ਕੈਨੇਡਾ ਤੇ ਅਮਰੀਕਾ ''ਚ 4 ਪੰਜਾਬੀ ਗ੍ਰਿਫ਼ਤਾਰ! ਲੱਗੇ ਗੰਭੀਰ ਦੋਸ਼

Wednesday, Sep 11, 2024 - 09:53 AM (IST)

ਇੰਟਰਨੈਸ਼ਨਲ ਡੈਸਕ: ਕੈਨੇਡਾ ਅਤੇ ਅਮਰੀਕਾ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿਚ 4 ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੀਤੇ ਕੁਝ ਦਿਨਾਂ ਵਿਚ ਦੋ ਵੱਖ-ਵੱਖ ਕੇਸਾਂ ਵਿਚ ਕਰਨਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਇਕਬਾਲ ਸਿੰਘ ਵਿਰਕ ਤੇ ਰਣਜੀਤ ਸਿੰਘ ਰੋਵਲ ਦੀ ਗ੍ਰਿਫ਼ਤਾਰੀ ਹੋਈ ਹੈ। ਜਾਣਕਾਰੀ ਮੁਤਾਬਕ ਓਂਟਾਰੀਓ ਦੀ ਪੁਲਸ ਨੇ ਟੋਰਾਂਟੋ ਨੇੜੇ ਕਨੇਰਾ ਵਿਖੇ ਜਸ਼ਨਪ੍ਰੀਤ ਸਿੰਘ ਤੇ ਕਰਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਉਮਰ ਮਸਾਂ ਹੀ 20 ਕੁ ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਉਨ੍ਹਾਂ ਦੀ ਗੱਡੀ ਵਿਚੋਂ ਫੈਂਟਾਨਿਲ (ਰਸਾਇਣਕ ਨਸ਼ਾ) ਦੀਆਂ ਪੁੜੀਆਂ ਮਿਲੀਆਂ ਸਨ, ਜਿਨ੍ਹਾਂ ਦੀ ਕੀਮਤ ਚਾਰ ਲੱਖ ਡਾਲਰ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਸ ਮੁਤਾਬਕ ਇਹ ਨਸ਼ੇ ਦੀਆਂ ਪੁੜੀਆਂ ਆਲੇ-ਦੁਆਲੇ ਦੇ ਪਿੰਡਾਂ ਵਿਚ ਵੇਚੀਆਂ ਜਾਣੀਆਂ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫ਼ਰੀ! ਕਿਸੇ ਤੋਂ ਟੈਕਸ ਨਹੀਂ ਲੈਣਗੇ ਮੁਲਾਜ਼ਮ

ਇਸੇ ਤਰ੍ਹਾਂ ਕੈਨੇਡਾ ਅਤੇ ਅਮਰੀਕਾ ਦੀ ਸਰਹੱਦ 'ਤੇ ਇਕਬਾਲ ਅਤੇ ਰਣਜੀਤ ਦੇ ਟਰੱਕ ਵਿਚੋਂ 37.5 ਲੱਖ ਡਾਲਰ ਦੇ ਮੁੱਲ ਦੀ ਕੋਕੀਨ ਮਿਲਣ ਤੋਂ ਬਾਅਦ ਅਮਰੀਕੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਉਹ ਕੈਨੇਡਾ ਦੇ ਰਹਿਣ ਵਾਲੇ ਹਨ ਤੇ ਮਿਸ਼ੀਗਨ (ਅਮਰੀਕਾ) ਤੋਂ ਬਲੂ ਵਾਟਰ ਬਰਿੱਜ ਰਾਹੀਂ ਸਾਰਨੀਆ (ਕੈਨੇਡਾ) ਵੱਲ੍ਹ ਜਾ ਰਹੇ ਸਨ। ਕਸਟਮਜ਼ ਅਧਿਕਾਰੀਆਂ ਨੇ ਉਨ੍ਹਾਂ ਦਾ ਟਰੱਕ ਰੋਕ ਕੇ ਤਲਾਸ਼ੀ ਲਈ ਤਾਂ ਟਰੱਕ ਵਿਚੋਂ ਇਕ ਕੁਇੰਟਲ ਤੋਂ ਵੱਧ ਕੋਕੀਨ ਦੀਆਂ 115 ਇੱਟਾਂ ਦੇ ਭਰੇ ਹੋਏ 27 ਬੈਗ ਮਿਲੇ ਸਨ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਕਬਾਲ ਤੇ ਰਣਜੀਤ ਵੱਡੇ ਪੱਧਰ 'ਤੇ ਨਸ਼ੇ ਦੇ ਧੰਦੇ ਵਿਚ ਸ਼ਾਮਲ ਹਨ। ਦੋਵਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ - iPhone-16 ਲਾਂਚ ਹੁੰਦਿਆਂ ਹੀ Apple ਨੂੰ ਝਟਕਾ! ਦੇਣਾ ਪਵੇਗਾ 14.4 ਅਰਬ ਡਾਲਰ ਦਾ ਜੁਰਮਾਨਾ

ਇਸ ਤੋਂ ਇਲਾਵਾ ਦੋ ਕੁ ਮਹੀਨੇ ਪਹਿਲਾਂ ਵੀ ਅਮਰੀਕਾ ਅਤੇ ਕੈਨੇਡਾ ਦੀ ਸਰਹੱਦ ਉੱਪਰ ਬਣੇ ਇਸੇ ਪੁਲ਼ 'ਤੇ ਪੰਜਾਬੀ ਨੌਜਵਾਨ ਜਸਦੀਪ ਬਰਾੜ ਕੋਲੋਂ 1 ਕਿੱਲੋ ਕੋਕੀਨ ਬਰਾਮਦ ਹੋਈ ਸੀ। ਪੁਲਸ ਵੱਲੋਂ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News