ਯੂਕ੍ਰੇਨ 'ਤੇ ਹਮਲੇ ਤੋਂ ਬਾਅਦ ਬੋਲੇ ਪੁਤਿਨ, ਕਿਹਾ-ਰੂਸ ਕੋਲ ਕੋਈ ਹੋਰ ਨਹੀਂ ਸੀ ਬਦਲ

Thursday, Feb 24, 2022 - 11:11 PM (IST)

ਇੰਟਰਨੈਸ਼ਨਲ ਡੈਸਕ-ਯੂਕ੍ਰੇਨ 'ਤੇ ਹਮਲੇ ਤੋਂ ਬਾਅਦ ਪਹਿਲੀ ਵਾਰ ਰਾਸ਼ਟਰਪਤੀ ਪੁਤਿਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਬਿਆਨ 'ਚ ਕਿਹਾ ਕਿ ਰੂਸ ਦੇ ਕੋਲ ਹਮਲਾ ਕਰਨ ਤੋਂ ਇਲਾਵਾ ਕੋਈ ਹੋਰ ਬਦਲ ਨਹੀਂ ਸੀ। ਦੱਸ ਦੇਈਏ ਕਿ ਰੂਸੀ ਰਾਸ਼ਟਰਪਤੀ ਪੁਤਿਨ ਦੇ ਹੁਕਮ ਤੋਂ ਬਾਅਦ ਰੂਸੀ ਫੌਜ ਨੇ ਯੂਕ੍ਰੇਨ 'ਤੇ ਹਮਲਾ ਕਰ ਦਿੱਤਾ। ਰੂਸ ਦੇ ਹਮਲਿਆਂ 'ਚ ਦਰਜਨਾਂ ਲੋਕ ਮਾਰੇ ਗਏ ਅਤੇ ਜਾਨ ਦਾ ਖਤਰਾ ਮਹਿਸੂਸ ਕਰਦੇ ਹੋਏ ਸੈਂਕੜੇ ਲੋਕ ਸੁਰੱਖਿਅਤ ਥਾਂ 'ਤੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : Russia Ukraine War : ਵੱਡੀ ਗਿਣਤੀ 'ਚ ਭਾਰਤੀ ਵਿਦਿਆਰਥੀ ਕੀਵ ਸਥਿਤ ਦੂਤਘਰ ਦੇ ਬਾਹਰ ਪਹੁੰਚੇ

ਇਸ ਦਰਮਿਆਨ, ਰੂਸ ਨੇ ਦਾਅਵਾ ਕੀਤਾ ਕਿ ਉਸ ਨੇ ਯੂਕ੍ਰੇਨ 'ਚ 70 ਫੌਜੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਇਸ 'ਚ 11 ਏਅਰ ਫੀਲਡ ਵੀ ਸ਼ਾਮਲ ਹਨ।ਇਸ ਤੋਂ ਪਹਿਲਾਂ ਰੂਸੀ ਰੱਖਿਆ ਮੰਤਰਾਲਾ ਨੇ ਕਿਹਾ ਕਿ ਉਸ ਨੇ ਯੂਕ੍ਰੇਨ ਦੇ ਏਅਰਬੇਸ ਅਤੇ ਏਅਰ ਡਿਫੈਂਸ ਆਪਣੇ ਸਟੀਕ ਹਥਿਆਰਾਂ ਨਾਲ ਤਬਾਹ ਕਰ ਦਿੱਤੇ ਹਨ। ਇਸ ਦਰਮਿਆਨ, ਯੂਕ੍ਰੇਨ ਨੇ ਦਾਅਵਾ ਕੀਤਾ ਕਿ ਉਸ ਨੇ ਕਬਜ਼ਾ ਕਰਨ ਆਏ 50 ਰੂਸੀ ਫੌਜੀਆਂ ਨੂੰ ਮਾਰ ਦਿੱਤਾ ਹੈ।

ਇਹ ਵੀ ਪੜ੍ਹੋ : ਯੂਕ੍ਰੇਨ 'ਚ ਫਸੇ ਭਾਰਤੀਆਂ ਨੂੰ ਪੋਲੈਂਡ ਦੇ ਰਸਤੇ ਕੱਢੇਗੀ ਸਰਕਾਰ : MEA

ਯੂਕ੍ਰੇਨ ਦੀ ਰਾਜਧਾਨੀ ਕੀਵ 'ਚ ਮੌਜੂਦ ਭਾਰਤੀ ਦੂਤਘਰ ਵੱਲੋਂ ਐਡਵਾਈਜ਼ਰੀ ਜਾਰੀ ਕਰ ਕਿਹਾ ਗਿਆ ਹੈ ਕਿ ਯੂਕ੍ਰੇਨ 'ਚ ਬਹੁਤ ਅਨਿਸ਼ਚਿਤਤਾ ਦੀ ਸਥਿਤੀ ਹੈ। ਸ਼ਾਂਤੀ ਬਣਾਏ ਰੱਖੋ, ਆਪਣੇ ਘਰਾਂ, ਰੈਸਟੋਰੈਂਟਾਂ ਅਤੇ ਹੋਸਟਲਾਂ 'ਚ ਜਿਥੇ ਹੋ, ਉਥੇ ਸੁਰੱਖਿਅਤ ਰਹੋ। ਇਸ ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਰਾਜਧਾਨੀ ਕੀਵ ਵੱਲ ਯਾਤਰਾ ਕਰ ਰਹੇ ਭਾਰਤੀ ਅਸਥਾਈ ਤੌਰ 'ਤੇ ਆਪਣੇ ਸ਼ਹਿਰਾਂ 'ਚ ਸੁਰੱਖਿਅਤ ਸਥਾਨਾਂ 'ਤੇ ਪਰਤ ਜਾਣ, ਖ਼ਾਸ ਕਰਕੇ ਯੂਕ੍ਰੇਨ ਦੀ ਪੱਛਮੀ ਸਰਹੱਦ ਨਾਲ ਲੱਗਦੇ ਸੁਰੱਖਿਅਤ ਥਾਵਾਂ ਵੱਲ ਜਾਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਰੂਸ-ਯੂਕ੍ਰੇਨ ਵਿਵਾਦ 'ਤੇ ਰੱਖਿਆ ਮੰਤਰੀ ਰਾਜਨਾਥ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


Karan Kumar

Content Editor

Related News