ਕਿਊਬਿਕ ''ਚ ਕੋਰੋਨਾ ਦਾ ਧਮਾਕਾ, ਮਈ ਮਗਰੋਂ ਪਹਿਲੀ ਵਾਰ ਇੰਨੇ ਮਾਮਲੇ ਦਰਜ

09/20/2020 2:03:24 PM

ਮਾਂਟਰੀਅਲ- ਕਿਊਬਿਕ ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਸੂਬੇ ਵਿਚ ਸ਼ਨੀਵਾਰ ਨੂੰ ਕੋਰੋਨਾ ਦੇ 400 ਤੋਂ ਵੱਧ ਮਾਮਲੇ ਦਰਜ ਹੋਏ ਹਨ।
ਅਧਿਕਾਰੀਆਂ ਨੇ ਕਿਹਾ ਕਿ ਬੀਤੇ 24 ਘੰਟਿਆਂ ਵਿਚ 427 ਨਵੇਂ ਮਾਮਲੇ ਦਰਜ ਹੋਏ ਹਨ ਅਤੇ ਇਸ ਦੇ ਨਾਲ ਹੀ ਸੂਬੇ ਵਿਚ ਕੁੱਲ ਪੀੜਤ ਹੋਏ ਲੋਕਾਂ ਦੀ ਗਿਣਤੀ 67,080 ਹੋ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ 297 ਮਾਮਲੇ ਦਰਜ ਹੋਏ ਸਨ। 

ਇਸ ਤੋਂ ਪਹਿਲਾਂ 29 ਮਈ ਨੂੰ ਵੀ 427 ਮਾਮਲੇ ਸਾਹਮਣੇ ਆਏ ਸਨ। ਉਦੋਂ ਆਖਰੀ ਵਾਰ 400 ਤੋਂ ਵੱਧ ਮਾਮਲੇ ਦਰਜ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਬੀਤੇ 24 ਘੰਟਿਆਂ ਦੌਰਾਨ 2 ਹੋਰ ਲੋਕਾਂ ਦੀ ਮੌਤ ਹੋਈ ਹੈ ਜਦਕਿ 11 ਤੋਂ 17 ਸਤੰਬਰ ਵਿਚਕਾਰ 3 ਲੋਕਾਂ ਦੀ ਮੌਤ ਹੋਈ ਸੀ।

ਸੂਬੇ ਵਿਚ ਕੋਰੋਨਾ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 5.797 ਹੋ ਗਈ ਹੈ। ਇਸ ਸਮੇਂ ਕਿਊਬਿਕ ਦੇ ਹਸਪਤਾਲ ਵਿਚ 131 ਲੋਕ ਕੋਰੋਨਾ ਦਾ ਇਲਾਜ ਕਰਵਾ ਰਹੇ ਹਨ, ਜਿਨ੍ਹਾਂ ਵਿਚੋਂ 31 ਲੋਕ ਆਈ. ਸੀ. ਯੂ. ਵਿਚ ਭਰਤੀ ਹਨ। 272 ਹੋਰ ਲੋਕਾਂ ਦੇ ਸਿਹਤਯਾਬ ਹੋਣ ਨਾਲ ਹੁਣ ਤੱਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਲੋਕਾਂ ਦੀ ਗਿਣਤੀ 58,490 ਹੋ ਗਈ ਹੈ। 
 

Lalita Mam

This news is Content Editor Lalita Mam