ਵੱਡੀ ਖ਼ਬਰ : ਕਤਰ ਨੇ ਭਾਰਤ ਦੀ ਪਟੀਸ਼ਨ ਕੀਤੀ ਸਵੀਕਾਰ, ਮੌਤ ਦੀ ਸਜ਼ਾ ਪਾਏ ਅਧਿਕਾਰੀਆਂ ਨੂੰ ਰਾਹਤ ਦੀ ਉਮੀਦ

11/24/2023 10:33:04 AM

ਇੰਟਰਨੈਸ਼ਨਲ ਡੈਸਕ : ਭਾਰਤ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਤਰ ਦੀ ਅਦਾਲਤ ਨੇ ਭਾਰਤੀ ਜਲ ਸੈਨਾ ਦੇ 8 ਸਾਬਕਾ ਅਧਿਕਾਰੀਆਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਕਤਰ ਦੀ ਅਦਾਲਤ ਛੇਤੀ ਹੀ ਉਸ ਦੀ ਅਪੀਲ 'ਤੇ ਸੁਣਵਾਈ ਕਰ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਅੱਠ ਸਾਬਕਾ ਜਲ ਸੈਨਾ ਅਧਿਕਾਰੀਆਂ ਨੂੰ ਕਤਰ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।

ਭਾਰਤ ਸਰਕਾਰ ਨੇ ਕੀਤੀ ਹੈ ਅਪੀਲ 

ਭਾਰਤ ਸਰਕਾਰ ਨੇ ਅੱਠ ਸਾਬਕਾ ਜਲ ਸੈਨਾ ਅਧਿਕਾਰੀਆਂ ਦੀ ਮੌਤ ਦੀ ਸਜ਼ਾ ਵਿਰੁੱਧ ਇਹ ਪਟੀਸ਼ਨ ਦਾਇਰ ਕੀਤੀ ਹੈ। ਕਤਰ ਦੀ ਅਦਾਲਤ ਨੇ 23 ਨਵੰਬਰ, 2023 ਨੂੰ ਇਸ ਨੂੰ ਸਵੀਕਾਰ ਕਰ ਲਿਆ ਅਤੇ ਹੁਣ ਅਪੀਲ ਦਾ ਅਧਿਐਨ ਕਰਕੇ ਜਲਦੀ ਹੀ ਇਸ 'ਤੇ ਸੁਣਵਾਈ ਸ਼ੁਰੂ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀ ਕਤਰ ਵਿੱਚ ਡੇਹਰਾ ਗਲੋਬਲ ਟੈਕਨਾਲੋਜੀ ਐਂਡ ਕੰਸਲਟੈਂਸੀ ਸਰਵਿਸਿਜ਼ ਨਾਮ ਦੀ ਕੰਪਨੀ ਲਈ ਕੰਮ ਕਰ ਰਹੇ ਸਨ। ਇਨ੍ਹਾਂ ਸਾਰਿਆਂ ਨੂੰ ਅਗਸਤ 2022 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਕਤਰ ਦੀ ਸਰਕਾਰ ਨੇ ਸਾਬਕਾ ਜਲ ਸੈਨਾ ਅਧਿਕਾਰੀਆਂ 'ਤੇ ਲੱਗੇ ਦੋਸ਼ਾਂ ਦੀ ਜਾਣਕਾਰੀ ਨਹੀਂ ਦਿੱਤੀ ਹੈ। 26 ਅਕਤੂਬਰ, 2023 ਨੂੰ ਕਤਰ ਦੀ ਅਦਾਲਤ ਨੇ ਇਨ੍ਹਾਂ ਸਾਬਕਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

ਪੜ੍ਹੋ ਇਹ ਅਹਿਮ ਖ਼ਬਰ-UK 'ਚ ਮਰੇ ਭਾਰਤੀ ਵਿਦਿਆਰਥੀ ਨੂੰ 2 ਸਾਲਾਂ ਮਗਰੋਂ ਮਿਲਿਆ ਇਨਸਾਫ਼, ਡਰੱਗ ਡੀਲਰ ਨੂੰ ਹੋਈ ਜੇਲ੍ਹ

