ਰੂਸ ਤੇ ਚੀਨ ਬ੍ਰਿਕਸ ਦੇਸ਼ਾਂ ਵਿਰੁੱਧ ‘ਪੱਖਪਾਤੀ ਪਾਬੰਦੀਆਂ’ ਦਾ ਵਿਰੋਧ ਕਰਦੇ ਹਨ : ਪੁਤਿਨ
Monday, Sep 01, 2025 - 05:27 PM (IST)

ਸਪੋਰਟਸ ਡੈਸਕ- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਰੂਸ ਅਤੇ ਚੀਨ ਨੇ ਬ੍ਰਿਕਸ ਮੈਂਬਰ ਦੇਸ਼ਾਂ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਰੁਕਾਵਟ ਪਾਉਣ ਵਾਲੀਆਂ ‘ਪੱਖਪਾਤੀ ਪਾਬੰਦੀਆਂ’ ਵਿਰੁੱਧ ਇਕ ਸਾਂਝਾ ਰੁਖ਼ ਅਪਣਾਇਆ ਹੈ। ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਸਿਖਰ ਸੰਮੇਲਨ ਵਿਚ ਸ਼ਾਮਲ ਹੋਣ ਲਈ ਇੱਥੇ ਪਹੁੰਚੇ ਪੁਤਿਨ ਨੇ ਇਹ ਟਿੱਪਣੀ ਕੀਤੀ।
ਉਨ੍ਹਾਂ ਕਿਹਾ ਕਿ ਰੂਸ ਅਤੇ ਚੀਨ ਮਹੱਤਵਪੂਰਨ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਲਈ ਵਾਧੂ ਸਰੋਤ ਇਕੱਠੇ ਕਰਨ ’ਤੇ ਵਿਸ਼ੇਸ਼ ਧਿਆਨ ਦੇ ਰਹੇ ਹਨ ਅਤੇ ਵਿਸ਼ਵਵਿਆਪੀ ਚੁਣੌਤੀਆਂ ਨਾਲ ਨਜਿੱਠਣ ਲਈ ਬ੍ਰਿਕਸ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹਨ। ਉਨ੍ਹਾਂ ਕਿਹਾ ਕਿ ਮਾਸਕੋ ਅਤੇ ਬੀਜਿੰਗ ਬ੍ਰਿਕਸ ਮੈਂਬਰ ਦੇਸ਼ਾਂ ਅਤੇ ਪੂਰੀ ਦੁਨੀਆ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਰੁਕਾਵਟ ਪਾਉਣ ਵਾਲੀਆਂ ‘ਪੱਖਪਾਤੀ ਪਾਬੰਦੀਆਂ’ ਵਿਰੁੱਧ ਇਕ ਸਾਂਝਾ ਰੁਖ਼ ਅਪਣਾਉਂਦੇ ਹਨ।
ਪੁਤਿਨ ਨੇ ਇਹ ਟਿੱਪਣੀ ਅਜਿਹੇ ਸਮੇਂ ਕੀਤੀ ਹੈ, ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਬ੍ਰਿਕਸ ਮੈਂਬਰ ਦੇਸ਼ਾਂ ’ਤੇ 10 ਫੀਸਦੀ ਟੈਰਿਫ ਲਾਉਣ ਦੀ ਧਮਕੀ ਦੇ ਰਹੇ ਹਨ। ਬ੍ਰਿਕਸ ਇਕ ਅੰਤਰ-ਸਰਕਾਰੀ ਸੰਗਠਨ ਹੈ, ਜਿਸ ਵਿਚ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਸ਼ਾਮਲ ਹਨ। ਸਾਊਦੀ ਅਰਬ, ਈਰਾਨ, ਇਥੋਪੀਆ, ਮਿਸਰ, ਅਰਜਨਟੀਨਾ ਅਤੇ ਸੰਯੁਕਤ ਅਰਬ ਅਮੀਰਾਤ ਇਸ ਦੇ ਨਵੇਂ ਮੈਂਬਰ ਹਨ।
ਇਹ ਵੀ ਪੜ੍ਹੋ- ਟਰੰਪ ਨੂੰ ਇਕ ਹੋਰ ਝਟਕਾ ! ਅਦਾਲਤ ਨੇ ਡਿਪੋਰਟੇਸ਼ਨ ਦੇ ਫ਼ੈਸਲੇ 'ਤੇ ਲਾਈ ਰੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e