ਮੱਧ ਪੂਰਬ ''ਚ ਜੰਗ ਦਾ ਵੱਡਾ ਅਸਰ! ਅਰਾਮਕੋ ਮਗਰੋਂ ਕਤਰ ਨੇ LNG ਦਾ ਉਤਪਾਦਨ ਰੋਕਿਆ

Monday, Mar 02, 2026 - 06:45 PM (IST)

ਮੱਧ ਪੂਰਬ ''ਚ ਜੰਗ ਦਾ ਵੱਡਾ ਅਸਰ! ਅਰਾਮਕੋ ਮਗਰੋਂ ਕਤਰ ਨੇ LNG ਦਾ ਉਤਪਾਦਨ ਰੋਕਿਆ

ਦੁਬਈ (ਏ.ਪੀ.): ਮੱਧ ਪੂਰਬ ਵਿੱਚ ਜਾਰੀ ਭਿਆਨਕ ਜੰਗ ਦੇ ਮੱਦੇਨਜ਼ਰ ਦੁਨੀਆ ਦੇ ਸਭ ਤੋਂ ਵੱਡੇ ਗੈਸ ਸਪਲਾਇਰਾਂ ਵਿੱਚੋਂ ਇੱਕ, 'ਕਤਰ ਐਨਰਜੀ' (QatarEnergy) ਨੇ ਇੱਕ ਵੱਡਾ ਫੈਸਲਾ ਲੈਂਦਿਆਂ ਤਰਲ ਕੁਦਰਤੀ ਗੈਸ (LNG) ਦੇ ਉਤਪਾਦਨ ਨੂੰ ਰੋਕਣ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਲਏ ਗਏ ਇਸ ਫੈਸਲੇ ਨਾਲ ਵਿਸ਼ਵ ਬਾਜ਼ਾਰ ਵਿੱਚ ਗੈਸ ਦੀ ਸਪਲਾਈ ਨੂੰ ਲੈ ਕੇ ਵੱਡਾ ਝਟਕਾ ਲੱਗਣ ਦੀ ਸੰਭਾਵਨਾ ਹੈ।

ਸਰਕਾਰੀ ਮਲਕੀਅਤ ਵਾਲੀ ਇਸ ਕੰਪਨੀ ਨੇ ਸਪੱਸ਼ਟ ਕੀਤਾ ਹੈ ਕਿ ਜੰਗ ਕਾਰਨ ਪੈਦਾ ਹੋਏ ਹਾਲਾਤਾਂ ਦੇ ਚਲਦਿਆਂ ਇਹ ਕਦਮ ਚੁੱਕਿਆ ਗਿਆ ਹੈ। ਕੰਪਨੀ ਨੇ ਫਿਲਹਾਲ ਇਹ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ ਕਿ ਉਤਪਾਦਨ ਦੀ ਪ੍ਰਕਿਰਿਆ ਦੁਬਾਰਾ ਕਦੋਂ ਸ਼ੁਰੂ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਮੱਧ ਪੂਰਬ ਵਿੱਚ ਜਾਰੀ ਜੰਗ ਕਾਰਨ ਤੇਲ ਦੀਆਂ ਕੀਮਤਾਂ ਪਹਿਲਾਂ ਹੀ ਵਧ ਚੁੱਕੀਆਂ ਹਨ। ਹੁਣ ਦੁਨੀਆ ਦੇ ਇੱਕ ਪ੍ਰਮੁੱਖ ਸਪਲਾਇਰ ਵਲੋਂ ਗੈਸ ਉਤਪਾਦਨ ਬੰਦ ਕੀਤੇ ਜਾਣ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਊਰਜਾ ਦੀਆਂ ਕੀਮਤਾਂ ਵਿੱਚ ਹੋਰ ਵੀ ਉਛਾਲ ਆ ਸਕਦਾ ਹੈ, ਜਿਸ ਦਾ ਸਿੱਧਾ ਅਸਰ ਕਈ ਦੇਸ਼ਾਂ ਦੀ ਆਰਥਿਕਤਾ 'ਤੇ ਪਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸਾਊਦੀ ਅਰਬ ਦੀ ਅਰਾਮਕੋ ਉੱਤੇ ਈਰਾਨੀ ਡਰੋਨ ਡਿਗਣ ਮਗਰੋਂ ਆਪਣਾ ਉਤਪਾਦਨ ਬੰਦ ਕਰ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News