ਪੁਤਿਨ ਨੇ ਸ਼ੋਇਗੂ ਨੂੰ ਰੱਖਿਆ ਮੰਤਰੀ ਦੇ ਅਹੁਦੇ ਤੋਂ ਹਟਾਇਆ, ਕੀਤੀ ਨਵੀਂ ਨਿਯੁਕਤੀ
Monday, May 13, 2024 - 10:26 AM (IST)
ਮਾਸਕੋ (ਯੂ. ਐੱਨ. ਆਈ.) ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸੋਮਵਾਰ ਨੂੰ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਰਥ ਸ਼ਾਸਤਰੀ ਆਂਦਰੇਈ ਬੇਲੋਸੋਵ ਨੂੰ ਨਿਯੁਕਤ ਕੀਤਾ ਹੈ। ਰੂਸੀ ਰਾਸ਼ਟਰਪਤੀ ਦਫਤਰ ਕ੍ਰੇਮਲਿਨ ਨੇ ਇਹ ਜਾਣਕਾਰੀ ਦਿੱਤੀ। ਫ਼ਰਵਰੀ 2022 ਵਿਚ ਰੂਸੀ ਫ਼ੌਜਾਂ ਦੇ ਯੂਕ੍ਰੇਨ 'ਤੇ ਹਮਲਾ ਕਰਨ ਤੋਂ ਬਾਅਦ ਸ਼ੋਇਗੂ ਨੂੰ ਰੱਖਿਆ ਮੰਤਰੀ ਵਜੋਂ ਹਟਾਇਆ ਜਾਣਾ ਪੁਤਿਨ ਦੀ ਫੌਜੀ ਕਮਾਂਡ ਵਿਚ ਸਭ ਤੋਂ ਮਹੱਤਵਪੂਰਨ ਫੇਰਬਦਲ ਹੈ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਸੋਨੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਚੋਰੀ, ਭਾਰਤੀ ਮੂਲ ਦਾ ਇਕ ਹੋਰ ਦੋਸ਼ੀ ਗ੍ਰਿਫ਼ਤਾਰ
ਕ੍ਰੇਮਲਿਨ ਨੇ ਕਿਹਾ ਕਿ ਅਰਥ ਸ਼ਾਸਤਰ ਵਿਚ ਮੁਹਾਰਤ ਰੱਖਣ ਵਾਲੇ ਸਾਬਕਾ ਉਪ ਪ੍ਰਧਾਨ ਮੰਤਰੀ ਆਂਦਰੇਈ ਬੇਲੋਸੋਵ ਨੇ ਸ਼ੋਇਗੂ ਦੀ ਥਾਂ ਲਈ ਹੈ। ਰਾਸ਼ਟਰਪਤੀ ਨੇ ਪਿਛਲੇ ਹਫ਼ਤੇ ਰੂਸ ਦੇ ਰਾਜ ਦੇ ਮੁਖੀ ਵਜੋਂ ਆਪਣੇ ਪੰਜਵੇਂ ਕਾਰਜਕਾਲ ਲਈ ਸਹੁੰ ਚੁੱਕਣ ਤੋਂ ਬਾਅਦ ਪ੍ਰਸਤਾਵ ਦਿੱਤਾ ਕਿ ਸ਼ੋਇਗੂ ਦੇਸ਼ ਦੀ ਸ਼ਕਤੀਸ਼ਾਲੀ ਸੁਰੱਖਿਆ ਕੌਂਸਲ ਦੇ ਮੁਖੀ ਵਜੋਂ ਅਹੁਦਾ ਸੰਭਾਲਣਗੇ। ਸ਼ੋਇਗੂ 2012 ਤੋਂ ਰੱਖਿਆ ਮੰਤਰੀ ਵਜੋਂ ਸੇਵਾ ਨਿਭਾਅ ਰਹੇ ਸਨ। ਰੂਸ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਰੱਖਿਆ ਮੰਤਰੀ ਸ਼ੋਇਗੂ ਨੇ 2012 ਵਿੱਚ ਰੱਖਿਆ ਮੰਤਰਾਲੇ ਦਾ ਅਹੁਦਾ ਸੰਭਾਲਿਆ ਸੀ ਅਤੇ ਪਿਛਲੇ ਦੋ ਸਾਲਾਂ ਤੋਂ ਯੂਕ੍ਰੇਨ 'ਤੇ ਪੂਰੇ ਪੈਮਾਨੇ ਦੇ ਹਮਲੇ ਰਾਹੀਂ ਰੂਸ ਦੀ ਫੌਜ ਦੀ ਅਗਵਾਈ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।