ਕਤਰ ਨੇ ਕਾਰਵਾਈ ਨੂੰ ਰੱਖਿਆ ਗੁਪਤ 

ਵਰਣਨਯੋਗ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਕਈ ਦਿਨਾਂ ਤੱਕ ਇਸ ਮਾਮਲੇ ਨੂੰ ਗੁਪਤ ਰੱਖਿਆ ਗਿਆ ਸੀ ਅਤੇ ਇੱਥੋਂ ਤੱਕ ਕਿ ਕਤਰ ਸਥਿਤ ਭਾਰਤੀ ਦੂਤਘਰ ਦੇ ਅਧਿਕਾਰੀਆਂ ਨੂੰ ਵੀ ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ। 1 ਅਕਤੂਬਰ, 2022 ਨੂੰ ਦੋਹਾ ਵਿੱਚ ਭਾਰਤੀ ਰਾਜਦੂਤ ਅਤੇ ਡਿਪਟੀ ਚੀਫ਼ ਆਫ਼ ਮਿਸ਼ਨ ਨੇ ਇਨ੍ਹਾਂ ਸਾਬਕਾ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਪਹਿਲੀ ਕੌਂਸਲਰ ਪਹੁੰਚ 3 ਅਕਤੂਬਰ, 2022 ਨੂੰ ਦਿੱਤੀ ਗਈ ਸੀ। ਸਾਰੇ ਅੱਠ ਅਧਿਕਾਰੀਆਂ ਵਿਰੁੱਧ 25 ਮਾਰਚ 2023 ਨੂੰ ਦੋਸ਼ ਆਇਦ ਕੀਤੇ ਗਏ ਸਨ ਅਤੇ 29 ਮਾਰਚ ਨੂੰ ਮੁਕੱਦਮਾ ਸ਼ੁਰੂ ਹੋਇਆ ਸੀ। ਸਾਰਿਆਂ ਨੂੰ 26 ਅਕਤੂਬਰ 2023 ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।

ਇਨ੍ਹਾਂ ਜਲ ਸੈਨਾ ਅਧਿਕਾਰੀਆਂ ਨੂੰ ਮਿਲੀ ਮੌਤ ਦੀ ਸਜ਼ਾ

ਕਤਰ ਵਿੱਚ ਜਿਨ੍ਹਾਂ ਸਾਬਕਾ ਜਲ ਸੈਨਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਵਿੱਚ ਕੈਪਟਨ ਨਵਤੇਜ ਸਿੰਘ ਗਿੱਲ, ਕੈਪਟਨ ਸੌਰਭ ਵਸ਼ਿਸ਼ਟ, ਕੈਪਟਨ ਬੀਰੇਂਦਰ ਕੁਮਾਰ ਵਰਮਾ, ਕਮਾਂਡਰ ਪੂਰਨੇਂਦੂ ਤਿਵਾੜੀ, ਕਮਾਂਡਰ ਸੁਗਨਾਕਰ ਪਕਾਲਾ, ਕਮਾਂਡਰ ਸੰਜੀਵ ਗੁਪਤਾ, ਕਮਾਂਡਰ ਅਮਿਤ ਨਾਗਪਾਲ ਅਤੇ ਮਲਾਹ ਰਾਗੇਸ਼ ਸ਼ਾਮਲ ਹਨ। ਦੇਹਰਾ ਗਲੋਬਲ ਕੰਪਨੀ ਦੇ ਸੀਈਓ ਖਮੀਲ ਅਲ ਆਜ਼ਮੀ, ਜਿਸ ਲਈ ਇਹ ਭਾਰਤੀ ਕੰਮ ਕਰਦੇ ਸਨ, ਓਮਾਨ ਦੀ ਹਵਾਈ ਸੈਨਾ ਦਾ ਅਧਿਕਾਰੀ ਸੀ। ਆਜ਼ਮੀ ਨੂੰ ਪਹਿਲਾਂ ਵੀ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 


Vandana

Content Editor

Related News