ਰੂਸੀ ਰਾਸ਼ਟਰਪਤੀ ਪੁਤਿਨ ਨੇ ਪਾਕਿਸਤਾਨ ਦੇ ਕਵੇਟਾ ''ਚ ਹੋਏ ਬੰਬ ਧਮਾਕੇ ''ਤੇ ਪ੍ਰਗਟਾਇਆ ਦੁੱਖ
Saturday, Nov 09, 2024 - 06:26 PM (IST)

ਮਾਸਕੋ (ਏਜੰਸੀ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸ਼ਨੀਵਾਰ ਨੂੰ ਕਵੇਟਾ ਸ਼ਹਿਰ ਦੇ ਰੇਲਵੇ ਸਟੇਸ਼ਨ 'ਤੇ ਹੋਏ ਜ਼ਬਰਦਸਤ ਬੰਬ ਧਮਾਕੇ ਤੋਂ ਬਾਅਦ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਾਲ ਹਮਦਰਦੀ ਪ੍ਰਗਟ ਕੀਤੀ ਹੈ। 'ਡਾਨ' ਅਖਬਾਰ ਨੇ ਪੁਲਸ ਦੇ ਹਵਾਲੇ ਨਾਲ ਦੱਸਿਆ ਕਿ ਦਿਨ ਦੇ ਸ਼ੁਰੂ 'ਚ ਹੋਏ ਧਮਾਕੇ 'ਚ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ ਅਤੇ 53 ਲੋਕ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ: ਬ੍ਰਿਟੇਨ 'ਚ ਭਾਰਤੀ ਮੂਲ ਦੇ ਸੰਸਦ ਮੈਂਬਰ ਨੇ ਘੱਟੋ-ਘੱਟ ਤਨਖ਼ਾਹ 'ਚ ਵਾਧੇ 'ਤੇ ਪ੍ਰਗਟਾਈ ਖੁਸ਼ੀ
ਪੁਤਨ ਨੇ ਕ੍ਰੇਮਲਿਨ ਦੀ ਵੈਬਸਾਈਟ 'ਤੇ ਪ੍ਰਕਾਸ਼ਤ ਇੱਕ ਟੈਲੀਗ੍ਰਾਮ ਵਿੱਚ ਕਿਹਾ, 'ਪਿਆਰੇ ਸ਼੍ਰੀਮਾਨ ਰਾਸ਼ਟਰਪਤੀ, ਪਿਆਰੇ ਸ਼੍ਰੀਮਾਨ ਪ੍ਰਧਾਨ ਮੰਤਰੀ, ਮੈਂ ਕਵੇਟਾ ਸ਼ਹਿਰ ਦੇ ਰੇਲਵੇ ਸਟੇਸ਼ਨ 'ਤੇ ਅੱਤਵਾਦੀ ਕਾਰਵਾਈ ਦੇ ਦੁਖਦਾਈ ਨਤੀਜਿਆਂ 'ਤੇ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ। ਅਸੀਂ ਇਸ ਜੁਰਮ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ ਦੇ ਸ਼ਿਕਾਰ ਔਰਤਾਂ ਅਤੇ ਬੱਚੇ ਵੀ ਹਨ। ਸਾਨੂੰ ਉਮੀਦ ਹੈ ਕਿ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਮਿਲੇਗੀ।' ਰੂਸੀ ਰਾਸ਼ਟਰਪਤੀ ਨੇ ਕਿਹਾ ਕਿ ਉਹ ਅੱਤਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਦੇ ਖਿਲਾਫ ਲੜਾਈ ਵਿੱਚ ਪਾਕਿਸਤਾਨੀ ਭਾਈਵਾਲਾਂ ਨਾਲ ਨੇੜਿਓਂ ਸਹਿਯੋਗ ਕਰਨਾ ਜਾਰੀ ਰੱਖਣਗੇ।
ਇਹ ਵੀ ਪੜ੍ਹੋ: ਕੈਨੇਡਾ ਵੱਸਦੇ ਪੰਜਾਬੀਆਂ ਨੂੰ ਲੱਗ ਸਕਦੈ ਵੱਡਾ ਝਟਕਾ, ਛੱਡਣਾ ਪੈ ਸਕਦਾ ਹੈ ਮੁਲਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8