Canada ਦੇ ''ਮਿੰਨੀ Punjab'' ''ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Wednesday, Jan 14, 2026 - 02:07 PM (IST)
ਵੈਨਕੂਵਰ (ਮਲਕੀਤ ਸਿੰਘ)- ਕੈਨੇਡਾ 'ਚ ਕਤਲੋਗਾਰਤ ਦੀਆਂ ਘਟਨਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕੁਝ ਦਿਨ ਪਹਿਲਾਂ ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਐਫਸਫੋਰਡ ਸ਼ਹਿਰ ਦੇ 'ਚ ਇੱਕ ਪੰਜਾਬੀ ਨੌਜਵਾਨ ਨੂੰ ਕਤਲ ਕੀਤੇ ਜਾਣ ਦੀ ਘਟਨਾ ਤੋਂ ਤਕਰੀਬਨ ਇੱਕ ਹਫਤਾ ਬਾਅਦ ਅੱਜ ਮਿੰਨੀ ਪੰਜਾਬ ਵਜੋਂ ਜਾਣੇ ਜਾਂਦੇ ਕੈਨੇਡਾ ਦੇ ਸਰੀ ਸ਼ਹਿਰ 'ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਅਣਪਛਾਤਿਆ ਵੱਲੋਂ ਕਤਲ ਕੀਤੇ ਜਾਣ ਦੀ ਮੰਦਭਾਗੀ ਘਟਨਾ ਵਾਪਰਨ ਬਾਰੇ ਪਤਾ ਲੱਗਾ ਹੈ।
ਗੁਆਂਢੀ ਮੁਲਕ ਅਮਰੀਕਾ ਦੀ ਕੌਮਾਂਤਰੀ ਸਰਹੱਦ ਨੇੜੇ ਸਰੀ ਦੀ 176 ਸਟਰੀਟ ਤੇ 35 ਐਵਨਿਊ ਦੇ ਇਲਾਕੇ 'ਚ ਅੱਜ ਦੁਪਹਿਰ ਵੇਲੇ ਵਾਪਰੀ ਉਪਰੋਕਤ ਮੰਦਭਾਗੀ ਘਟਨਾ ਦੌਰਾਨ ਇੱਕ ਹੋਰ ਪੰਜਾਬੀ ਕਾਰੋਬਾਰੀ ਬਿੰਦਰ ਗਰਚਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ। ਹੋਰਨਾਂ ਵੇਰਵਿਆ ਮੁਤਾਬਕ ਉਹ ਸਰੀ ਸ਼ਹਿਰ ਦੇ ਇੱਕ ਬੈਂਕੁਇਟਹਾਲ ਅਤੇ ਫੋਟੋ ਸਟੂਡੀਓ ਦਾ ਮਾਲਕ ਸੀ। ਮ੍ਰਿਤਕ ਆਪਣੇ ਪਿੱਛੇ ਦੋ ਬੇਟੀਆਂ, ਇੱਕ ਬੇਟਾ, ਵਿਧਵਾ ਪਤਨੀ ਤੇ ਬਜ਼ੁਰਗ ਮਾਂ ਪਿਓ ਛੱਡ ਗਿਆ ਹੈ। ਉਸ ਦੀ ਦੁਖਦਾਈ ਮੌਤ ਨਾਲ ਸਰੀ ਦੇ ਸਮੁੱਚੇ ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ ਛਾ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
