ਰੂਸੀ ਰਾਸ਼ਟਰਪਤੀ ਪੁਤਿਨ ਨੇ ਫਲੋਰਿਡਾ ਗੋਲੀਬਾਰੀ ''ਤੇ ਪ੍ਰਗਟ ਕੀਤਾ ਸੋਗ

02/15/2018 5:37:50 PM

ਮਾਸਕੋ/ਵਾਸ਼ਿੰਗਟਨ (ਵਾਰਤਾ)— ਅਮਰੀਕਾ ਦੇ ਸੂਬੇ ਫਲੋਰਿਡਾ ਦੇ ਹਾਈ ਸਕੂਲ ਵਿਚ ਬੁੱਧਵਾਰ ਨੂੰ ਇਕ ਵਿਦਿਆਰਥੀ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿਚ ਵਿਦਿਆਰਥੀਆਂ ਸਮੇਤ 17 ਲੋਕਾਂ ਦੀ ਮੌਤ ਹੋ ਗਈ। ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਇਸ ਘਟਨਾ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੰਦੇਸ਼ ਭੇਜ ਕੇ ਸੋਗ ਪ੍ਰਗਟ ਕੀਤਾ ਹੈ। ਇਸ ਘਟਨਾ ਵਿਚ ਕਈ ਲੋਕ ਜ਼ਖਮੀ ਵੀ ਹੋਏ ਹਨ। ਬੁੱਧਵਾਰ ਨੂੰ ਫਲੋਰਿਡਾ ਹਾਈ ਸਕੂਲ ਵਿਚ 19 ਸਾਲਾ ਬੰਦੂਕਧਾਰੀ ਨੇ ਇਸ ਗੰਭੀਰ ਘਟਨਾ ਨੂੰ ਅੰਜ਼ਾਮ ਦਿੱਤਾ। ਪੁਲਸ ਨੇ ਉਸ ਬੰਦੂਕਧਾਰੀ ਨੂੰ ਗ੍ਰਿਫਤਾਰ ਕਰ ਲਿਆ ਹੈ।


Related News