿੱਲ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬੱਲੀਏਵਾਲ ਨਾਲ ਸਬੰਧ ਰੱਖਦਾ ਸੀ। ਪ੍ਰੀਤ ਸ਼ੇਰ ਗਿੱਲ ਦੀ ਮੌਤ ਕਾਰਨ ਫਰਿਜ਼ਨੋ ਏਰੀਏ ਦਾ ਪੰਜਾਬੀ ਭਾਈਚਾਰਾ ਡੂੰਘੇ ਸਦਮੇ ਵਿਚ ਹੈ।

ਇਹ ਵੀ ਪੜ੍ਹੋ : ਭਾਰਤੀ-ਅਮਰੀਕੀ ਪੁਲਸ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ, ਦੋਸ਼ੀ ਦੀ ਸੂਹ ਦੇਣ ਵਾਲੇ ਨੂੰ ਮਿਲੇਗਾ 45 ਲੱਖ ਦਾ ਇਨਾਮ


cherry

Content Editor

Related News