ਰੂਸੀ ਰਾਸ਼ਟਰਪਤੀ ਪੁਤਿਨ ਦੀ ਪੱਛਮੀ ਦੇਸ਼ਾਂ ਨੂੰ ਖੁੱਲ੍ਹੀ ਚੇਤਾਵਨੀ, ਕਿਹਾ- ਯੂਕ੍ਰੇਨ 'ਚ ਫ਼ੌਜ ਭੇਜੀ ਤਾਂ...

03/01/2024 1:34:24 PM

ਮਾਸਕੋ/ਕੀਵ (ਭਾਸ਼ਾ) - ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀਰਵਾਰ ਨੂੰ ਯੂਕ੍ਰੇਨ ਵਿੱਚ ਰੂਸੀ ਟੀਚਿਆਂ ਨੂੰ ਹਾਸਲ ਕਰਨ ਦਾ ਸੰਕਲਪ ਲਿਆ ਅਤੇ ਪੱਛਮੀ ਦੇਸ਼ਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹ ਯੂਕ੍ਰੇਨ ਵਿੱਚ ਆਪਣੀਆਂ ਫੌਜਾਂ ਭੇਜਦੇ ਹਨ ਤਾਂ ਵਿਸ਼ਵਵਿਆਪੀ ਪ੍ਰਮਾਣੂ ਯੁੱਧ ਦਾ ਖਤਰਾ ਵੱਧ ਜਾਵੇਗਾ। ਪੁਤਿਨ ਨੇ ਅਗਲੇ ਮਹੀਨੇ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਰਾਸ਼ਟਰ ਦੇ ਨਾਮ ਆਪਣੇ ਸੰਬੋਧਨ 'ਚ ਇਹ ਗੱਲ ਕਹੀ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਕਿਹਾ ਸੀ ਕਿ ਭਵਿੱਖ ਵਿਚ ਯੂਕ੍ਰੇਨ ਵਿਚ ਪੱਛਮੀ ਦੇਸ਼ਾਂ ਦੇ ਫੌਜੀਆਂ ਦੀ ਤਾਇਨਾਤੀ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਮੈਕਰੋਨ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਪੁਤਿਨ ਨੇ ਚਿਤਾਵਨੀ ਦਿੱਤੀ ਕਿ ਜੋ ਦੇਸ਼ ਅਜਿਹਾ ਕਰਨ ਦਾ ਫ਼ੈਸਲਾ ਲੈਣਗੇ, ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਇਹ ਵੀ ਪੜ੍ਹੋ: ਅਮਰੀਕਾ 'ਚ ਇੱਕ ਸਾਲ 'ਚ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ 'ਚ 31 ਫ਼ੀਸਦੀ ਹੋਇਆ ਵਾਧਾ

ਪੁਤਿਨ ਨੇ ਕਿਹਾ ਕਿ ਰੂਸ 'ਤੇ ਯੂਰਪ ਵਿਚ ਨਾਟੋ ਸਹਿਯੋਗੀਆਂ 'ਤੇ ਹਮਲਾ ਕਰਨ ਦੀ ਯੋਜਨਾ ਬਣਾਉਣ ਦਾ ਦੋਸ਼ ਲਗਾ ਕੇ, ਪੱਛਮੀ ਦੇਸ਼ "ਸਾਡੇ ਖੇਤਰ 'ਤੇ ਹਮਲਾ ਕਰਨ ਲਈ ਨਿਸ਼ਾਨੇ ਚੁਣ ਰਹੇ ਹਨ।" ਪੁਤਿਨ ਨੇ ਕਿਹਾ ਕਿ ਪੱਛਮੀ ਦੇਸ਼ਾਂ ਨੂੰ ਇਹ ਧਿਆਨ ਰੱਖਣਾ ਚਾਹੀਦਾ ਹੈ ਕਿ ਸਾਡੇ ਕੋਲ ਵੀ ਅਜਿਹੇ ਹਥਿਆਰ ਹਨ ਜੋ ਉਨ੍ਹਾਂ ਦੇ ਖੇਤਰ ਨੂੰ ਨਿਸ਼ਾਨਾ ਬਣਾ ਸਕਦੇ ਹਨ। ਪੁਤਿਨ ਨੇ ਕਿਹਾ ਕਿ ਉਹ (ਪੱਛਮੀ ਦੇਸ਼) ਜੋ ਸੁਝਾਅ ਦੇ ਰਹੇ ਹਨ ਅਤੇ ਦੁਨੀਆ ਨੂੰ ਡਰਾ ਰਹੇ ਹਨ, ਉਸ ਨਾਲ ਪ੍ਰਮਾਣੂ ਸੰਘਰਸ਼ ਦਾ ਅਸਲ ਖ਼ਤਰਾ ਪੈਦਾ ਹੁੰਦਾ ਹੈ, ਜਿਸ ਦੇ ਨਤੀਜੇ ਵਜੋਂ ਸਾਡੀ ਸਭਿਅਤਾ ਤਬਾਹ ਹੋ ਜਾਵੇਗੀ। ਉਨ੍ਹਾਂ ਨੇ ਯੂਕ੍ਰੇਨ ਵਿੱਚ ਜੰਗ ਦੌਰਾਨ ਰੂਸੀ ਫ਼ੌਜੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਯੁੱਧ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਪਲ ਦਾ ਮੌਨ ਰੱਖਿਆ। ਪੁਤਿਨ 15 ਤੋਂ 17 ਮਾਰਚ ਦਰਮਿਆਨ ਰੂਸ ਵਿੱਚ ਆਜ਼ਾਦ ਉਮੀਦਵਾਰ ਵਜੋਂ ਰਾਸ਼ਟਰਪਤੀ ਚੋਣਾਂ ਲੜਨਗੇ। ਇਸ ਚੋਣ ਵਿੱਚ ਉਨ੍ਹਾਂ ਦੀ ਜਿੱਤ ਲਗਭਗ ਤੈਅ ਮੰਨੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਮੋਟਰਸਾਈਕਲ 'ਤੇ ਜਾ ਰਹੇ ਪਿਓ-ਧੀ ਨੂੰ ਵੱਜੀਆਂ ਗੋਲੀਆਂ, ਹਸਪਤਾਲ 'ਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਤੋੜਿਆ ਦਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News