ਪੁਤਿਨ ਨੇ ਫਿਰ ਦਿੱਤੀ ਧਮਕੀ, ਕਿਹਾ- ਰੂਸ ਦੀ ਆਜ਼ਾਦੀ ਨੂੰ ਖ਼ਤਰਾ ਹੋਇਆ ਤਾਂ ਪ੍ਰਮਾਣੂ ਹਥਿਆਰ ਚਲਾਵਾਂਗੇ
Thursday, Mar 14, 2024 - 11:10 AM (IST)
ਮਾਸਕੋ - ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇਕ ਵਾਰ ਫਿਰ ਕਿਹਾ ਕਿ ਜੇਕਰ ਰੂਸ, ਉਸ ਦੀ ਪ੍ਰਭੂਸੱਤਾ ਜਾਂ ਆਜ਼ਾਦੀ ਨੂੰ ਕੋਈ ਖਤਰਾ ਪੈਦਾ ਹੁੰਦਾ ਹੈ ਤਾਂ ਉਹ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਲਈ ਤਿਆਰ ਹਨ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਅਮਰੀਕਾ ਕਿਸੇ ਵੀ ਅਜਿਹੀ ਕਾਰਵਾਈ ਤੋਂ ਬਚੇਗਾ, ਜੋ ਪ੍ਰਮਾਣੂ ਜੰਗ ਨੂੰ ਜਨਮ ਦੇ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਜੁੜਵਾ ਬੱਚਿਆਂ ਦੇ ਜਨਮ ਦੀਆਂ ਖ਼ਬਰਾਂ ਵਿਚਾਲੇ ਮੂਸੇਵਾਲਾ ਦੇ ਪਿਤਾ ਨੇ ਸਾਂਝੀ ਕੀਤੀ ਖ਼ਾਸ ਪੋਸਟ
ਪੱਛਮ ਨੂੰ ਤਿੱਖੀ ਚਿਤਾਵਨੀ ਦੇਣ ਵਾਲਾ ਪੁਤਿਨ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਰੂਸ ’ਚ ਇਸ ਹਫਤੇ ਰਾਸ਼ਟਰਪਤੀ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਵਿਚ ਅਗਲੇ 6 ਸਾਲਾਂ ਲਈ ਉਨ੍ਹਾਂ ਦੀ ਚੋਣ ਲਗਭਗ ਤੈਅ ਮੰਨੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਅੰਬਾਨੀਆਂ ਕਾਰਨ ਦਿਲਜੀਤ ਨੂੰ ਟਰੋਲ ਕਰਨ ਵਾਲਿਆਂ ਨੂੰ ਰੇਸ਼ਮ ਸਿੰਘ ਦਾ ਮੂੰਹ ਤੋੜ ਜਵਾਬ, ਸ਼ਰੇਆਮ ਆਖੀਆਂ ਇਹ ਗੱਲਾਂ
ਰੂਸ ਦੇ ਸਰਕਾਰੀ ਟੈਲੀਵਿਜ਼ਨ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਪੁਤਿਨ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਇਕ ਤਜਰਬੇਕਾਰ ਸਿਆਸਤਦਾਨ ਦੱਸਦਿਆਂ ਕਿਹਾ ਕਿ ਉਹ ਤਣਾਅ ਵਧਣ ਦੇ ਸੰਭਾਵਿਤ ਖ਼ਤਰਿਆਂ ਨੂੰ ਪੂਰੀ ਤਰ੍ਹਾਂ ਸਮਝਦੇ ਹਨ। ਪੁਤਿਨ ਨੇ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਦੁਨੀਆ ਪ੍ਰਮਾਣੂ ਜੰਗ ਵੱਲ ਵਧ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰੂਸ ਦੀ ਪ੍ਰਮਾਣੂ ਤਾਕਤ ਪੂਰੀ ਤਰ੍ਹਾਂ ਤਿਆਰ ਹੈ ਅਤੇ ਫੌਜੀ ਤਕਨੀਕ ਦੇ ਨਜ਼ਰੀਏ ਤੋਂ ਵੀ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।