ਅਮਰੀਕਾ ਤੋਂ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
Thursday, Oct 10, 2024 - 12:37 PM (IST)
ਨਿਊਯਾਰਕ (ਰਾਜ ਗੋਗਨਾ)- ਬੀਤੇ ਦਿਨ ਕੈਲੀਫੋਰਨੀਆ ਰਾਜ ਦੇ ਸ਼ਹਿਰ ਫਰਿਜ਼ਨੋ ਦੇ ਇੱਕ ਭਾਰਤੀ ਰੈਸਟੋਰੈਂਟ ਦੇ ਬਾਹਰ ਹੋਏ ਟਕਰਾਅ ਦੌਰਾਨ ਇੱਕ ਪੰਜਾਬੀ ਨੌਜਵਾਨ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਨੌਜਵਾਨ ਵਿਅਕਤੀ ਦੀ ਪਛਾਣ ਲਵਪ੍ਰੀਤ ਸਿੰਘ (28) ਵਜੋਂ ਹੋਈ ਹੈ, ਜੋ ਹੁਣ ਫਰਿਜ਼ਨੋ ਪੁਲਸ ਦੀ ਹਿਰਾਸਤ ਵਿੱਚ ਹੈ। ਫਰਿਜ਼ਨੋ ਪੁਲਸ ਵਿਭਾਗ ਨੇ ਇੱਕ ਨਿਊਜ਼ ਰੀਲੀਜ਼ ਵਿੱਚ ਕਿਹਾ ਕਿ ਲੰਘੇ ਮੰਗਲਵਾਰ ਦੀ ਰਾਤ ਨੂੰ ਫਰਿਜ਼ਨੋ ਵਿੱਚ ਭਾਰਤੀ ਰੈਸਟੋਰੈਂਟ ਕਰੀ ਹਾਊਸ ਅਤੇ ਬਾਰ ਦੇ ਬਾਹਰ ਹੋਏ ਦੋਨਾਂ ਦੇ ਟਕਰਾਅ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜੇ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਇਹ ਮੰਦਭਾਗੀ ਘਟਨਾ ਰਾਤ ਦੇ 8:00 ਕੁ ਵਜੇ ਦੇ ਕਰੀਬ ਵਾਪਰੀ। ਦੋਸ਼ੀ ਲਵਪ੍ਰੀਤ ਸਿੰਘ ਉਮਰ (28) ਨੇ 911 'ਤੇ ਪੁਲਸ ਨੂੰ ਕਾਲ ਕੀਤੀ ਅਤੇ ਕਿਹਾ ਕਿ ਉਹ ਅਸ਼ਲਾਨ ਅਤੇ ਵੈਸਟ ਐਵੇਨਿਊ ਨੇੜੇ ਭਾਰਤੀ ਰੈਸਟੋਰੈਂਟ ਵਿੱਚ ਲੜਾਈ ਵਿੱਚ ਸ਼ਾਮਲ ਸੀ ਅਤੇ ਉਸ ਨੇ ਆਪਣੇ ਰਿਵਾਲਵਰ ਨਾਲ ਗੋਲੀ ਚਲਾਈ ਅਤੇ ਇੱਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਦੋਂ ਪੁਲਸ ਮੌਕੇ 'ਤੇ ਪੁੱਜੀ ਤਾਂ ਕਾਤਲ ਨੇ ਪੁਲਸ ਦੇ ਆਉਣ 'ਤੇ ਆਤਮ ਸਮਰਪਣ ਕਰ ਦਿੱਤਾ।ਅਧਿਕਾਰੀਆਂ ਨੇ ਲਵਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਇੱਕ ਅਰਧ-ਆਟੋਮੈਟਿਕ ਹਥਿਆਰ, ਜੋ ਕਤਲ ਵਿੱਚ ਵਰਤਿਆ ਗਿਆ ਸੀ ਬਰਾਮਦ ਕਰ ਲਿਆ।
