ਨਿਊਯਾਰਕ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ

Saturday, Sep 11, 2021 - 01:05 PM (IST)

ਨਿਊਯਾਰਕ (ਰਾਜ ਗੋਗਨਾ): ਬੀਤੇ ਦਿਨੀਂ ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਨਿਊਯਾਰਕ ਦੇ ਇਲਾਕੇ ਰਿਚਮੰਡ ਹਿੱਲ 'ਚ ਆਪਣੇ ਪਰਿਵਾਰ ਨਾਲ ਰਹਿੰਦੇ ਪੰਜਾਬੀ ਨੌਜਵਾਨ ਕੁਲਦੀਪ ਸਿੰਘ (ਉਮਰ 21 ਸਾਲ) ਦੀ ਮੰਗਲਵਾਰ ਨੂੰ ਮਾਉਟ ਸਿਨਾਈ ਮਾਰਨਿੰਗਸਾਈਡ ਹਸਪਤਾਲ ਵਿਚ ਮੌਤ ਹੋ ਗਈ।  ਪੁਲਸ ਨੇ ਬੁੱਧਵਾਰ ਨੂੰ ਇਹ ਪੁਸ਼ਟੀ ਕੀਤੀ।

ਇਹ ਵੀ ਪੜ੍ਹੋ: ਭੁਲੱਥ ਦੇ ਨੌਜਵਾਨ ਦਾ ਅਮਰੀਕਾ 'ਚ ਗੋਲੀ ਮਾਰ ਕੇ ਕਤਲ

ਨਿਊਯਾਰਕ ਸਿਟੀ 'ਚ ਉਬੇਰ ਦਾ ਡਰਾਈਵਰ ਕੁਲਦੀਪ ਸਿੰਘ ਬੀਤੇ ਦਿਨੀਂ ਹਾਰਲੇਮ ਨਿਊਯਾਰਕ ਦੇ ਇਲਾਕੇ 'ਚ 15 ਸਾਲਾ ਦੇ ਮੁੰਡੇ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਜ਼ਖ਼ਮੀ ਹੋ ਗਿਆ ਸੀ। ਇਹ ਗੋਲੀ ਕੁਲਦੀਪ ਸਿੰਘ ਦੇ ਸਿਰ ਵਿਚ ਲੱਗੀ, ਜਿਸ ਮਗਰੋਂ ਉਸ ਨੂੰ ਮਾਉਟ ਸਿਨਾਈ ਮਾਰਨਿੰਗਸਾਈਡ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਇਲਾਜ ਉਸ ਦੀ ਮੌਤ ਹੋ ਗਈ। ਕੁਲਦੀਪ ਸਿੰਘ ਪੁੱਤਰ ਬੀਰਬਹਾਦਰ ਸਿੰਘ ਦਾ ਪੰਜਾਬ ਤੋਂ ਪਿਛੋਕੜ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬੈਂਸਾਂ ਨਾਲ ਦੱਸਿਆ ਜਾਂਦਾ ਹੈ। ਪੁਲਸ ਨੇ ਬੀਤੇ ਬੁੱਧਵਾਰ ਨੂੰ ਉਸ ਦੀ ਮੌਤ ਦੀ ਪੁਸ਼ਟੀ ਕੀਤੀ।

ਇਹ ਵੀ ਪੜ੍ਹੋ: ਸੁਨਹਿਰੀ ਭਵਿੱਖ ਲਈ ਕੈਨੇਡਾ 'ਚ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਦਾ ਕਤਲ

ਦੱਸਿਆ ਜਾਂਦਾ ਹੈ ਕਿ 21 ਸਾਲਾ ਕੁਲਦੀਪ ਸਿੰਘ ਜਿਸ ਨੇ ਤਕਰੀਬਨ 2 ਕੁ ਮਹੀਨੇ ਪਹਿਲਾਂ ਹੀ ਉਬੇਰ ਚਲਾਉਣੀ ਸ਼ੁਰੂ ਕੀਤੀ ਸੀ। ਉਹ ਸ਼ਨੀਵਾਰ ਦੀ ਰਾਤ ਨੂੰ ਆਪਣੇ ਵਾਹਨ (ਉਬੇਰ) 'ਤੇ ਜਦੋਂ 131ਵੀਂ ਸਟ੍ਰੀਟ ਦੇ ਕੋਨੇ ਅਤੇ ਹਰਲੇਮ ਵਿਚ ਫਰੈਡਰਿਕ ਡਗਲਸ ਬੁਲੇਵਾਰਡ 'ਤੇ ਰਾਤ 9:45 ਵਜੇ ਲੰਘਿਆ ਤਾਂ ਉਹ ਇਕ ਕ੍ਰਾਸਫਾਇਰ ਵਿਚ ਫਸ ਗਿਆ ਸੀ ਅਤੇ ਗੋਲੀਬਾਰੀ ਦਾ ਸ਼ਿਕਾਰ ਹੋ ਗਿਆ। ਪੁਲਸ ਦਾ ਮੰਨਣਾ ਹੈ ਕਿ ਇਕ 15 ਸਾਲਾ ਦੀ ਉਮਰ ਦੇ ਮੁੰਡੇ ਨੇ ਕੁਲਦੀਪ ਸਿੰਘ ਨੂੰ ਗੋਲੀ ਮਾਰੀ ਸੀ। ਪੁਲਸ ਸੂਤਰਾਂ ਨੇ ਨਾਬਾਲਗ ਹੋਣ ਕਾਰਨ ਕਥਿਤ ਦੋਸ਼ੀ ਮੁੰਡੇ ਨਾਂਅ ਨਹੀਂ ਦੱਸਿਆ ਹੈ।

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ 2 ਪੰਜਾਬੀ ਨੌਜਵਾਨਾਂ ਦੀ ਮੌਤ

 


cherry

Content Editor

Related News