ਕੁਈਨਜ਼ਲੈਂਡ ’ਚ ਗੋਲੀਬਾਰੀ ਦੌਰਾਨ ਦੋ ਪੁਲਸ ਅਧਿਕਾਰੀਆਂ ਸਣੇ 3 ਦੀ ਮੌਤ

Monday, Dec 12, 2022 - 06:07 PM (IST)

ਕੁਈਨਜ਼ਲੈਂਡ ’ਚ ਗੋਲੀਬਾਰੀ ਦੌਰਾਨ ਦੋ ਪੁਲਸ ਅਧਿਕਾਰੀਆਂ ਸਣੇ 3 ਦੀ ਮੌਤ

ਕੁਈਨਜ਼ਲੈਂਡ– ਆਸਟ੍ਰੇਲੀਆ ਦੇ ਕੁਈਨਜ਼ਲੈਂਡ ’ਚ ਜਾਇਦਾਦ ਨੂੰ ਲੈ ਕੇ ਹੋਏ ਵਿਵਾਦ ’ਚ ਗੋਲੀਬਾਰੀ ਦੌਰਾਨ 3 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਕੁਈਨਜ਼ਲੈਂਡ ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਗੋਲੀਬਾਰੀ ਦੀ ਇਹ ਘਟਨਾ ਕੁਈਨਜ਼ਲੈਂਡ ਦੇ ਉੱਤਰ-ਪੂਰਬ ਦੇ ਇਕ ਛੋਟੇ ਕਸਬੇ ’ਚ ਹੋਈ ਹੈ। ਪੇਂਡੂ ਜਾਇਦਾਦ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਗੋਲੀਬਾਰੀ ਸ਼ੁਰੂ ਹੋ ਗਈ ਜਿਸ ਵਿਚ ਦੋ ਪੁਲਸ ਅਧਿਕਾਰੀਆਂ ਸਮੇਤ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇਹ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। 

ਕੁਈਨਜ਼ਲੈਂਡ ਦੇ ਕਾਰਜਕਾਰੀ ਪੁਲਸ ਸੁਪਰਡੈਂਟ ਟਾਮ ਆਰਮਿਟ ਨੇ ਦੱਸਿਆ ਕਿ ਇਸ ਘਟਨਾ ’ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਨੂੰ ਜ਼ਖ਼ਮੀ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।


author

Rakesh

Content Editor

Related News