ਪੁਤਿਨ ਦੀ ਪ੍ਰਮਾਣੂ ਯੋਜਨਾ ! ਕੀ ਦੁਨੀਆ ’ਤੇ ਮੰਡਰਾਅ ਰਿਹੈ ਪ੍ਰਮਾਣੂ ਯੁੱਧ ਦਾ ਖ਼ਤਰਾ?

Monday, Feb 28, 2022 - 06:46 PM (IST)

ਪੁਤਿਨ ਦੀ ਪ੍ਰਮਾਣੂ ਯੋਜਨਾ ! ਕੀ ਦੁਨੀਆ ’ਤੇ ਮੰਡਰਾਅ ਰਿਹੈ ਪ੍ਰਮਾਣੂ ਯੁੱਧ ਦਾ ਖ਼ਤਰਾ?

ਇੰਟਰਨੈਸ਼ਨਲ ਡੈਸਕ : ਰੂਸੀ ਮੀਡੀਆ ਨੇ ਵੱਡਾ ਦਾਅਵਾ ਕੀਤਾ ਹੈ। ਰੂਸੀ ਮੀਡੀਆ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਦੇਸ਼ ਨੇ ਯੂਕ੍ਰੇਨ ’ਤੇ ਹਮਲਾ ਕਰਨ ਲਈ ਪ੍ਰਮਾਣੂ ਯੁੱਧ ਅਭਿਆਸ ਸ਼ੁਰੂ ਕਰ ਦਿੱਤਾ ਹੈ। ਇਸ ਨੂੰ ਲੈ ਕੇ ਰੂਸ ਦੇ ਰੱਖਿਆ ਮੰਤਰੀ ਜਨਰਲ ਸਰਗੇਈ ਸ਼ੋਇਗੂ ਨੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਦਿੱਤੀ ਹੈ। ਰੂਸੀ ਰੱਖਿਆ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਰੂਸ ਦੇ ਉੱਤਰੀ ਅਤੇ ਪ੍ਰਸ਼ਾਂਤ ਬੇੜੇ ਦੀ ਰਣਨੀਤਕ ਮਿਜ਼ਾਈਲ ਕਮਾਂਡ ਨੂੰ ਵੀ ਅਲਰਟ ’ਤੇ ਰੱਖਿਆ ਗਿਆ ਹੈ। ਯੂਕ੍ਰੇਨ ’ਚ ਰੂਸ ਦੇ ਹਮਲੇ ਨੂੰ ਲੈ ਕੇ ਨਾਟੋ ਦੇ ‘ਹਮਲਾਵਰ ਬਿਆਨਾਂ’ ਤੋਂ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਐਤਵਾਰ ਨੂੰ ਹੀ ਦੇਸ਼ ਦੇ ਪ੍ਰਮਾਣੂ ਰੋਕੂ ਬਲਾਂ ਨੂੰ ਹਾਈ ਅਲਰਟ ’ਤੇ ਰੱਖਣ ਦਾ ਹੁਕਮ ਦੇ ਦਿੱਤਾ। ਇਸ ਤੋਂ ਪਹਿਲਾਂ ਯੂ.ਕੇ. ਦੇ ਵਿਦੇਸ਼ ਸਕੱਤਰ ਲਿਜ਼ ਟ੍ਰਸ ਨੇ ਚੇਤਾਵਨੀ ਦਿੱਤੀ ਸੀ ਕਿ ਜੇ ਰੂਸ ਨੂੰ ‘ਯੂਕਰੇਨ ਵਿਚ’ ਨਾ ਰੋਕਿਆ ਗਿਆ ਤਾਂ ਸਥਿਤੀ ਨਾਟੋ ਨਾਲ ਟਕਰਾਅ  ਵਧ ਸਕਦਾ ਹੈ।

ਇਹ ਵੀ ਪੜ੍ਹੋ : ਯੂਕ੍ਰੇਨ ’ਚ ਫਸੀ ਵਿਦਿਆਰਥਣ ਨੇ ਦੱਸੀਆਂ ਦਿਲ ਨੂੰ ਝੰਜੋੜਨ ਵਾਲੀਆਂ ਗੱਲਾਂ, PM ਮੋਦੀ ਤੋਂ ਮੰਗੀ ਮਦਦ

ਜ਼ਿਕਰਯੋਗ ਹੈ ਕਿ ਯੁੱਧ ਦੀ ਸ਼ੁਰੂਆਤ ਤੋਂ ਹੀ ਰੂਸੀ ਰਾਸ਼ਟਰਪਤੀ ਪੁਤਿਨ ਲਗਾਤਾਰ ਨਾਟੋ ਦੇਸ਼ਾਂ ਨੂੰ ਪ੍ਰਮਾਣੂ ਹਮਲੇ ਦੀ ਧਮਕੀ ਦੇ ਰਹੇ ਹਨ। ਵੀਰਵਾਰ ਨੂੰ ਹੀ ਪੁਤਿਨ ਨੇ ਯੂਕ੍ਰੇਨ ਦਾ ਸਮਰਥਨ ਕਰਨ ਵਾਲੇ ਦੇਸ਼ਾਂ ਨੂੰ ਸਖਤ ਧਮਕੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਬਾਹਰੀ ਦੇਸ਼ ਦਖਲਅੰਦਾਜ਼ੀ ਕਰਦਾ ਹੈ ਤਾਂ ਉਸ ਨੂੰ ਅਜਿਹੇ ਨਤੀਜੇ ਭੁਗਤਣੇ ਪੈਣਗੇ, ਜੋ ਉਸ ਨੇ ਅੱਜ ਤੱਕ ਦੇ ਇਤਿਹਾਸ ’ਚ ਕਦੇ ਦੇਖੇ ਨਹੀਂ ਹੋਣਗੇ ਅਤੇ ਸੋਚਿਆ ਵੀ ਨਹੀਂ ਹੋਵੇਗਾ। ਦੁਨੀਆ ’ਚ ਸਭ ਤੋਂ ਵੱਧ 5 ਹਜ਼ਾਰ 977 ਪ੍ਰਮਾਣੂ ਹਥਿਆਰ ਰੂਸ ਕੋਲ ਹਨ। ਦੱਸ ਦੇਈਏ ਕਿ ਰੂਸ ਨੇ 24 ਫਰਵਰੀ ਨੂੰ ਯੂਕ੍ਰੇਨ ’ਤੇ ਹਮਲਾ ਕੀਤਾ ਸੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਜੰਗ ਜਾਰੀ ਹੈ।

ਇਹ ਵੀ ਪੜ੍ਹੋ : Russia-Ukraine War: ਮਾਤਭੂਮੀ ਦੀ ਰੱਖਿਆ ਲਈ ਵਿਦੇਸ਼ਾਂ ’ਚੋਂ ਵਤਨ ਪਰਤ ਰਹੇ ਯੂਕ੍ਰੇਨੀ


author

Manoj

Content Editor

Related News