ਪੁਤਿਨ ਵੱਲੋਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਮੀਡੀਆ ਕਵਰੇਜ ਸਬੰਧੀ ਨਵੀਆਂ ਪਾਬੰਦੀਆਂ ਲਾਗੂ

Wednesday, Nov 15, 2023 - 04:17 PM (IST)

ਪੁਤਿਨ ਵੱਲੋਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਮੀਡੀਆ ਕਵਰੇਜ ਸਬੰਧੀ ਨਵੀਆਂ ਪਾਬੰਦੀਆਂ ਲਾਗੂ

ਮਾਸਕੋ – ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰਾਸ਼ਟਰਪਤੀ ਚੋਣਾਂ ਨੂੰ ਕੰਟਰੋਲ ਕਰਨ ਵਾਲੇ ਕਾਨੂੰਨ ’ਚ ਬਦਲਾਅ ਨੂੰ ਮਨਜ਼ੂਰੀ ਦਿੰਦੇ ਹੋਏ ‘ਮੀਡੀਆ ਕਵਰੇਜ’ ’ਤੇ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਸਥਾਨਕ ਨਿਊਜ਼ ਏਜੰਸੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੜ੍ਹੋ ਇਹ ਅਹਿਮ ਖ਼ਬਰ-ਮੈਲਬੌਰਨ 'ਚ ਆਜ਼ਾਦ ਸਿੱਖ ਸੋਸ਼ਲ ਮੋਟਰਸਾਈਕਲ ਕਲੱਬ ਦਾ ਹੋਇਆ ਆਗਾਜ਼

ਅਜਿਹੀ ਸੰਭਾਵਨਾ ਹੈ ਕਿ ਪਿਛਲੇ 24 ਸਾਲਾਂ ਤੋਂ ਰੂਸ ’ਤੇ ਰਾਜ ਕਰ ਰਹੇ ਪੁਤਿਨ ਰਾਸ਼ਟਰਪਤੀ ਵਜੋਂ ਐਤਕੀਂ ਛੇਵੀਂ ਵਾਰ ਚੋਣ ਲੜ ਸਕਦੇ ਹਨ। ਹਾਲਾਂਕਿ ਪੁਤਿਨ (71) ਨੇ ਅਜੇ ਤੱਕ ਇਹ ਐਲਾਨ ਨਹੀਂ ਕੀਤਾ ਕਿ ਉਹ ਚੋਣ ਲੜਨਗੇ ਜਾਂ ਨਹੀਂ।ਪੜ੍ਹੋ ਇਹ ਅਹਿਮ ਖ਼ਬਰ ਅਕਤੂਬਰ 'ਚ ਚੀਨ ਦੀ ਅਰਥਵਿਵਸਥਾ 'ਚ ਸੁਧਾਰ ਦੇ ਸੰਕੇਤ

ਇਨ੍ਹਾਂ ਪਾਬੰਦੀਆਂ ਤਹਿਤ ਆਜ਼ਾਦ ਪੱਤਰਕਾਰਾਂ ਨੂੰ ਛੱਡ ਕੇ ਸਿਰਫ ਰਜਿਸਟਰਡ ਮੀਡੀਆ ਅਦਾਰਿਆਂ ਵਿੱਚ ਠੇਕੇ ’ਤੇ ਨਿਯੁਕਤ ਪੱਤਰਕਾਰਾਂ ਨੂੰ ਹੀ ਚੋਣ ਕਮਿਸ਼ਨ ਦੀਆਂ ਮੀਟਿੰਗਾਂ ਦੀ ਕਵਰੇਜ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।  


author

sunita

Content Editor

Related News