ਵਲਾਦੀਮੀਰ ਪੁਤਿਨ ਨੇ ਰਾਸ਼ਟਰਪਤੀ ਚੋਣ ਜਿੱਤਣ ''ਤੇ ਡੋਨਾਲਡ ਟਰੰਪ ਨੂੰ ਦਿੱਤੀ ਵਧਾਈ
Friday, Nov 08, 2024 - 04:16 AM (IST)
ਇੰਟਰਨੈਸ਼ਨਲ ਡੈਸਕ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ’ਚ ਜਿੱਤ ਹਾਸਲ ਕਰਨ ’ਤੇ ਡੋਨਾਲਡ ਟਰੰਪ ਨੂੰ ਵੀਰਵਾਰ ਨੂੰ ਵਧਾਈ ਦਿੱਤੀ ਹੈ। ਇਹ ਅਮਰੀਕਾ ’ਚ ਵੋਟਿੰਗ ਨਤੀਜਿਆਂ ’ਤੇ ਰੂਸੀ ਰਾਸ਼ਟਰਪਤੀ ਦੀ ਪਹਿਲੀ ਜਨਤਕ ਟਿੱਪਣੀ ਹੈ।
ਪੁਤਿਨ ਨੇ ਬਲੈਕ ਸੀ ਸਥਿਤ ਸੋਚੀ ਰਿਜ਼ਾਰਟ ’ਚ ਇਕ ਅੰਤਰਰਾਸ਼ਟਰੀ ਮੰਚ ਸੰਮੇਲਨ ’ਚ ਭਾਸ਼ਣ ਤੋਂ ਬਾਅਦ ਇਹ ਟਿੱਪਣੀ ਕੀਤੀ। ਇਸ ਦੌਰਾਨ ਪੁਤਿਨ ਨੇ ਸਵਾਲ-ਜਵਾਬ ਦੇ ਸੈਸ਼ਨ ’ਚ ਕਿਹਾ, ''ਮੈਂ ਇਸ ਮੌਕੇ ’ਤੇ ਅਮਰੀਕਾ ਦਾ ਰਾਸ਼ਟਰਪਤੀ ਚੁਣੇ ਜਾਣ ’ਤੇ ਟਰੰਪ ਨੂੰ ਵਧਾਈ ਦਿੰਦਾ ਹਾਂ।''
ਉਨ੍ਹਾਂ ਅੱਗੇ ਕਿਹਾ, ''ਮੈਨੂੰ ਨਹੀਂ ਪਤਾ ਕਿ ਅੱਗੇ ਹੁਣ ਕੀ ਹੋਵੇਗਾ, ਮੈਨੂੰ ਇਸ ਬਾਰੇ ਕੋਈ ਅੰਦਾਜ਼ਾ ਨਹੀਂ ਹੈ। ਪਰ ਟਰੰਪ ਲਈ ਇਹ ਆਖ਼ਰੀ ਮੌਕਾ ਹੈ, ਕਿਉਂਕਿ ਇਹ ਉਨ੍ਹਾਂ ਦਾ ਆਖ਼ਰੀ ਰਾਸ਼ਟਰਪਤੀ ਕਾਲ ਹੈ। ਹੁਣ ਉਹ ਜੋ ਵੀ ਕਰਨਗੇ, ਉਹ ਸਭ ਤੋਂ ਵੱਧ ਮਹੱਤਵਪੂਰਨ ਹੋਵੇਗਾ।''
ਇਹ ਵੀ ਪੜ੍ਹੋ- ਸਿਵਲ ਹਸਪਤਾਲ 'ਚ ਆ ਕੇ ਬੰਦੇ ਨੇ ਲਾ'ਤਾ 500-500 ਦੇ ਨੋਟਾਂ ਦਾ ਢੇਰ, ਪੂਰਾ ਮਾਮਲਾ ਕਰ ਦੇਵੇਗਾ ਹੈਰਾਨ
ਜ਼ਿਕਰਯੋਗ ਹੈ ਕਿ ਰੂਸ-ਯੂਕ੍ਰੇਨ ਜੰਗ ਤੋਂ ਬਾਅਦ ਅਮਰੀਕਾ ਤੇ ਰੂਸ ਦੇ ਰਿਸ਼ਤੇ ਵੀ ਬੇਹੱਦ ਖ਼ਰਾਬ ਦੌਰ 'ਚੋਂ ਗੁਜ਼ਰ ਰਹੇ ਹਨ। ਇਸ ਦੌਰਾਨ ਡੋਨਾਲਡ ਟਰੰਪ ਕਈ ਵਾਰ ਦਾਅਵਾ ਕਰ ਚੁੱਕੇ ਹਨ ਕਿ ਜੇਕਰ ਉਹ ਰਾਸ਼ਟਰਪਤੀ ਬਣ ਗਏ ਤਾਂ 24 ਘੰਟੇ ਦੇ ਅੰਦਰ ਰੂਸ-ਯੁਕ੍ਰੇਨ ਦੀ ਜੰਗ ਰੁਕਵਾ ਦੇਣਗੇ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਕੋਈ ਸੁਧਾਰ ਆਉਂਦਾ ਹੈ, ਜਾਂ ਸਥਿਤੀ ਪਹਿਲਾਂ ਵਾਲੀ ਹੀ ਰਹਿੰਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e