ਕਤਰ ''ਚ ਹੈਲੀਕਾਪਟਰ ਕ੍ਰੈਸ਼ ! 6 ਲੋਕਾਂ ਦੀ ਹੋਈ ਦਰਦਨਾਕ ਮੌਤ

Sunday, Mar 22, 2026 - 02:16 PM (IST)

ਕਤਰ ''ਚ ਹੈਲੀਕਾਪਟਰ ਕ੍ਰੈਸ਼ ! 6 ਲੋਕਾਂ ਦੀ ਹੋਈ ਦਰਦਨਾਕ ਮੌਤ

ਇੰਟਰਨੈਸ਼ਨਲ ਡੈਸਕ- ਇਕ ਪਾਸੇ ਜੰਗ ਨੇ ਮਿਡਲ ਈਸਟ 'ਚ ਹਾਹਾਕਾਰ ਮਚਾਈ ਹੋਈ ਹੈ, ਉੱਥੇ ਹੀ ਕਤਰ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕ੍ਰੈਸ਼ ਹੋਏ ਇਕ ਹੈਲੀਕਾਪਟਰ 'ਚ ਘੱਟੋ-ਘੱਟ 6 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਕਤਰ ਦੇ ਰੱਖਿਆ ਅਤੇ ਗ੍ਰਹਿ ਮੰਤਰਾਲੇ ਨੇ ਐਤਵਾਰ ਨੂੰ ਪੁਸ਼ਟੀ ਕੀਤੀ ਹੈ ਕਿ ਸ਼ਨੀਵਾਰ ਨੂੰ ਖੇਤਰੀ ਜਲ ਸੀਮਾ ਵਿੱਚ ਕ੍ਰੈਸ਼ ਹੋਏ ਹੈਲੀਕਾਪਟਰ ਵਿੱਚ ਸਵਾਰ 6 ਲੋਕਾਂ ਦੀ ਮੌਤ ਹੋ ਗਈ ਹੈ। 

ਰੈਸਕਿਊ ਟੀਮਾਂ ਨੇ ਸਮੁੰਦਰ 'ਚੋਂ 6 ਲਾਸ਼ਾਂ ਬਰਾਮਦ ਕਰ ਲਈਆਂ ਹਨ, ਜਦਕਿ ਇੱਕ ਵਿਅਕਤੀ ਅਜੇ ਵੀ ਲਾਪਤਾ ਦੱਸਿਆ ਜਾ ਰਿਹਾ ਹੈ। ਪਹਿਲਾਂ ਇਸ ਘਟਨਾ ਨੂੰ ਸਿਰਫ਼ ਇੱਕ ਹਾਦਸੇ ਵਜੋਂ ਦੇਖਿਆ ਜਾ ਰਿਹਾ ਸੀ ਅਤੇ ਚਾਲਕ ਦਲ ਦੀ ਭਾਲ ਜਾਰੀ ਸੀ, ਪਰ ਹੁਣ 6 ਮੌਤਾਂ ਦੀ ਖ਼ਬਰ ਨੇ ਸਭ ਨੂੰ ਝੰਜੋੜ ਦਿੱਤਾ ਹੈ।

ਇਹ ਵੀ ਪੜ੍ਹੋ- ਖ਼ਤਮ ਹੋ ਜਾਵੇਗਾ ਡਾਲਰ ! ਅਮਰੀਕਾ ਦੇ 'ਗਲ਼ੇ ਦੀ ਹੱਡੀ' ਬਣ ਗਈ ਇਰਾਨ ਦੀ ਜੰਗ

ਗ੍ਰਹਿ ਮੰਤਰਾਲੇ ਅਨੁਸਾਰ, 6 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ ਇੱਕ ਵਿਅਕਤੀ ਅਜੇ ਵੀ ਲਾਪਤਾ ਹੈ, ਜਿਸ ਦੀ ਭਾਲ ਲਈ ਸਰਚ ਆਪਰੇਸ਼ਨ ਲਗਾਤਾਰ ਜਾਰੀ ਹੈ। ਰੱਖਿਆ ਮੰਤਰਾਲੇ ਨੇ ਇਸ ਹਾਦਸੇ ਦਾ ਮੁੱਖ ਕਾਰਨ ਤਕਨੀਕੀ ਖ਼ਰਾਬੀ ਦੱਸਿਆ ਹੈ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਹਾਦਸੇ 'ਚ ਜਾਨ ਗੁਆਉਣ ਵਾਲੇ ਫ਼ੌਜੀ ਸੀ ਜਾਂ ਆਮ ਨਾਗਰਿਕ। 

ਜ਼ਿਕਰਯੋਗ ਹੈ ਕਿ ਇਹ ਹੈਲੀਕਾਪਟਰ ਸ਼ਨੀਵਾਰ ਨੂੰ ਆਪਣੀ ਨਿਯਮਤ ਡਿਊਟੀ ਦੌਰਾਨ ਉਡਾਣ ਭਰ ਰਿਹਾ ਸੀ ਕਿ ਫਾਰਸ ਦੀ ਖਾੜੀ 'ਚ ਇਹ ਹਾਦਸਾਗ੍ਰਸਤ ਹੋ ਗਿਆ। ਕਤਰ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਇਲਾਕੇ 'ਚ ਜਾਰੀ ਜੰਗ ਦੇ ਮਾਹੌਲ ਕਾਰਨ ਸ਼ੁਰੂ ਵਿੱਚ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ, ਪਰ ਕਤਰ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਸਿਰਫ਼ ਇੱਕ ਤਕਨੀਕੀ ਹਾਦਸਾ ਸੀ, ਨਾ ਕਿ ਕੋਈ ਹਮਲਾ। 

ਇਹ ਵੀ ਪੜ੍ਹੋ- ''ਘੱਟ ਤੋਂ ਘੱਟ ਕਰੋ ਬਿਜਲੀ ਤੇ ਤੇਲ ਦੀ ਵਰਤੋਂ..!'' ਜੰਗ ਵਿਚਾਲੇ ਭਾਰਤ ਦੇ ਗੁਆਂਢੀ ਦੇਸ਼ ਨੇ ਕੀਤੀ ਜਨਤਾ ਨੂੰ ਅਪੀਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News