ਬ੍ਰਿਕਸ ਦੀ ਮੀਟਿੰਗ 'ਚ ਵਰਚੁਅਲੀ ਹਿੱਸਾ ਲੈਣਗੇ ਰੂਸੀ ਰਾਸ਼ਟਰਪਤੀ ਪੁਤਿਨ, ਮੇਜ਼ਬਾਨ ਦੱਖਣੀ ਅਫ਼ਰੀਕਾ ਨੇ ਕੀਤੀ ਪੁਸ਼ਟੀ
Wednesday, Jul 19, 2023 - 10:32 PM (IST)
ਇੰਟਰਨੈਸ਼ਨਲ ਡੈਸਕ : ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਨੇ ਬ੍ਰਿਕਸ ਦੇਸ਼ਾਂ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫ਼ਰੀਕਾ ਦੇ ਇਤਿਹਾਸਕ 15ਵੇਂ ਸਿਖਰ ਸੰਮੇਲਨ ਦੀ ਮੇਜ਼ਬਾਨੀ ਲਈ ਆਪਣੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਹੈ। ਇਸ ਸੰਮੇਲਨ 'ਚ ਬ੍ਰਾਜ਼ੀਲ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਦੇ ਨੇਤਾ ਹਿੱਸਾ ਲੈਂਦੇ ਹਨ। ਹਾਲਾਂਕਿ, ਇਸ ਵਾਰ ਜੋ ਜਾਣਕਾਰੀ ਸਾਹਮਣੇ ਆ ਰਹੀ ਹੈ, ਉਸ ਮੁਤਾਬਕ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਇਸ ਬੈਠਕ 'ਚ ਨਿੱਜੀ ਤੌਰ 'ਤੇ ਮੌਜੂਦ ਨਹੀਂ ਹੋਣਗੇ। ਉਹ ਕਾਨਫਰੰਸ ਵਿੱਚ ਵਰਚੁਅਲ ਰੂਪ 'ਚ ਹਿੱਸਾ ਲੈਣਗੇ। ਦੱਖਣੀ ਅਫ਼ਰੀਕਾ ਨੇ ਕਿਹਾ ਹੈ ਕਿ ਆਪਸੀ ਸਮਝੌਤੇ ਨਾਲ ਰੂਸੀ ਸੰਘ ਦੇ ਪ੍ਰਧਾਨ ਵਲਾਦੀਮੀਰ ਪੁਤਿਨ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ, ਰੂਸੀ ਫੈਡਰੇਸ਼ਨ ਦੀ ਨੁਮਾਇੰਦਗੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਦੁਆਰਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਭਾਰਤ ਦਾ Most Wanted ਅੱਤਵਾਦੀ ਅਬੂ ਤਲਹਾ ਬੰਗਲਾਦੇਸ਼ 'ਚ ਗ੍ਰਿਫ਼ਤਾਰ, ਪਤਨੀ ਕੋਲ ਵੀ ਹੈ ਭਾਰਤੀ ਪਾਸਪੋਰਟ
ਬ੍ਰਿਕਸ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਭਲਕੇ
ਮੀਡੀਆ ਰਿਪੋਰਟਾਂ ਮੁਤਾਬਕ ਇਸ ਵਾਰ ਬ੍ਰਿਕਸ ਦੇਸ਼ਾਂ ਦੀ ਬੈਠਕ ਦੀ ਮੇਜ਼ਬਾਨੀ ਕਰ ਰਹੇ ਦੱਖਣੀ ਅਫਰੀਕਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਬ੍ਰਿਕਸ ਸੰਮੇਲਨ ਕੋਵਿਡ-19 ਮਹਾਮਾਰੀ ਦੀ ਸ਼ੁਰੂਆਤ ਅਤੇ ਇਸ ਤੋਂ ਬਾਅਦ ਦੀਆਂ ਗਲੋਬਲ ਪਾਬੰਦੀਆਂ ਤੋਂ ਬਾਅਦ ਵਿਅਕਤੀਗਤ ਤੌਰ 'ਤੇ ਹੋਣ ਵਾਲਾ ਪਹਿਲਾ ਸੰਮੇਲਨ ਹੋਵੇਗਾ। ਰਾਸ਼ਟਰਪਤੀ ਰਾਮਾਫੋਸਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਸੰਮੇਲਨ ਸਫਲ ਰਹੇਗਾ। ਦੱਸ ਦੇਈਏ ਕਿ ਭਲਕੇ (20 ਜੁਲਾਈ) ਸ਼ਾਮ 5 ਵਜੇ ਬ੍ਰਿਕਸ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਡਿਜੀਟਲ ਮੀਟਿੰਗ ਹੋਣੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8