ਸਲੋਵਾਕੀਆ 'ਚ ਦੋ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਭਾਈਚਾਰੇ 'ਚ ਸੋਗ ਦੀ ਲਹਿਰ
Thursday, Jul 02, 2026 - 04:46 PM (IST)
ਮਿਲਾਨ/ਇਟਲੀ (ਸਾਬੀ ਚੀਨੀਆ) ਵਿਦੇਸ਼ ਦੀ ਧਰਤੀ ਤੋਂ ਇੱਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਸਲੋਵਾਕੀਆ ਵਿੱਚ ਰਹਿ ਰਹੇ ਦੋ ਪੰਜਾਬੀ ਨੌਜਵਾਨਾਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਇਸ ਮੰਦਭਾਗੀ ਘਟਨਾ ਨਾਲ ਜਿੱਥੇ ਪੀੜਤ ਪਰਿਵਾਰਾਂ 'ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ, ਉੱਥੇ ਹੀ ਸਮੁੱਚੇ ਪੰਜਾਬੀ ਭਾਈਚਾਰੇ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕੇਵਲ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਨੌਜਵਾਨਾਂ ਦੀ ਪਛਾਣ ਗੁਰਸੇਵਕ ਸਿੰਘ ਅਤੇ ਸਤਿੰਦਰ ਸਿੰਘ ਵਜੋਂ ਹੋਈ ਹੈ। ਗੁਰਸੇਵਕ ਸਿੰਘ ਪਿੰਡ ਨੰਗਲੀ ਨੇੜੇ ਅਜਨਾਲਾ ਤੋਂ ਸੀ ਅਤੇ ਸਤਿੰਦਰ ਸਿੰਘ ਪਿੰਡ ਬਰਵਾਲਾ ਨੇੜੇ ਪੱਟੀ ਤੋਂ ਸੀ। ਦੋਵੇਂ ਆਪਣੇ ਦੋਸਤਾਂ ਨਾਲ ਝੀਲ ਵਿੱਚ ਨਹਾਉਣ ਲਈ ਗਏ ਸਨ।
ਪੜ੍ਹੋ ਇਹ ਅਹਿਮ ਖ਼ਬਰ- ਭਾਰਤ 'ਚ ਸਿਰਫ਼ ਹੋ ਰਹੀ ਚਰਚਾ ! ਇਸ ਦੇਸ਼ ਨੇ ਲਾਗੂ ਕਰ'ਤਾ 'ਇੱਕ ਦੇਸ਼-ਇੱਕ ਪਛਾਣ' ਵਾਲਾ ਕਾਨੂੰਨ
ਇਸ ਦੌਰਾਨ ਡੂੰਘਾਈ ਦਾ ਅੰਦਾਜ਼ਾ ਨਾ ਲੱਗਣ ਕਾਰਨ ਦੋਵੇਂ ਨੌਜਵਾਨ ਪਾਣੀ ਵਿੱਚ ਡੁੱਬ ਗਏ। ਕੁਝ ਸਮੇਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਬਚਾਅ ਦਲ ਨੂੰ ਘਟਨਾ ਦੀ ਸੂਚਨਾ ਮਿਲੀ, ਪਰ ਜਦੋਂ ਤੱਕ ਉਹਨਾਂ ਨੂੰ ਬਾਹਰ ਕੱਢਿਆ ਗਿਆ, ਉਦੋਂ ਤੱਕ ਉਹ ਦਮ ਤੋੜ ਚੁੱਕੇ ਸਨ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਹ ਦੋਵੇਂ ਨੌਜਵਾਨ ਰੋਜ਼ਗਾਰ ਦੀ ਭਲਾ ਵਿੱਚ ਸਲੋਵਾਕੀਆ ਗਏ ਹੋਏ ਸਨ, ਜਿੱਥੇ ਇਹ ਭਾਣਾ ਵਾਪਰਿਆ ਹੈ। ਕੇਵਲ ਸਿੰਘ ਦੇ ਦੱਸਣ ਮੁਤਾਬਕ ਸਲੋਵਾਕੀਆ ਰਹਿ ਰਹੇ ਸਮੁੱਚੇ ਭਾਰਤੀ ਭਾਈਚਾਰੇ ਦੇ ਲੋੜੀਂਦੀ ਮਦਦ ਕਰ ਰਹੇ ਹਨ। ਭਾਰਤੀ ਦੂਤਾਵਾਸ ਦੀਆਂ ਕੋਸ਼ਿਸ਼ਾਂ ਸਦਕੇ ਮ੍ਰਿਤਕ ਦੀਆਂ ਲਾਸ਼ਾਂ ਸ਼ੁੱਕਰਵਾਰ ਤੱਕ ਭਾਰਤ ਉਨ੍ਹਾਂ ਦੇ ਪਰਿਵਾਰਾਂ ਕੋਲ ਪਹੁੰਚ ਜਾਣਗੀਆਂ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
