ਕਸ਼ਮੀਰ ਮੁੱਦੇ ’ਤੇ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਲਿਖਿਆ ਪੱਤਰ

12/07/2021 3:03:38 AM

ਇਸਲਾਮਾਬਾਦ : ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਸ਼ਮੀਰ ਮੁੱਦੇ ਵੱਲ ਧਿਆਨ ਆਕਰਸ਼ਿਤ ਕਰਦੇ ਹੋਏ ਸੰਯੁਕਤ ਰਾਸ਼ਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਇੱਕ ਵਾਰ ਫਿਰ ਪੱਤਰ ਲਿਖਿਆ ਹੈ । ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਸੋਮਵਾਰ ਨੂੰ ਕਿਹਾ ਕਿ ਮੰਤਰੀ ਨੇ ਇਸ ਪੱਤਰ ਜ਼ਰੀਏ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਪ੍ਰਧਾਨ ਅਤੇ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਨੂੰ ਸੰਬੋਧਿਤ ਕੀਤਾ ਹੈ। ਨਿਯਮਤ ਤੌਰ ’ਤੇ ਸੁਰੱਖਿਆ ਪਰਿਸ਼ਦ ਦੇ ਪ੍ਰਧਾਨ ਅਤੇ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਨੂੰ ਪੱਤਰ ਲਿਖ ਰਹੇ ਕੁਰੈਸ਼ੀ ਨੇ ਆਪਣੇ ਨਵੇਂ ਪੱਤਰ ਵਿਚ ਸੁਰੱਖਿਆ ਪਰਿਸ਼ਦ ਨੂੰ ਭਾਰਤ ਨੂੰ ਆਪਣੇ ਕਦਮਾਂ ਨੂੰ ਪਲਟਣ ਦਾ ਐਲਾਨ ਕਰਨ ਦੀ ਅਪੀਲ ਕੀਤੀ, ਜਿਸ ਵਿਚ 5 ਅਗਸਤ 2019 ਅਤੇ ਉਸ ਤੋਂ ਬਾਅਦ ਦੇ ਕਦਮ ਵੀ ਸ਼ਾਮਲ ਹਨ ।

ਇਹ ਵੀ ਪੜ੍ਹੋ - ਨੇਪਾਲ 'ਚ ਹੋਈ ਓਮੀਕਰੋਨ ਵੇਰੀਐਂਟ ਦੇ ਦੋ ਮਾਮਲਿਆਂ ਦੀ ਪੁਸ਼ਟੀ

ਭਾਰਤ ਵਲੋਂ 5 ਅਗਸਤ, 2019 ਨੂੰ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਰੱਦ ਕਰਨ ਅਤੇ ਸੰਵਿਧਾਨ ਦੀ ਧਾਰਾ 370 ਦੀਆਂ ਵਿਵਸਥਾਵਾਂ ਨੂੰ ਮੁਅੱਤਲ ਕਰਨ ਦੇ ਬਾਅਦ ਤੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧ ਗਿਆ ਹੈ। ਭਾਰਤ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਧਾਰਾ 370 ਦੀਆਂ ਵਿਵਸਥਾਵਾਂ ਨੂੰ ਮੁਅੱਤਲ ਕਰਨਾ ਉਸਦਾ ਅੰਦਰੂਨੀ ਮਾਮਲਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News