ਨਿਊਜ਼ੀਲੈਂਡ 'ਚ ਲੱਗੇ ਜ਼ਬਰਦਸਤ ਭੂਚਾਲ ਦੇ ਝਟਕੇ
Thursday, Mar 07, 2019 - 12:52 AM (IST)

ਵੈਲਿੰਗਟਨ— ਨਿਊਜ਼ੀਲੈਂਡ ਦੇ ਕੇਰਮੈਡੇਕ ਟਾਪੂ ਦੇ ਸਮੁੰਦਰੀ ਇਲਾਕੇ 'ਚ ਬੁੱਧਵਾਰ ਨੂੰ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ ਹੈ। ਚਾਈਨਾ ਅਰਥਕਵੇਕ ਨੈੱਟਵਰਕ ਸੈਂਟਰ ਦੇ ਮੁਤਾਬਕ ਭੂਚਾਲ ਬੀਜਿੰਗ ਦੇ ਸਥਾਨਕ ਸਮੇਂ ਮੁਤਾਬਕ ਬੁੱਧਵਾਰ ਰਾਤੀ 11:46 ਮਿੰਟ 'ਤੇ ਆਇਆ ਸੀ। ਸੀਈਐੱਨਸੀ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਸਮੁੰਦਰੀ ਤਲ ਤੋਂ 10 ਕਿਲੋਮੀਟਰ ਦੀ ਗਹਿਰਾਈ 'ਤੇ ਸੀ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਦੀ ਕੋਈ ਖਬਰ ਨਹੀਂ ਮਿਲੀ ਹੈ।