ਪੁਤਿਨ ਦੀ ਸਾਊਦੀ ਅਰਬ ਤੇ ਅਮਰੀਕੀ ਨੇਤਾਵਾਂ ਨਾਲ ਸੰਪਰਕ ਦੀ ਕੋਈ ਯੋਜਨਾ ਨਹੀਂ : ਰੂਸ

02/24/2021 6:45:35 PM

ਮਾਸਕੋ-ਰੂਸ ਨੇ ਕਿਹਾ ਹੈ ਕਿ ਮੌਜੂਦਾ ਸਮੇਂ 'ਚ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਦੀ ਸਾਊਦੀ ਅਰਬ ਅਤੇ ਅਮਰੀਕਾ ਦੇ ਨੇਤਾਵਾਂ ਨਾਲ ਸੰਪਰਕ ਦੀ ਕੋਈ ਯੋਜਨਾ ਨਹੀਂ ਹੈ। ਰੂਸ ਦੇ ਰਾਸ਼ਟਰਪਤੀ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਇਕ ਹਫਤੇ ਤੋਂ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ ਅਤੇ ਅਜੇ ਤੱਕ ਗੱਲਬਾਤ ਦੀ ਕੋਈ ਯੋਜਨਾ ਨਹੀਂ ਹੈ।

ਇਹ ਵੀ ਪੜ੍ਹੋ -ਕਿਸਾਨ ਅੰਦੋਲਨ 'ਚ ਮਾਰੇ ਗਏ ਕਿਸਾਨਾਂ ਨੂੰ ਓਨਟਾਰੀਓ ਵਿਧਾਨ ਸਭਾ 'ਚ ਦਿੱਤੀ ਗਈ ਸ਼ਰਧਾਂਜਲੀ

ਉਨ੍ਹਾਂ ਨੇ ਦੱਸਿਆ ਕਿ ਪੁਤਿਨ ਅਤੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਬਿਨ ਸਲਮਾਨ ਨੇ ਪੈਟ੍ਰੋਲੀਅਮ ਨਿਰਯਾਕਤ ਦੇਸ਼ਾਂ ਦੇ ਸੰਗਠਨ ਪਲੱਸ ਤੇਲ ਉਤਪਾਦਨ ਦੇ ਮੁੱਦੇ 'ਤੇ ਫੋਨ ਰਾਹੀਂ ਗੱਲਬਾਤ ਕੀਤੀ ਸੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਊਰਜਾ ਬਾਜ਼ਾਰ ਨੂੰ ਸਥਿਰ ਰੱਖਣ 'ਤੇ ਵਚਨਬੱਧਤਾ ਜਤਾਈ ਸੀ। ਪੇਸਕੋਵ ਨੇ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਰੂਸ ਅਤੇ ਸਾਊਦੀ ਅਰਬ ਇਸ ਖੇਤਰ 'ਚ ਪ੍ਰਭਾਵਸ਼ਾਲੀ ਤਰੀਕੇ ਨਾਲ ਸਹਿਯੋਗ ਕਰ ਰਹੇ ਹਨ ਅਤੇ ਇਸ ਮੁੱਦੇ 'ਤੇ ਲਗਾਤਾਰ ਗੱਲਬਾਤ ਕਰਦੇ ਰਹਿੰਦੇ ਹਨ।

ਇਹ ਵੀ ਪੜ੍ਹੋ -ਬਾਈਡੇਨ ਪ੍ਰਸ਼ਾਸਨ ਨੇ ਟਰੰਪ ਦੇ ਸਮੇਂ ਲਾਗੂ ਨਾਗਰਿਕਤਾ ਪ੍ਰੀਖਿਆ ਦੀ ਨੀਤੀ 'ਚ ਕੀਤਾ ਬਦਲਾਅ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।

Karan Kumar

This news is Content Editor Karan Kumar