ਪੁਤਿਨ ਨੂੰ ਅਮਰੀਕੀ ਚੋਣਾਂ ''ਚ ਰੂਸ ਦੀ ਦਖਲਅੰਦਾਜ਼ੀ ਬਾਰੇ ਪਤਾ ਹੀ ਨਹੀਂ : ਬੋਲਟਨ

07/16/2018 3:24:06 AM

ਵਾਸ਼ਿੰਗਟਨ — ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਵਿਚਾਲੇ ਅਹਿਮ ਮੁਲਾਕਾਤ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜਾਨ ਬੋਲਟਨ ਨੇ ਐਤਵਾਰ ਨੂੰ ਕਿਹਾ ਕਿ 2016 ਦੇ ਚੋਣ ਪ੍ਰਚਾਰ ਦੌਰਾਨ ਡੈਮੋਕ੍ਰੇਟਿਕ ਪਾਰਟੀ ਦੀ ਈ-ਮੇਲ ਹੈਕ ਕੀਤਾ ਜਾਣਾ ਗੰਭੀਰ ਮੁੱਦਾ ਹੈ ਅਤੇ ਉਨ੍ਹਾਂ ਨੂੰ ਯਕੀਨ ਨਹੀਂ ਹੁੰਦਾ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਇਸ ਬਾਰੇ 'ਚ ਨਹੀਂ ਪਤਾ ਸੀ।
ਟਰੰਪ ਦਾ ਫਿਨਲੈਂਡ ਦੀ ਰਾਜਧਾਨੀ ਹੇਲਸਿੰਕੀ 'ਚ ਪੁਤਿਨ ਨਾਲ ਮਿਲਣ ਦਾ ਪ੍ਰੋਗਰਾਮ ਹੈ। ਵਿਰੋਧੀ ਡੈਮੋਕ੍ਰੇਟਿਕ ਪਾਰਟੀ ਦੇ ਨੇਤਾਵਾਂ ਨੇ ਰੂਸ ਦੇ ਖੁਫੀਆ ਵਿਭਾਗ ਦੇ ਅਧਿਕਾਰੀਆਂ 'ਤੇ ਹਿਲੇਰੀ ਕਲਿੰਟਨ ਅਤੇ ਉਨ੍ਹਾਂ ਦੀ ਪਾਰਟੀ ਦੇ ਸਰਵਰਾਂ ਨੂੰ ਹੈਕ ਕਰਨ ਦੇ ਮਾਮਲੇ 'ਚ ਦੋਸ਼ੀ ਪਾਏ ਜਾਣ ਤੋਂ ਬਾਅਦ ਸੰਮੇਲਨ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਕ ਅੰਗ੍ਰੇਜ਼ੀ ਨਿਊਜ਼ ਚੈਨਲ ਨਾਲ ਇੰਟਰਵਿਊ ਦੌਰਾਨ ਬੋਲਟਨ ਨੇ ਕਿਹਾ ਕਿ ਇਸ ਗੱਲ ਦੀ ਸੰਭਾਵਨਾ ਘੱਟ ਹੈ ਕਿ ਅਮਰੀਕਾ ਵੱਲੋਂ ਉਨ੍ਹਾਂ 12 ਰੂਸੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਜਾ ਸਕੇਗਾ, ਜਿਨ੍ਹਾਂ ਨੂੰ ਸ਼ੁੱਕਰਵਾਰ ਫੈਡਰਲ ਕੋਰਟ ਨੇ ਦੋਸ਼ੀ ਐਲਾਨਿਆ ਸੀ।


Related News