ਪੜ੍ਹੋ ਇਹ ਅਹਿਮ ਖ਼ਬਰ- ਰਤਨ ਟਾਟਾ ਦੀ ਮੌਤ ਨੂੰ ਪਾਕਿਸਤਾਨ, US,UK ਸਮੇਤ ਵਿਦੇਸ਼ੀ ਮੀਡੀਆ ਨੇ ਦਿੱਤੀ ਪ੍ਰਮੁੱਖਤਾ
ਰੈਸਟੋਰੈਂਟ ਦੀ ਪਾਰਕਿੰਗ ਵਿੱਚ ਮਾਰੇ ਗਏ ਹਰਮਨਪ੍ਰੀਤ ਸਿੰਘ (29) ਨੂੰ ਉਸਦੇ ਸਰੀਰ ਦੇ ਉਪਰਲੇ ਹਿੱਸੇ ਵਿੱਚ ਗੋਲੀ ਮਾਰੀ ਗਈ, ਜਿਸ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਮੌਕੇ ਦੇ ਗਵਾਹਾਂ ਨੇ ਪੁਲਸ ਨੂੰ ਦੱਸਿਆ ਕਿ ਦੋਵੇਂ ਵਿਅਕਤੀ ਮੋਡੈਸਟੋ ਕੈਲੀਫੋਰਨੀਆ ਸੂਬੇ ਦੇ ਰਹਿਣ ਵਾਲੇ ਹਨ। ਰੈਸਟੋਰੈਂਟ ਵਿੱਚ ਇਹ ਇਕੱਠੇ ਇੱਕ ਪਾਰਟੀ ਸਮਾਰੋਹ ਵਿੱਚ ਜਸ਼ਨ ਵਿੱਚ ਸ਼ਾਮਲ ਹੋਏ ਸਨ। ਕਿਸੇ ਗੱਲੋਂ ਸਥਿਤੀ ਉਦੋਂ ਵਧ ਗਈ ਜਦੋਂ ਲਵਪ੍ਰੀਤ ਸਿੰਘ ਨੇ ਕਥਿਤ ਤੌਰ 'ਤੇ ਰਿਵਾਲਵਰ ਕੱਢ ਲਿਆ ਅਤੇ ਹਰਮਨਪ੍ਰੀਤ ਸਿੰਘ ਨੂੰ ਗੋਲੀ ਮਾਰ ਦਿੱਤੀ। ਪੁਲਸ ਅਧਿਕਾਰੀਆਂ ਮੁਤਾਬਕ ਲਵਪ੍ਰੀਤ ਸਿੰਘ ਨੂੰ ਫਰਿਜ਼ਨੋ ਕਾਊਂਟੀ ਦੀ ਜੇਲ੍ਹ 'ਚ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਾਂਚਕਰਤਾ ਅਜੇ ਵੀ ਇਸ ਉਦੇਸ਼ ਦੀ ਜਾਂਚ ਕਰ ਰਹੇ ਹਨ ਕਿ ਉਸ ਨੂੰ ਗੋਲੀ ਕਿਉਂ ਮਾਰੀ ਗਈ। ਪੁਲਸ ਨੇ ਕਿਸੇ ਵੀ ਵਿਅਕਤੀ ਨੂੰ ਜਾਣਕਾਰੀ ਦੇਣ ਲਈ ਫਰਿਜ਼ਨੋ ਪੁਲਸ ਵਿਭਾਗ ਤੱਕ ਪਹੁੰਚਣ ਲਈ ਜਾਂ ਵੈਲੀ ਕ੍ਰਾਈਮ ਸਟੌਪਰਜ਼ (559) 498-STOP (7867) 'ਤੇ ਸੰਪਰਕ ਕਰਕੇ ਗੁਪਤ ਜਾਣਕਾਰੀ ਦੇਣ ਲਈ ਉੱਪਰ ਦਿੱਤੇ ਨੰਬਰ ਤੇ ਸੰਪਰਕ ਕਰਨ ਲਈ ਕਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।