ਪੁਤਿਨ ਨੇ ਦਿੱਤੀ ਅਮਰੀਕਾ ਨੂੰ ਧਮਕੀ, ਮਿਜ਼ਾਈਲ ਹਮਲੇ ਕਰਨ ਤੋਂ ਪਿੱਛੇ ਹਟਿਆ ਯੂਕ੍ਰੇਨ
Saturday, Sep 14, 2024 - 02:44 PM (IST)
ਇੰਟਰਨੈਸ਼ਨਲ ਡੈਸਕ - ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਧਮਕੀ ਤੋਂ ਬਾਅਦ ਹੁਣ ਅਮਰੀਕਾ ਅਤੇ ਬ੍ਰਿਟੇਨ ਪਿੱਛੇ ਹਟ ਗਏ ਹਨ। ਅਮਰੀਕਾ ਨੇ ਕਿਹਾ ਹੈ ਕਿ ਯੂਕ੍ਰੇਨ ਵੱਲੋਂ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦੀ ਵਰਤੋਂ 'ਤੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਹਾਲਾਂਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕਿਹਾ ਕਿ ਰੂਸ 'ਚ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦੀ ਵਰਤੋਂ ਕਰਨ ਦਾ ਐਲਾਨ ਕੁਝ ਦਿਨਾਂ ਬਾਅਦ ਕੀਤਾ ਜਾਵੇਗਾ।ਇਸ ਦੌਰਾਨ ਉਨ੍ਹਾਂ ਕਿਹਾ ਕਿ ਪਹਿਲਾਂ ਇਸ ਮੁੱਦੇ ਨੂੰ ਸੰਯੁਕਤ ਰਾਸ਼ਟਰ ਮਹਾਸਭਾ 'ਚ ਉਠਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਦਰਅਸਲ ਇਸ ਹਫਤੇ ਅਮਰੀਕਾ ਅਤੇ ਬ੍ਰਿਟੇਨ ਦੇ ਵਿਦੇਸ਼ ਮੰਤਰੀ ਕੀਵ ਗਏ ਸਨ ਅਤੇ ਦੋਵੇਂ ਵਿਦੇਸ਼ ਮੰਤਰੀਆਂ ਨੇ ਅਮਰੀਕੀ ਰਾਸ਼ਟਰਪਤੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦਰਮਿਆਨ ਮੁਲਾਕਾਤ ਤੋਂ ਬਾਅਦ ਰਸਮੀ ਐਲਾਨ ਕਰਨ ਦੇ ਸੰਕੇਤ ਦਿੱਤੇ ਸਨ। ਵ੍ਹਾਈਟ ਹਾਊਸ ਨੇ ਬਾਈਡੇਨ - ਸਟਾਰਮਰ ਦੀ ਮੁਲਾਕਾਤ ਤੋਂ ਬਾਅਦ ਇਕ ਬਿਆਨ ਜਾਰੀ ਕੀਤਾ।
ਪੜ੍ਹੋ ਇਹ ਖ਼ਬਰ-ਈਰਾਨ ’ਚ ਬੰਦੂਕਧਾਰੀਆਂ ਨੇ ਕੀਤੀ 3 ਲੋਕਾਂ ਦੀ ਹੱਤਿਆ, ਇਕ ਜ਼ਖਮੀ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵ੍ਹਾਈਟ ਹਾਊਸ ਨੇ ਕਿਹਾ ਸੀ ਕਿ ਯੂਕ੍ਰੇਨ ਵੱਲੋਂ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦੀ ਵਰਤੋਂ 'ਤੇ ਅਜੇ ਕੋਈ ਨਵਾਂ ਫੈਸਲਾ ਨਹੀਂ ਲਿਆ ਗਿਆ। ਇਸ ਤੋਂ ਪਹਿਲਾਂ ਰੂਸੀ ਰਾਸ਼ਟਰਪਤੀ ਪੁਤਿਨ ਨੇ ਅਮਰੀਕਾ ਅਤੇ ਨਾਟੋ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਸੀ। ਪੁਤਿਨ ਨੇ ਕਿਹਾ ਸੀ ਕਿ ਜੇਕਰ ਰੂਸ 'ਤੇ ਯੂਕ੍ਰੇਨ ਤੋਂ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਨਾਲ ਹਮਲਾ ਹੁੰਦਾ ਹੈ ਤਾਂ ਇਸ ਦਾ ਭਾਵ ਇਹ ਹੋਵੇਗਾ ਕਿ ਨਾਟੋ ਇਸ ਜੰਗ 'ਚ ਸਿੱਧੇ ਤੌਰ 'ਤੇ ਸ਼ਾਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਨਾਟੋ ਇਸ ਜੰਗ ’ਚ ਸਿੱਧੇ ਤੌਰ 'ਤੇ ਸ਼ਾਮਲ ਹੁੰਦਾ ਹੈ ਤਾਂ ਇਸ ਨੂੰ ਰੂਸ ਵੱਲੋਂ ਮੂੰਹਤੋੜ ਜਵਾਬ ਦਿੱਤਾ ਜਾਵੇਗਾ।ਇਸ ਦੌਰਾਨ ਰੂਸ ਦੇ ਨਾਲ ਜੰਗ ’ਚ ਬਣੇ ਰਹਿਣ ਲਈ, ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਅਮਰੀਕਾ ਅਤੇ ਉਸਦੇ ਸਹਿਯੋਗੀਆਂ ਤੋਂ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦੀ ਮੰਗ ਕੀਤੀ ਹੈ, ਤਾਂ ਜੋ ਉਹ ਰੂਸ 'ਤੇ ਹਮਲਾ ਕਰ ਸਕਣ ਅਤੇ ਉਸਦੇ ਫੌਜੀ ਠਿਕਾਣਿਆਂ ਨੂੰ ਤਬਾਹ ਕਰ ਸਕੇ।
ਹਾਲਾਂਕਿ ਪੁਤਿਨ ਦੇ ਪੈਂਤੜੇ ਤੋਂ ਸਾਫ਼ ਹੈ ਕਿ ਉਹ ਹੁਣ ਹਮਲਾਵਰ ਹੋ ਗਏ ਹਨ। ਦੱਸ ਦਈਏ ਕਿ ਰੂਸ ਅਤੇ ਯੂਕ੍ਰੇਨ ਵਿਚਾਲੇ ਲਗਭਗ ਢਾਈ ਸਾਲਾਂ ਤੋਂ ਜੰਗ ਚੱਲ ਰਹੀ ਹੈ ਅਤੇ ਇਸ ਜੰਗ ’ਚ ਨਾ ਤਾਂ ਪੁਤਿਨ ਜਿੱਤਿਆ ਹੈ ਅਤੇ ਨਾ ਹੀ ਜ਼ੇਲੈਂਸਕੀ ਹਾਰਿਆ ਹੈ ਫਿਰ ਵੀ ਇਹ ਜੰਗ ਜਾਰੀ ਹੈ। ਇਹ ਕਦੋਂ ਖਤਮ ਹੋਵੇਗੀ ਇਸ ਬਾਰੇ ਕੋਈ ਨਿਸ਼ਚਿਤ ਤਾਰੀਖ ਨਹੀਂ ਹੈ। ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਇਸ ਜੰਗ ’ਚ ਦੋਵਾਂ ਦੇਸ਼ਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਹ ਜੰਗ 24 ਫਰਵਰੀ 2022 ਨੂੰ ਸ਼ੁਰੂ ਹੋਈ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਦੋਵਾਂ ਦੇਸ਼ਾਂ ਦੇ ਲੱਖਾਂ ਫੌਜੀ ਮਾਰੇ ਜਾ ਚੁੱਕੇ ਹਨ ਅਤੇ ਕਰੋੜਾਂ ਲੋਕ ਬੇਘਰ ਹੋ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।