ਪੁਤਿਨ ਨੇ ਪ੍ਰਮਾਣੂ ਹਥਿਆਰਾਂ 'ਤੇ ਪਾਬੰਦੀ ਲਗਾਉਣ ਵਾਲੀ ਸੰਧੀ ਨੂੰ ਕੀਤਾ ਮੁਅੱਤਲ, Nuclear War ਦਾ ਵਧਿਆ ਡਰ

Tuesday, Feb 21, 2023 - 10:02 PM (IST)

ਇੰਟਰਨੈਸ਼ਨਲ ਡੈਸਕ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਰੂਸ ਉਸ ਸੰਧੀ 'ਚ ਆਪਣੀ ਹਿੱਸੇਦਾਰੀ ਨੂੰ ਮੁਅੱਤਲ ਕਰ ਰਿਹਾ ਹੈ, ਜਿਸ ਦਾ ਉਦੇਸ਼ ਪ੍ਰਮਾਣੂ ਹਥਿਆਰਾਂ ਦੇ ਪ੍ਰਸਾਰ 'ਤੇ ਰੋਕ ਲਗਾਉਣਾ ਹੈ। ਅਖੌਤੀ 'ਨਿਊ ਸਟਾਰਟ' ਸੰਧੀ (ਨਵੀਂ ਰਣਨੀਤਕ ਹਥਿਆਰਾਂ ਦੀ ਕਮੀ ਸੰਧੀ) 'ਤੇ ਰੂਸ ਅਤੇ ਅਮਰੀਕਾ ਦੁਆਰਾ 2010 ਵਿੱਚ ਦਸਤਖਤ ਕੀਤੇ ਗਏ ਸਨ। ਇਹ ਸੰਧੀ ਲੰਬੀ ਦੂਰੀ ਦੇ ਪ੍ਰਮਾਣੂ ਹਥਿਆਰਾਂ ਦੀ ਸੰਖਿਆ ਨੂੰ ਸੀਮਤ ਕਰਦੀ ਹੈ, ਜੋ ਦੋਵਾਂ ਦੇਸ਼ਾਂ ਦੁਆਰਾ ਤਾਇਨਾਤ ਕੀਤੇ ਜਾ ਸਕਦੇ ਹਨ ਅਤੇ ਪ੍ਰਮਾਣੂ ਹਥਿਆਰਾਂ ਨੂੰ ਲਿਜਾਣ ਦੇ ਯੋਗ ਮਿਜ਼ਾਈਲਾਂ ਦੀ ਵਰਤੋਂ ਨੂੰ ਸੀਮਤ ਕਰਦਾ ਹੈ। ਪੁਤਿਨ ਨੇ ਮੰਗਲਵਾਰ ਨੂੰ ਆਪਣੇ ਸੰਬੋਧਨ 'ਚ ਕਿਹਾ ਕਿ ਰੂਸ ਅਜੇ ਸੰਧੀ ਤੋਂ ਪੂਰੀ ਤਰ੍ਹਾਂ ਪਿੱਛੇ ਨਹੀਂ ਹਟ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਪ੍ਰਮਾਣੂ ਹਥਿਆਰਾਂ ਦਾ ਪ੍ਰੀਖਣ ਮੁੜ ਸ਼ੁਰੂ ਕਰਦਾ ਹੈ ਤਾਂ ਰੂਸ ਨੂੰ ਵੀ ਅਜਿਹਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਉੱਤਰ ਕੋਰੀਆ ਦੇ ਮਿਜ਼ਾਈਲ ਪ੍ਰੀਖਣ ਦਾ ਜਵਾਬ ਅਮਰੀਕਾ ਨੇ ਸੁਪਰਸੋਨਿਕ ਬੰਬਾਰ ਉਡਾ ਕੇ ਦਿੱਤਾ

ਪੁਤਿਨ ਦੇ ਇਸ ਫ਼ੈਸਲੇ ਨੇ ਨਾ ਸਿਰਫ ਯੂਕ੍ਰੇਨ, ਬਲਕਿ ਪੂਰੀ ਦੁਨੀਆ ਨੂੰ ਪ੍ਰਮਾਣੂ ਯੁੱਧ ਦੇ ਨਵੇਂ ਖ਼ਤਰੇ ਵਿੱਚ ਪਾ ਦਿੱਤਾ ਹੈ। ਹੁਣ ਤੱਕ ਇਸ ਸੰਧੀ ਕਾਰਨ ਰੂਸ ਦੇ ਹੱਥ ਬੰਨ੍ਹੇ ਹੋਏ ਸਨ ਪਰ ਇਸ ਸੰਧੀ ਵਿੱਚ ਰੂਸ ਦੀ ਸ਼ਮੂਲੀਅਤ ਨੂੰ ਮੁਅੱਤਲ ਕਰਕੇ ਪੁਤਿਨ ਨੇ ਯੂਕ੍ਰੇਨ 'ਤੇ ਪ੍ਰਮਾਣੂ ਹਮਲੇ ਦੀ ਸੰਭਾਵਨਾ ਵਧਾ ਦਿੱਤੀ ਹੈ। ਇਸ ਨਾਲ ਯੂਕ੍ਰੇਨ ਅਤੇ ਅਮਰੀਕਾ ਸਮੇਤ ਪੂਰੀ ਦੁਨੀਆ ਵਿੱਚ ਦਹਿਸ਼ਤ ਦਾ ਮਾਹੌਲ ਹੈ। ਅੱਜ ਮੰਗਲਵਾਰ ਨੂੰ ਆਪਣੇ ਸੰਬੋਧਨ ਤੋਂ ਕੁਝ ਘੰਟਿਆਂ ਬਾਅਦ ਲਏ ਫ਼ੈਸਲੇ ਤੋਂ ਬਾਅਦ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਰੂਸ ਉਸ ਸੰਧੀ 'ਚ ਆਪਣੀ ਭਾਗੀਦਾਰੀ ਨੂੰ ਮੁਅੱਤਲ ਕਰ ਰਿਹਾ ਹੈ, ਜਿਸ ਦਾ ਉਦੇਸ਼ ਪ੍ਰਮਾਣੂ ਹਥਿਆਰਾਂ ਦੇ ਪ੍ਰਸਾਰ 'ਤੇ ਰੋਕ ਲਾਉਣਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News