ਭਾਰਤ, ਅਮਰੀਕਾ, ਆਸਟ੍ਰੇਲੀਆ ਤੇ ਜਾਪਾਨ ਨੇ ''ਕਵਾਡ ਸਾਈਬਰ ਚੈਲੇਂਜ'' ਜਾਰੀ ਰੱਖਣ ਦਾ ਕੀਤਾ ਐਲਾਨ
Tuesday, Oct 22, 2024 - 05:34 PM (IST)
ਵਾਸ਼ਿੰਗਟਨ (ਏਜੰਸੀ)- ਭਾਰਤ, ਅਮਰੀਕਾ, ਆਸਟ੍ਰੇਲੀਆ ਅਤੇ ਜਾਪਾਨ ਨੇ 'ਕਵਾਡ ਸਾਈਬਰ ਚੈਲੇਂਜ' ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਹੈ, ਜਿਸ ਦਾ ਉਦੇਸ਼ ਜ਼ਿੰਮੇਵਾਰ ਸਾਈਬਰ ਵਾਤਾਵਰਣ ਨੂੰ ਮਜ਼ਬੂਤ ਕਰਨਾ, ਜਨਤਕ ਸਰੋਤਾਂ ਨੂੰ ਉਤਸ਼ਾਹਤ ਕਰਨਾ ਅਤੇ ਸਾਈਬਰ ਸੁਰੱਖਿਆ ਜਾਗਰੂਕਤਾ ਨੂੰ ਵਧਾਉਣਾ ਹੈ। ਕਵਾਡ ਦੇਸ਼ਾਂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਇਸ ਸਾਲ ਦੀ ਚੁਣੌਤੀ ਦਾ ਵਿਸ਼ਾ ਸਾਈਬਰ ਸੁਰੱਖਿਆ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਅਤੇ ਇੱਕ ਮਜ਼ਬੂਤ ਕਾਰਜਬਲ ਦਾ ਨਿਰਮਾਣ ਕਰਨਾ ਹੈ।
ਇਹ ਵੀ ਪੜ੍ਹੋ: 20 ਲੱਖ ਰੁਪਏ ਦੀ ਗੈਰ-ਕਾਨੂੰਨੀ ਨਕਦੀ ਰੱਖਣ ਦੇ ਦੋਸ਼ 'ਚ 2 ਭਾਰਤੀ ਗ੍ਰਿਫ਼ਤਾਰ
ਫਰਵਰੀ 2023 ਵਿੱਚ ਅਮਰੀਕਾ ਨੇ ਆਪਣੇ ਕਵਾਡ ਭਾਈਵਾਲਾਂ ਆਸਟ੍ਰੇਲੀਆ, ਭਾਰਤ ਅਤੇ ਜਾਪਾਨ ਦੇ ਨਾਲ ਮਿਲ ਕੇ 'ਕਵਾਡ ਸਾਈਬਰ ਚੈਲੇਂਜ' ਸ਼ੁਰੂ ਕੀਤਾ, ਜਿਸਦਾ ਉਦੇਸ਼ ਆਪਣੇ ਦੇਸ਼ਾਂ ਅਤੇ ਖੇਤਰਾਂ ਅਤੇ ਇਸ ਤੋਂ ਅੱਗੇ ਵੀ ਜ਼ਿੰਮੇਵਾਰ ਸਾਈਬਰ ਆਦਤਾਂ, ਰਵੱਈਏ ਅਤੇ ਅਭਿਆਸਾਂ ਨੂੰ ਉਤਸ਼ਾਹਿਤ ਕਰਨਾ ਹੈ। ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਕਤੂਬਰ ਵਿੱਚ, ਭਾਰਤ ਦੇ ਰਾਸ਼ਟਰੀ ਸਾਈਬਰ ਸੁਰੱਖਿਆ ਕੋਆਰਡੀਨੇਟਰ ,ਦੇਸ਼ ਦੇ ਸਾਈਬਰ ਸੈਕਟਰ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ "ਸਾਈਬਰ ਸਫਾਈ ਅਭਿਆਨ" ਦੇ ਹਿੱਸੇ ਵਜੋਂ ਵਿਦਿਆਰਥੀ ਭਾਈਚਾਰੇ ਨੂੰ ਇਕ ਸੰਦੇਸ਼ ਦੇਣਗੇ। ਸਾਈਬਰ ਸੁਰੱਖਿਆ ਜਾਗਰੂਕਤਾ ਮਹੀਨੇ ਦੌਰਾਨ ਦਿੱਤੇ ਗਏ ਇਸ ਸੰਦੇਸ਼ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਬ੍ਰਿਕਸ ਸੰਮੇਲਨ ਲਈ ਕਜ਼ਾਨ ਪਹੁੰਚੇ PM ਮੋਦੀ, ਰੂਸ ਦੇ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ
ਇਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਉੱਘੇ ਸਾਈਬਰ ਸੁਰੱਖਿਆ ਮਾਹਿਰ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਲਈ ਜਾਗਰੂਕਤਾ ਵਰਕਸ਼ਾਪਾਂ ਦਾ ਆਯੋਜਨ ਕਰਨਗੇ ਤਾਂ ਜੋ ਉਨ੍ਹਾਂ ਨੂੰ ਨਾ ਸਿਰਫ਼ ਸਾਈਬਰ ਸਫਾਈ ਸਬੰਧੀ ਆਦਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ, ਸਗੋਂ ਉਨ੍ਹਾਂ ਨੂੰ ਸਾਈਬਰ ਸੁਰੱਖਿਆ ਨੂੰ ਕਰੀਅਰ ਦੇ ਵਿਕਲਪ ਵਜੋਂ ਚੁਣਨ ਲਈ ਵੀ ਪ੍ਰੇਰਿਤ ਕੀਤਾ ਜਾ ਸਕੇ। ਅਮਰੀਕਾ ਨੇ 10 ਅਕਤੂਬਰ ਨੂੰ ਵ੍ਹਾਈਟ ਹਾਊਸ 'ਚ 'ਕਵਾਡ ਸਾਈਬਰ ਚੈਲੇਂਜ' ਈਵੈਂਟ ਦੀ ਮੇਜ਼ਬਾਨੀ ਕੀਤੀ, ਜਿਸ 'ਚ ਆਸਟ੍ਰੇਲੀਆ, ਭਾਰਤ ਅਤੇ ਜਾਪਾਨ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ: ਭਾਰਤੀਆਂ ਲਈ ਹੁਣ ਬ੍ਰਿਟੇਨ 'ਚ ਪੜ੍ਹਾਈ ਕਰਨਾ ਹੋਵੇਗਾ ਔਖਾ, ਸਟੂਡੈਂਟ ਵੀਜ਼ਾ ਨੂੰ ਲੈ ਕੇ ਹੋਈ ਇਹ ਤਬਦੀਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8