ਗਾਜ਼ਾ ''ਚ ਸ਼ਾਂਤੀ ਸਥਾਪਤ ਕਰਨਗੇ ਪੁਤਿਨ ! ''ਬੋਰਡ ਆਫ਼ ਪੀਸ'' ''ਚ ਸ਼ਾਮਲ ਹੋਣ ਦਾ ਮਿਲਿਆ ਸੱਦਾ

Tuesday, Jan 20, 2026 - 01:50 PM (IST)

ਗਾਜ਼ਾ ''ਚ ਸ਼ਾਂਤੀ ਸਥਾਪਤ ਕਰਨਗੇ ਪੁਤਿਨ ! ''ਬੋਰਡ ਆਫ਼ ਪੀਸ'' ''ਚ ਸ਼ਾਮਲ ਹੋਣ ਦਾ ਮਿਲਿਆ ਸੱਦਾ

ਇੰਟਰਨੈਸ਼ਨਲ ਡੈਸਕ- ਇਕ ਪਾਸੇ ਰੂਸ ਤੇ ਯੂਕ੍ਰੇਨ ਵਿਚਾਲੇ ਜੰਗ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀ, ਉੱਥੇ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਅਮਰੀਕੀ ਪ੍ਰਸ਼ਾਸਨ ਨੇ ਇਜ਼ਰਾਈਲ-ਗਾਜ਼ਾ ਜੰਗ ਦੌਰਾਨ ਗਾਜ਼ਾ 'ਚ ਸ਼ਾਂਤੀ ਸਥਾਪਤ ਕਰਨ ਲਈ 'ਬੋਰਡ ਆਫ਼ ਪੀਸ' ਦਾ ਗਠਨ ਕੀਤਾ ਜਾ ਰਿਹਾ ਹੈ।

ਇਸ ਬੋਰਡ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਵੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਗਾਜ਼ਾ ਸ਼ਾਂਤੀ ਬੋਰਡ ਵਿਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ, ਜਿਸ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਕ੍ਰੇਮਲਿਨ ਦੇ ਬੁਲਾਰੇ ਦਿਮਿਤਰੀ ਪੇਸਕੋਵ ਨੇ ਸੋਮਵਾਰ ਨੂੰ ਦੱਸਿਆ ਕਿ ਦਰਅਸਲ, ਰਾਸ਼ਟਰਪਤੀ ਪੁਤਿਨ ਨੂੰ ਵੀ ਇਸ ਸ਼ਾਂਤੀ ਬੋਰਡ ਵਿਚ ਸ਼ਾਮਲ ਹੋਣ ਦਾ ਪ੍ਰਸਤਾਵ ਮਿਲਿਆ ਸੀ। 

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਫਿਲਹਾਲ ਇਸ ਪ੍ਰਸਤਾਵ ਦੇ ਸਾਰੇ ਵੇਰਵਿਆਂ ਦਾ ਅਧਿਐਨ ਕਰ ਰਹੇ ਹਾਂ ਅਤੇ ਸਾਰੇ ਵੇਰਵਿਆਂ ਨੂੰ ਸਪੱਸ਼ਟ ਕਰਨ ਲਈ ਅਮਰੀਕੀ ਪੱਖ ਨਾਲ ਸੰਪਰਕ ਕੀਤੇ ਜਾਣ ਦੀ ਉਮੀਦ ਹੈ।


author

Harpreet SIngh

Content Editor

Related News